- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਵਿਰੁੱਧ ਯੂਥ ਕਾਂਗਰਸ ਵੱਲੋਂ ਰੋਸ ਧਰਨਾ ਤੇ ਪ੍ਰਦਰਸ਼ਨ

ਜਸਵੀਰ ਸਿੰਘ ਗੁਰਮ, ਪੰਜਾਬੀ ਜਾਗਰਣ ਡੇਹਲੋਂ/ਆਲਮਗੀਰ
ਅੱਜ ਪੰਜਾਬ ਯੂਥ ਕਾਂਗਰਸ ਦੇ ਸੈਕਟਰੀ ਆਕਾਸ਼ ਤਿਵਾੜੀ ਦੀ ਅਗਵਾਈ ਹੇਠ ਯੂਥ ਕਾਂਗਰਸ ਦੇ ਆਗੂਆਂ ਤੇ ਵਰਕਰਾਂ ਵੱਲੋਂ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਵਿਰੁੱਧ ਜ਼ੋਰਦਾਰ ਰੋਸ ਧਰਨਾ ਕੀਤਾ। ਇਸ ਮੌਕੇ ਚੋਣ ਕਮਿਸ਼ਨ ਅਤੇ ਭਾਰਤੀ ਜਨਤਾ ਪਾਰਟੀ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਪੰਜਾਬ ਯੂਥ ਕਾਂਗਰਸ ਦੇ ਸੈਕਟਰੀ ਆਕਾਸ਼ ਤਿਵਾੜੀ ਨੇ ਕਿਹਾ ਕਿ ਭਾਜਪਾ ਨਾਲ ਮਿਲ ਕੇ ਚੋਣ ਕਮਿਸ਼ਨ ਵੱਲੋਂ ਜਿਸ ਤਰ੍ਹਾਂ ਲੋਕਾਂ ਦੀਆਂ ਵੋਟਾਂ ਕੱਟੀਆਂ ਜਾ ਰਹੀਆਂ ਹਨ, ਯੂਥ ਕਾਂਗਰਸ ਉਸਦੀ ਪੂਰੀ ਕਰੜੀ ਸ਼ਬਦਾਂ ’ਚ ਨਿਖੇਧੀ ਕਰਦੀ ਹੈ ਤੇ ਇਸ ਧੱਕੇਸ਼ਾਹੀ ਦਾ ਪੂਰਨ ਵਿਰੋਧ ਕਰਦੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਚੋਣ ਕਮਿਸ਼ਨ ਆਪਣੀ ਨਿਰਪੱਖਤਾ ਗੁਆ ਚੁੱਕਾ ਹੈ ਅਤੇ ਲੋਕਤੰਤਰ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ। ਦੇਸ਼ ਦੇ ਲੋਕਤੰਤਰ ਨੂੰ ਬਚਾਉਣ ਲਈ ਯੂਥ ਕਾਂਗਰਸ ਹਰ ਪੱਧਰ 'ਤੇ ਆਵਾਜ਼ ਬੁਲੰਦ ਕਰੇਗੀ ਤੇ ਇਹ ਸੰਘਰਸ਼ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਇਨਸਾਫ਼ ਨਹੀਂ ਮਿਲਦਾ। ਇਸ ਰੋਸ ਪ੍ਰਦਰਸ਼ਨ ਦੌਰਾਨ ਯੂਥ ਕਾਂਗਰਸ ਸਾਊਥ ਦੇ ਜਨਰਲ ਸੈਕਟਰੀ ਦੀਪਕ ਕੁਮਾਰ, ਅਨੀਸ਼ ਕੁਮਾਰ, ਸੂਰਜ ਕੁਮਾਰ, ਮਨੋਜ ਕੁਮਾਰ, ਕਰਨ, ਰਤਨ ਕੁਮਾਰ, ਇੰਦਰਜੀਤ ਕੁਮਾਰ, ਪ੍ਰੀਤਮ ਕੁਮਾਰ ਸਮੇਤ ਵੱਡੀ ਗਿਣਤੀ ਵਿੱਚ ਯੂਥ ਕਾਂਗਰਸ ਦੇ ਅਹੁਦੇਦਾਰ ਤੇ ਸਾਥੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ।