ਗੁਰੂ ਦੀ ਬਖ਼ਸ਼ਿਸ਼ ਸਦਕਾ ਲੋੜਵੰਦਾਂ ਦੀ ਸੇਵਾ ਰਹੇਗੀ ਜਾਰੀ : ਬੈਂਸ ਬੈਂਸ ਨੇ ਦੁੱਗਰੀ ਦੇ ਲੋੜਵੰਦ ਪਰਿਵਾਰ ਲਈ ਬਣਾਇਆ ਪੱਕਾ ਮਕਾਨ
Publish Date: Mon, 05 Oct 2026 06:17 PM (IST)
Updated Date: Tue, 06 Oct 2026 04:05 AM (IST)
ਪੁਨੀਤ ਬਾਵਾ, ਪੰਜਾਬੀ ਜਾਗਰਣ, ਲੁਧਿਆਣਾ ਸਾਬਕਾ ਵਿਧਾਇਕ ਤੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਸਿਮਰਜੀਤ ਸਿੰਘ ਬੈਂਸ ਵੱਲੋਂ ਲੋੜਵੰਦ ਪਰਿਵਾਰਾਂ ਦੀ ਮਦਦ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਪਿੰਡ ਦੁੱਗਰੀ ਦੇ ਵਾਸੀ ‘ਹੈਪੀ’ ਦੇ ਪਰਿਵਾਰ ਲਈ ਪੱਕਾ ਮਕਾਨ ਬਣਵਾ ਕੇ ਦਿੱਤਾ ਗਿਆ। ਮਕਾਨ ਦੀ ਉਸਾਰੀ ਮੁਕੰਮਲ ਹੋਣ ਉਪਰੰਤ ਬੈਂਸ ਨੇ ਪਰਿਵਾਰ ਨੂੰ ਮਕਾਨ ਦੀਆਂ ਚਾਬੀਆਂ ਸੌਂਪੀਆਂ। ਬੈਂਸ ਨੇ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਦਿਆਂ ਕਿਹਾ ਕਿ ਲੋੜਵੰਦ ਪਰਿਵਾਰਾਂ ਦੀ ਸੇਵਾ ਕਰਨਾ ਉਨ੍ਹਾਂ ਲਈ ਖੁਸ਼ੀ ਤੇ ਸੰਤੁਸ਼ਟੀ ਦਾ ਕੰਮ ਹੈ। ਉਨ੍ਹਾਂ ਕਿਹਾ ਕਿ ਜਦੋਂ ਕਿਸੇ ਲੋੜਵੰਦ ਪਰਿਵਾਰ ਦੇ ਸਿਰ ’ਤੇ ਪੱਕੀ ਛੱਤ ਬਣਦੀ ਹੈ ਤਾਂ ਉਸ ਦੀ ਖੁਸ਼ੀ ਨੂੰ ਸ਼ਬਦਾਂ ’ਚ ਬਿਆਨ ਕਰਨਾ ਮੁਸ਼ਕਲ ਹੈ। ਬੈਂਸ ਨੇ ਕਿਹਾ ਕਿ ਲੋੜਵੰਦ ਪਰਿਵਾਰਾਂ ਨੂੰ ਮਕਾਨ ਬਣਾ ਕੇ ਦੇਣ ਦਾ ਉਪਰਾਲਾ ਲੰਮੇ ਸਮੇਂ ਤੋਂ ਜਾਰੀ ਹੈ। ਇਲਾਕੇ ਵਿੱਚ ਜਿੱਥੇ ਵੀ ਕਿਸੇ ਲੋੜਵੰਦ ਪਰਿਵਾਰ ਨੂੰ ਮਕਾਨ ਜਾਂ ਛੱਤ ਦੀ ਜ਼ਰੂਰਤ ਹੋਵੇਗੀ, ਉੱਥੇ ਆਪਣੀ ਸਮਰੱਥਾ ਅਨੁਸਾਰ ਹਰ ਸੰਭਵ ਮਦਦ ਕਰਨ ਦਾ ਯਤਨ ਕੀਤਾ ਜਾਵੇਗਾ। ਇਸ ਦੌਰਾਨ ਪਿੰਡ ਦੁੱਗਰੀ ਦੇ ਵਸਨੀਕਾਂ ਤੇ ਲਾਭਪਾਤਰੀ ਪਰਿਵਾਰ ਨੇ ਬੈਂਸ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਲੋੜ ਦੇ ਸਮੇਂ ਮਦਦ ਮਿਲਣ ਨਾਲ ਪਰਿਵਾਰ ਨੂੰ ਵੱਡੀ ਰਾਹਤ ਮਿਲੀ ਹੈ।ਇਸ ਮੌਕੇ ਬਲਦੇਵ ਸਿੰਘ, ਪ੍ਰਧਾਨ ਸੁਖਵਿੰਦਰ ਸਿੰਘ, ਬਲਾਕ ਪ੍ਰਧਾਨ ਟੋਨਾ ਸਮੇਤ ਇਲਾਕੇ ਦੇ ਪਤਵੰਤੇ, ਪਾਰਟੀ ਵਰਕਰ ਤੇ ਸਮਾਜ-ਸੇਵੀ ਹਾਜ਼ਰ ਸਨ।