- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
26ਵਾਂ ਮਹਾਨ ਕੀਰਤਨ ਸਮਾਗਮ 9 ਨੂੰ

ਗੁਰਮੀਤ ਸਿੰਘ ਨਿੱਝਰ, ਪੰਜਾਬੀ ਜਾਗਰਣ, ਲੁਧਿਆਣਾ : ਗੁਰੂ ਰਾਮਦਾਸ ਕੀਰਤਨੀ ਜਥੇ ਦੀ ਮੀਟਿੰਗ ਭਾਈ ਰਣਧੀਰ ਸਿੰਘ ਨਗਰ ਵਿਖੇ ਸੁਰਿੰਦਰਪਾਲ ਸਿੰਘ ਸੂਰੀ ਦੀ ਸਰਪ੍ਰਸਤੀ ਤੇ ਪਰਮਿੰਦਰ ਸਿੰਘ ਖਾਲਸਾ ਦੀ ਪ੍ਰਧਾਨਗੀ ਹੇਠ ਹੋਈ। ਜਨਰਲ ਸਕੱਤਰ ਰਵਿੰਦਰ ਸਿੰਘ ਬੇਦੀ ਨੇ ਦੱਸਿਆ ਕਿ ਗੁਰੂ ਰਾਮਦਾਸ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ 26ਵਾਂ ਕੀਰਤਨ 9 ਅਕਤੂਬਰ ਨੂੰ ਗੁਰਦੁਆਰਾ ਸ੍ਰੀ ਦਸਮੇਸ਼ ਸਿੰਘ ਸਭਾ, ਬਲਾਕ-ਜੇ, ਭਾਈ ਰਣਧੀਰ ਸਿੰਘ ਨਗਰ ’ਚ ਕਰਵਾਇਆ ਜਾ ਰਿਹਾ ਹੈ। ਸਮਾਗਮ ਸ਼ਾਮ 6 ਵਜੇ ਤੋਂ ਰਾਤ 10.30 ਵਜੇ ਤੱਕ ਹੋਵੇਗਾ। ਸਮਾਗਮ ’ਚ ਕੀਰਤਨੀਏ ਤੇ ਕਥਾਵਾਚਕ ਭਾਈ ਪਰਮਜੀਤ ਸਿੰਘ ਖਾਲਸਾ ਸ੍ਰੀ ਅਨੰਦਪੁਰ ਸਾਹਿਬ ਵਾਲੇ, ਭਾਈ ਕਮਲਜੀਤ ਸਿੰਘ ਹਜ਼ੂਰੀ ਰਾਗੀ ਜਥਾ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਭਾਈ ਮਹਿਤਾਬ ਸਿੰਘ ਜਲੰਧਰ ਵਾਲੇ, ਭਾਈ ਤਰਨਜੀਤ ਸਿੰਘ ਹਜ਼ੂਰੀ ਰਾਗੀ ਜਥਾ ਤੇ ਭਾਈ ਹਰਦੇਵ ਸਿੰਘ ਹੈੱਡ ਗ੍ਰੰਥੀ ਵੱਲੋਂ ਇਲਾਹੀ ਬਾਣੀ ਦੇ ਕੀਰਤਨ ਤੇ ਕਥਾ ਵਿਚਾਰ ਰਾਹੀਂ ਸੰਗਤ ਨੂੰ ਨਿਹਾਲ ਕੀਤਾ ਜਾਵੇਗਾ। ਬੇਦੀ ਅਨੁਸਾਰ ਬਾਬਾ ਦੀਪ ਸਿੰਘ ਸੇਵਾ ਜੇ-ਬਲਾਕ ਸੁਸਾਇਟੀ, ਕੌਂਸਲਰ ਹਰਪ੍ਰੀਤ ਸਿੰਘ ਬੇਦੀ, ਐਡਵੋਕੇਟ ਗਗਨਪ੍ਰੀਤ ਸਿੰਘ ਪੱਪੂ, ਗੁਰਪ੍ਰੀਤ ਸਿੰਘ ਬੇਦੀ ਤੇ ਕੌਂਸਲਰ ਸਤਨਾਮ ਸਿੰਘ ਸਨੀ ਮਾਸਟਰ ਵੱਲੋਂ ਸਮਾਗਮ ਲਈ ਵਿਸ਼ੇਸ਼ ਸਹਿਯੋਗ ਦਿੱਤਾ ਜਾ ਰਿਹਾ ਹੈ। ਗੁਰੂ ਕੇ ਲੰਗਰ ਅਤੁੱਟ ਵਰਤਾਇਆ ਜਾਵੇਗਾ। ਜੱਥੇ ਦੇ ਜੁਆਇੰਟ ਸਕੱਤਰ ਭੁਪਿੰਦਰ ਸਿੰਘ ਮਿੰਕੂ ਨੇ ਮੀਟਿੰਗ ਵਿੱਚ ਸ਼ਾਮਲ ਸਮੂਹ ਮੈਂਬਰਾਂ ਦਾ ਧੰਨਵਾਦ ਕੀਤਾ। ਇਸ ਮੌਕੇ ਰਵਿੰਦਰ ਸਿੰਘ ਬੇਦੀ, ਸੁਰਿੰਦਰ ਪਾਲ ਸਿੰਘ ਸੂਰੀ, ਪਰਮਿੰਦਰ ਸਿੰਘ ਖਾਲਸਾ, ਭੁਪਿੰਦਰ ਸਿੰਘ ਮਿੰਕੂ, ਬੀਰ ਸਿੰਘ, ਜਗਜੀਤ ਸਿੰਘ ਰਾਜੂ, ਦਵਿੰਦਰ ਪਾਲ ਸਿੰਘ ਸਮੇਤ ਜਥੇ ਦੇ ਹੋਰ ਮੈਂਬਰ ਹਾਜ਼ਰ ਸਨ।