- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਐਸਆਰ. ਲੱਧੜ ਵੱਲੋਂ ਡੇਹਲੋਂ 'ਚ ਬੀਜੇਪੀ ਵਰਕਰਾਂ ਨਾਲ ਮੀਟਿੰਗ

ਜਸਵੀਰ ਸਿੰਘ ਗੁਰਮ, ਪੰਜਾਬੀ ਜਾਗਰਣ, ਡੇਹਲੋਂ/ਆਲਮਗੀਰ
ਭਾਜਪਾ ਦੇ ਸੀਨੀਅਰ ਨੇਤਾ ਅਤੇ ਸਾਬਕਾ ਆਈਏਐਸ. ਅਧਿਕਾਰੀ ਐਸਆਰ. ਲੱਧੜ ਨੇ ਡੇਹਲੋਂ ਵਿਖੇ ਭਾਜਪਾ ਵਰਕਰਾਂ ਨਾਲ ਇੱਕ ਮਹੱਤਵਪੂਰਨ ਮੀਟਿੰਗ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਲੱਧੜ ਨੇ ਆਖਿਆ ਕਿ ਪੰਜਾਬ ਵਿੱਚ ਭਾਜਪਾ ਦਾ ਆਧਾਰ ਦਿਨ-ਬ-ਦਿਨ ਵਧ ਰਿਹਾ ਹੈ ਅਤੇ ਪਾਰਟੀ ਦੀ ਅਸਲ ਤਾਕਤ ਉਸ ਦੇ ਮਿਹਨਤੀ ਵਰਕਰ ਹਨ। ਉਨ੍ਹਾਂ ਸਮੂਹ ਆਗੂਆਂ ਤੇ ਵਰਕਰਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਆਗਾਮੀ ਚੋਣਾਂ ਨੂੰ ਮੁੱਖ ਰੱਖਦਿਆਂ ਪਾਰਟੀ ਨੂੰ ਬੂਥ ਪੱਧਰ 'ਤੇ ਮਜ਼ਬੂਤ ਕਰਨਾ ਬੇਹੱਦ ਜ਼ਰੂਰੀ ਹੈ, ਤਾਂ ਜੋ ਕੇਂਦਰ ਸਰਕਾਰ ਦੀਆਂ ਜਨ-ਕਲਿਆਣਕਾਰੀ ਯੋਜਨਾਵਾਂ ਤੇ ਪਾਰਟੀ ਦੀ ਸੋਚ ਨੂੰ ਆਮ ਲੋਕਾਂ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਇਆ ਜਾ ਸਕੇ।ਇਸ ਮੀਟਿੰਗ ਦੌਰਾਨ ਪਾਰਟੀ ਨੂੰ ਉਸ ਸਮੇਂ ਵੱਡਾ ਬਲ ਮਿਲਿਆ ਜਦੋਂ ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਮਨੀਸ਼ ਬਜਾਜ ਅਤੇ ਸੁਖਦੇਵ ਸਿੰਘ ਨੇ ਆਪਣੇ ਸਾਥੀਆਂ ਸਮੇਤ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਿਲ ਹੋਣ ਦਾ ਐਲਾਨ ਕੀਤਾ। ਸੀਨੀਅਰ ਨੇਤਾ ਲੱਧੜ ਅਤੇ ਹੋਰ ਭਾਜਪਾ ਆਗੂਆਂ ਨੇ ਨਵੇਂ ਸ਼ਾਮਿਲ ਹੋਏ ਆਗੂਆਂ ਦਾ ਸਿਰੋਪਾਓ ਪਾ ਕੇ ਪਾਰਟੀ 'ਚ ਨਿੱਘਾ ਸਵਾਗਤ ਕੀਤਾ ਅਤੇ ਪੂਰਾ ਮਾਣ-ਸਤਿਕਾਰ ਦੇਣ ਦਾ ਭਰੋਸਾ ਦਿਵਾਇਆ। ਇਸ ਮੌਕੇ ਸਾਬਕਾ ਜ਼ਿਲ੍ਹਾ ਪ੍ਰਧਾਨ ਰਮਿੰਦਰ ਸਿੰਘ ਸੰਗੋਵਾਲ, ਰਾਕੇਸ਼ ਗੋਇਲ, ਗੁਲਸ਼ਨ ਕੁਮਾਰ, ਕੋਰ ਸਿੰਘ, ਘੋਲਾ ਪੰਚ ਡੇਹਲੋਂ, ਕੁਨਾਲ ਗੋਇਲ ਸਮੇਤ ਵੱਡੀ ਗਿਣਤੀ ਵਿੱਚ ਭਾਜਪਾ ਆਗੂ ਅਤੇ ਵਰਕਰ ਹਾਜ਼ਰ ਸਨ।