- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇੱਕ ਹਮ ਫਾਊਂਡੇਸ਼ਨ ਨੇ 300 ਤੋਂ ਵੱਧ ਲੋੜਵੰਦਾਂ ਨੂੰ ਵੰਡੇ ਕੱਪੜੇ

ਗੌਰਵ ਕੁਮਾਰ ਸਲੂਜਾ, ਪੰਜਾਬੀ ਜਾਗਰਣ, ਲੁਧਿਆਣਾ
ਸਮਾਜ ਭਲਾਈ ਦੇ ਕਾਰਜਾਂ ਨੂੰ ਅੱਗੇ ਵਧਾਉਂਦਿਆਂ ਇੱਕ ਹਮ ਫਾਊਂਡੇਸ਼ਨ ਵੱਲੋਂ ਜਲੰਧਰ ਬਾਈਪਾਸ ਚੌਂਕ ਵਿਖੇ ਲੋੜਵੰਦ ਲੋਕਾਂ ਦੀ ਸਹਾਇਤਾ ਲਈ ਕੱਪੜੇ ਵੰਡਣ ਦਾ ਵਿਸ਼ੇਸ਼ ਕੈਂਪ ਲਗਾਇਆ ਗਿਆ। ਕੈਂਪ ਦੌਰਾਨ 300 ਤੋਂ ਵੱਧ ਲੋੜਵੰਦ ਵਿਅਕਤੀਆਂ ਨੂੰ ਕੱਪੜੇ ਵੰਡੇ ਗਏ। ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਚੱਲੇ ਇਸ ਕੈਂਪ ਦੌਰਾਨ ਫਾਊਂਡੇਸ਼ਨ ਦੇ ਮੈਂਬਰਾਂ ਵੱਲੋਂ ਲੋੜਵੰਦਾਂ ਦੀ ਮਦਦ ਕੀਤੀ ਗਈ। ਕੈਂਪ ਦਾ ਪ੍ਰਬੰਧ ਫਾਊਂਡੇਸ਼ਨ ਦੇ ਪ੍ਰਧਾਨ ਅਮਿਤ ਕਲਹਨ ਦੀ ਅਗਵਾਈ ਹੇਠ ਕੀਤਾ ਗਿਆ, ਜਦਕਿ ਜਨਰਲ ਸਕੱਤਰ ਸੁਖਵਿੰਦਰ ਸਿੰਘ ਨੇ ਵਿਸ਼ੇਸ਼ ਸਹਿਯੋਗ ਦਿੱਤਾ। ਇਸ ਮੌਕੇ ਅਮਿਤ ਕਲਹਨ ਨੇ ਕਿਹਾ ਕਿ ਸੰਸਥਾ ਦਾ ਮੁੱਖ ਉਦੇਸ਼ ਸਮਾਜ ਦੇ ਲੋੜਵੰਦ ਵਰਗ ਦੀ ਮਦਦ ਕਰਨਾ ਹੈ। ਫਾਊਂਡੇਸ਼ਨ ਵੱਲੋਂ ਭਵਿੱਖ ਵਿੱਚ ਵੀ ਲੋਕ ਭਲਾਈ ਦੇ ਅਜਿਹੇ ਉਪਰਾਲੇ ਜਾਰੀ ਰੱਖੇ ਜਾਣਗੇ। ਕੈਂਪ ਨੂੰ ਸਫਲ ਬਣਾਉਣ ਵਿੱਚ ਅਨੁਰਾਗ ਕਲਹਨ, ਮੋਹਨ ਲਾਲ, ਪ੍ਰੀਆ, ਰੋਹਿਤ, ਨੀਹਾਰਿਕਾ, ਭੁਵਨ, ਕੇਤਨ ਅਰੋੜਾ, ਮਾਨਸੀ ਰਾਵਤ ਅਤੇ ਪੰਕਜ ਭੱਟ ਨੇ ਅਹਿਮ ਭੂਮਿਕਾ ਨਿਭਾਈ। ਇਲਾਕਾ ਨਿਵਾਸੀਆਂ ਨੇ ਫਾਊਂਡੇਸ਼ਨ ਵੱਲੋਂ ਕੀਤੇ ਇਸ ਨੇਕ ਅਤੇ ਨਿਰਸਵਾਰਥ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਮਾਜ ਦੇ ਲੋੜਵੰਦ ਲੋਕਾਂ ਦੀ ਸਹਾਇਤਾ ਲਈ ਅਜਿਹੀਆਂ ਸੰਸਥਾਵਾਂ ਵੱਲੋਂ ਕੀਤੇ ਜਾਂਦੇ ਯਤਨ ਸ਼ਲਾਘਾਯੋਗ ਹਨ।