- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੁਰਦੁਆਰਾ ਸ਼ਹੀਦਾਂ ਫ਼ੇਰੂਮਾਨ ਵਿਖੇ ਹਫਤਾਵਰੀ ਗੁਰਮਤਿ ਸਮਾਗਮ ਕਰਵਾਇਆ

ਗੁਰਮੀਤ ਸਿੰਘ ਨਿੱਝਰ, ਪੰਜਾਬੀ ਜਾਗਰਣ, ਲੁਧਿਆਣਾ
ਗੁਰਦੁਆਰਾ ਸ਼ਹੀਦਾਂ ਫ਼ੇਰੂਮਾਨ, ਨੇੜੇ ਢੋਲੇਵਾਲ ਚੌਕ ’ਚ ਹਫ਼ਤਾਵਾਰੀ ਧਾਰਮਿਕ ਸਮਾਗਮ ਸ਼ਰਧਾ ਨਾਲ ਕਰਵਾਇਆ। ਇਸ ਮੌਕੇ ਅੰਮ੍ਰਿਤ ਵੇਲੇ ਤੋਂ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਭਾਈ ਗੁਰਮੇਲ ਸਿੰਘ ਬਰਨਾਲਾ ਵਾਲੇ, ਭਾਈ ਗੁਰਦੀਪ ਸਿੰਘ ਜੈਪੁਰ ਵਾਲੇ, ਭਾਈ ਹਰਪ੍ਰੀਤ ਸਿੰਘ ਖਾਲਸਾ ਤੇ ਭਾਈ ਪ੍ਰਮਵੀਰ ਸਿੰਘ ਲੁਧਿਆਣਾ ਵਾਲਿਆਂ ਤੇ ਸ਼ਾਮ ਦੇ ਸਮਾਗਮਾਂ ’ਚ ਭਾਈ ਸਤਿੰਦਰਪਾਲ ਸਿੰਘ ਜਗਾਧਰੀ ਵਾਲੇ ਹਜੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਸਹਿਬ ਵੱਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤ ਨੂੰ ਗੁਰੂ ਚਰਨਾਂ ਨਾਲ ਜੋੜਿਆ। ਉਪਰੰਤ ਗੁਰਦੁਆਰਾ ਸਾਹਿਬ ਦੇ ਮੁੱਖ ਕਥਾਵਾਚਕ ਭਾਈ ਮਨਪ੍ਰੀਤ ਸਿੰਘ ਨੇ ਗੁਰਦੁਆਰਾ ਸਾਹਿਬ ਨਤਮਸਤਕ ਹੋਈਆਂ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ। ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਐਡਵੋਕੇਟ ਬਲਵਿੰਦਰ ਸਿੰਘ ਲਾਇਲਪੁਰੀ ਨੇ ਗੁਰੂਘਰ ਨਤਮਸਤਕ ਹੋਈ ਸੰਗਤ ਦਾ ਧੰਨਵਾਦ ਕੀਤਾ। ਸਰਬੱਤ ਦੇ ਭਲੇ ਲਈ ਅਰਦਾਸ ਕਰਨ ਉਪਰੰਤ ਗੁਰੂ ਕੇ ਲੰਗਰ ਅਤੁੱਟ ਵਰਤਾਏ। ਇਸ ਮੌਕੇ ਤਰਲੋਚਨ ਸਿੰਘ ਬੱਬਰ, ਤੇਜਿੰਦਰ ਸਿੰਘ ਡੰਗ, ਇੰਦਰਜੀਤ ਸਿੰਘ ਗੋਲਾ, ਮਨਪ੍ਰੀਤ ਸਿੰਘ ਪ੍ਰਿੰਸ, ਜਸਵੀਰ ਸਿੰਘ ਬੱਬਲੂ, ਬਲਜੀਤ ਸਿੰਘ ਦੁਖੀਆ, ਜਤਿੰਦਰਪਾਲ ਸਿੰਘ ਸਲੂਜਾ, ਅਰਜਨ ਸਿੰਘ ਚੀਮਾ, ਮੋਹਨ ਸਿੰਘ ਚੌਹਾਨ, ਸੁਰਿੰਦਰਜੀਤ ਸਿੰਘ ਮੱਕੜ, ਇੰਦਰਜੀਤ ਸਿੰਘ ਮੱਕੜ, ਸਵਰਨ ਸਿੰਘ ਮਹੌਲੀ, ਸੁਰਜੀਤ ਸਿੰਘ ਮਠਾੜੂ, ਜਥੇਦਾਰ ਲਖਵਿੰਦਰ ਸਿੰਘ ਲੱਖਾ, ਪ੍ਰਭਜੋਤ ਸਿੰਘ ਇਆਲੀ, ਅਵਤਾਰ ਸਿੰਘ ਪਨੇਸਰ, ਪ੍ਰੀਤਮ ਸਿੰਘ ਮਣਕੂ, ਪਰਮਿੰਦਰ ਸਿੰਘ, ਰਵਿੰਦਰ ਸਿੰਘ, ਬੀਬੀ ਰਵਿੰਦਰ ਕੌਰ ਕਾਲੜਾ, ਰਵਨੀਤ ਕੌਰ ਖੇੜੀ ਕਲਾਂ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਗੁਰੂ ਘਰ ਨਤਮਸਤਕ ਹੋਈਆਂ।