- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਖੇਡਾਂ ਵਤਨ ਪੰਜਾਬ ਦੀਆਂ ’ਚ ਸ੍ਰੀ ਹਰਿਕ੍ਰਿਸ਼ਨ ਸਾਹਿਬ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ

ਪਲਵਿੰਦਰ ਸਿੰਘ ਢੁੱਡੀਕੇ, ਪੰਜਾਬੀ ਜਾਗਰਣ, ਲੁਧਿਆਣਾ
ਸ੍ਰੀ ਹਰਿਕ੍ਰਿਸ਼ਨ ਸਾਹਿਬ ਪਬਲਿਕ ਹਾਈ ਸਕੂਲ, ਗਿੱਲ ਮਾਰਕੀਟ, ਨਿਊ ਜਨਤਾ ਨਗਰ ਦੇ ਖਿਡਾਰੀਆਂ ਨੇ ‘ਖੇਡਾਂ ਵਤਨ ਪੰਜਾਬ ਦੀਆਂ–2026 ’ ਦੇ ਵੱਖ-ਵੱਖ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ।ਵਿਦਿਆਰਥੀਆਂ ਨੇ ਕਬੱਡੀ ਅਤੇ ਐਥਲੈਟਿਕਸ ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਪੁਜ਼ੀਸ਼ਨਾਂ ਹਾਸਲ ਕਰਨ ਦੇ ਨਾਲ-ਨਾਲ ਰਾਜ ਪੱਧਰੀ ਮੁਕਾਬਲਿਆਂ ਲਈ ਵੀ ਆਪਣੀ ਥਾਂ ਬਣਾਈ। 29 ਸਤੰਬਰ ਨੂੰ ਹੋਏ ਸਰਕਲ ਸਟਾਈਲ ਕਬੱਡੀ ਮੁਕਾਬਲੇ ਵਿੱਚ ਸਕੂਲ ਦੀ ਅੰਡਰ-14 ਲੜਕੀਆਂ ਦੀ ਟੀਮ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਟੀਮ ਦੀਆਂ ਹਰਲੀਨ ਕੌਰ, ਅਨੀਆ ਸ਼ਰਮਾ, ਏਕਮਦੀਪ ਕੌਰ ਅਤੇ ਰਵਨੀਤ ਕੌਰ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਰਾਜ ਪੱਧਰੀ ਮੁਕਾਬਲੇ ਲਈ ਕੁਆਲੀਫਾਈ ਕੀਤਾ।
ਸਕੂਲ ਦੀ ਅੰਡਰ-14 ਲੜਕਿਆਂ ਦੀ ਸਰਕਲ ਸਟਾਈਲ ਕਬੱਡੀ ਟੀਮ ਨੇ ਤੀਜਾ ਸਥਾਨ ਹਾਸਲ ਕੀਤਾ। ਟੀਮ ਦੇ ਆਰਵ ਮਲਿਕ (9-ਡੀ) ਅਤੇ ਅਭਿਜੋਤ ਸਿੰਘ (7-ਡੀ) ਦੀ ਚੋਣ ਸੂਬਾ ਪੱਧਰੀ ਮੁਕਾਬਲੇ ਲਈ ਹੋਈ। 30 ਸਤੰਬਰ ਨੂੰ ਹੋਏ ਜ਼ਿਲ੍ਹਾ ਪੱਧਰੀ ਐਥਲੈਟਿਕਸ ਮੁਕਾਬਲਿਆਂ ’ਚ ਵੀ ਸਕੂਲ ਦੇ ਖਿਡਾਰੀਆਂ ਨੇ ਪ੍ਰਭਾਵਸ਼ਾਲੀ ਪ੍ਰਦਰਸ਼ਨ ਕੀਤਾ। ਅਨੀਆ ਸ਼ਰਮਾ (7-ਡੀ), ਅੰਡਰ-14 ਨੇ 60 ਮੀਟਰ ਦੌੜ ’ਚ ਚੌਥਾ ਸਥਾਨ ਅਤੇ 600 ਮੀਟਰ ਦੌੜ ’ਚ ਚੌਥਾ ਸਥਾਨ ਹਾਸਲ ਕੀਤਾ। ਹਰਨੂਰ ਕੌਰ (10-ਡੀ), ਅੰਡਰ-17 ਨੇ ਜੈਵਲਿਨ ਥ੍ਰੋ ਵਿੱਚ ਚੌਥਾ ਸਥਾਨ, ਲਾਂਗ ਜੰਪ ’ਚ ਚੌਥਾ ਸਥਾਨ ਤੇ 100 ਮੀਟਰ ਹਰਡਲ ਦੌੜ ’ਚ ਦੂਜਾ ਸਥਾਨ ਪ੍ਰਾਪਤ ਕੀਤਾ। 100 ਮੀਟਰ ਹਰਡਲ ਵਿੱਚ ਸ਼ਾਨਦਾਰ ਪ੍ਰਦਰਸ਼ਨ ਦੇ ਆਧਾਰ ’ਤੇ ਹਰਨੂਰ ਕੌਰ ਦੀ ਚੋਣ ਸੂਬਾ ਪੱਧਰੀ ਮੁਕਾਬਲੇ ਲਈ ਹੋਈ। ਬਲਰਾਜ ਸਿੰਘ (8-ਏ), ਅੰਡਰ-14 ਨੇ ਲਾਂਗ ਜੰਪ ਵਿੱਚ ਤੀਜਾ ਸਥਾਨ ਹਾਸਲ ਕਰਕੇ ਸਕੂਲ ਦਾ ਮਾਣ ਵਧਾਇਆ। ਮਨਮੀਤ ਸਿੰਘ (8-ਸੀ), ਅੰਡਰ-14 ਨੇ 80 ਮੀਟਰ ਹਰਡਲ ਦੌੜ ਵਿੱਚ ਤੀਜਾ ਸਥਾਨ ਹਾਸਲ ਕਰਦਿਆਂ ਕਾਂਸੀ ਦਾ ਮੈਡਲ ਜਿੱਤਿਆ। ਸਕੂਲ ਦੇ ਚੇਅਰਮੈਨ ਜਤਿੰਦਰ ਸਿੰਘ ਤੇ ਪ੍ਰਿੰਸੀਪਲ ਅਰਚਨਾ ਸ੍ਰੀਵਾਸਤਵਾ ਨੇ ਵਿਦਿਆਰਥੀਆਂ ਦੀਆਂ ਇਨ੍ਹਾਂ ਸ਼ਾਨਦਾਰ ਪ੍ਰਾਪਤੀਆਂ ’ਤੇ ਖੁਸ਼ੀ ਪ੍ਰਗਟ ਕਰਦਿਆਂ ਜੇਤੂ ਖਿਡਾਰੀਆਂ ਨੂੰ ਵਧਾਈ ਦਿੱਤੀ ਤੇ ਸੂਬਾ ਪੱਧਰ ਲਈ ਚੁਣੇ ਗਏ ਖਿਡਾਰੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਵਿਦਿਆਰਥੀਆਂ ਦੀ ਤਿਆਰੀ ਅਤੇ ਮਾਰਗਦਰਸ਼ਨ ਲਈ ਪੀਟੀਆਈ ਨਿਰਪਾਲ ਸਿੰਘ ਤੇ ਨਵਪ੍ਰੀਤ ਕੌਰ ਦੇ ਯਤਨਾਂ ਦੀ ਵੀ ਸ਼ਲਾਘਾ ਕੀਤੀ ਤੇ ਕਿਹਾ ਕਿ ਖਿਡਾਰੀਆਂ ਦੀ ਮਿਹਨਤ, ਅਨੁਸ਼ਾਸਨ ਅਤੇ ਕੋਚਾਂ ਦੀ ਸੁਚੱਜੀ ਰਹਿਨੁਮਾਈ ਨੇ ਸਕੂਲ ਨੂੰ ਇਹ ਮਾਣਮੱਤੀਆਂ ਪ੍ਰਾਪਤੀਆਂ ਦਿਵਾਈਆਂ।