- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜੱਪ-ਤੱਪ ਚੌਪਹਿਰਾ ਸਮਾਗਮ ਸ਼ਰਧਾ ਤੇ ਸਤਿਕਾਰ ਨਾਲ ਕਰਵਾਇਆ

-ਗੁਰਬਾਣੀ ਕੀਰਤਨ ਉਪਰੰਤ ਸਰਬੱਤ ਦੇ ਭਲੇ ਲਈ ਕੀਤੀ ਅਰਦਾਸ
ਗੁਰਮੀਤ ਸਿੰਘ ਨਿੱਝਰ, ਪੰਜਾਬੀ ਜਾਗਰਣ, ਲੁਧਿਆਣਾ : ਗੁਰਦੁਆਰਾ ਸ਼ਹੀਦਾਂ ਫੇਰੂਮਾਨ ਵਿਖੇ ਜਪ-ਤਪ ਚੌਪਹਿਰਾ ਸਮਾਗਮ ਸ਼ਰਧਾ, ਭਾਵਨਾ ਤੇ ਸਤਿਕਾਰ ਨਾਲ ਕਰਵਾਇਆ ਗਿਆ। ਸਮਾਗਮ ਦੌਰਾਨ ਵੱਡੀ ਗਿਣਤੀ ’ਚ ਸੰਗਤ ਨੇ ਗੁਰੂਘਰ ’ਚ ਗੁਰਬਾਣੀ ਕੀਰਤਨ ਤੇ ਗੁਰਬਾਣੀ ਪਾਠ ਸਰਵਣ ਕੀਤਾ।
ਅੰਮ੍ਰਿਤ ਵੇਲੇ ਤੋਂ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਵੱਲੋਂ ਗੁਰਬਾਣੀ ਕੀਰਤਨ ਦੀ ਸੇਵਾ ਨਿਭਾਈ ਗਈ। ਉਪਰੰਤ ਸੰਗਤੀ ਰੂਪ ਵਿੱਚ ਸ੍ਰੀ ਜਪੁਜੀ ਸਾਹਿਬ, ਸ੍ਰੀ ਚੌਪਈ ਸਾਹਿਬ ਅਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ ਗਏ ਅਤੇ ਇਕਾਗਰਤਾ ਨਾਲ ਸਤਿਨਾਮ-ਵਾਹਿਗੁਰੂ ਦਾ ਜਾਪ ਵੀ ਕੀਤਾ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਐਡਵੋਕੇਟ ਬਲਵਿੰਦਰ ਸਿੰਘ ਲਾਇਲਪੁਰੀ ਨੇ ਸਮਾਗਮ ਵਿੱਚ ਸ਼ਾਮਲ ਹੋਈ ਸੰਗਤ ਦਾ ਧੰਨਵਾਦ ਕਰਦਿਆਂ ਕਿਹਾ ਕਿ ਗੁਰੂ ਸਾਹਿਬਾਨ ਅਤੇ ਸਿੱਖ ਸ਼ਹੀਦਾਂ ਦੀਆਂ ਮਹਾਨ ਕੁਰਬਾਨੀਆਂ ਨੂੰ ਯਾਦ ਕਰਨਾ ਤੇ ਗੁਰਬਾਣੀ ਨਾਲ ਜੁੜਨਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਸੰਗਤ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ’ਤੇ ਚੱਲਦਿਆਂ ਮਨੁੱਖਤਾ ਦੀ ਸੇਵਾ ਤੇ ਸਰਬੱਤ ਦੇ ਭਲੇ ਲਈ ਕਾਰਜ ਕਰਨ ਦੀ ਪ੍ਰੇਰਣਾ ਦਿੱਤੀ। ਸਮਾਗਮ ਦੀ ਸਮਾਪਤੀ ਮੌਕੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਇਸ ਉਪਰੰਤ ਗੁਰੂ ਕੇ ਲੰਗਰ ਦੀ ਅਤੁੱਟ ਸੇਵਾ ਵਰਤਾਈ ਗਈ।
ਇਸ ਮੌਕੇ ਹਰਭਜਨ ਕੌਰ, ਹਰਮਿੰਦਰ ਕੌਰ, ਪਰਵਿੰਦਰ ਕੌਰ ਲਾਇਲਪੁਰੀ, ਰਵਿੰਦਰ ਕੌਰ ਕਾਲੜਾ, ਰਵਨੀਤ ਕੌਰ ਖੇੜੀਕਲਾਂ, ਅਮਰਜੀਤ ਕੌਰ, ਬਲਜੀਤ ਕੌਰ, ਅਨੂਪ ਕੌਰ, ਦਵਿੰਦਰ ਕੌਰ ਸੋਹਲ, ਰਣਜੀਤ ਕੌਰ, ਮਨਜੀਤ ਕੌਰ ਬੱਬਲ, ਕੁਲਵੰਤ ਕੌਰ ਡੰਗ, ਪਰਮਜੀਤ ਕੌਰ, ਜਸਵਿੰਦਰ ਕੌਰ, ਸੁਰਿੰਦਰ ਕੌਰ, ਨਰਿੰਦਰ ਕੌਰ, ਸੁਖਵਿੰਦਰ ਕੌਰ, ਗੁਰਿੰਦਰ ਕੌਰ, ਬਲਵਿੰਦਰ ਕੌਰ, ਤਰਲੋਚਨ ਸਿੰਘ ਬੱਬਰ, ਮਨਪ੍ਰੀਤ ਸਿੰਘ ਪ੍ਰਿੰਸ, ਅਰਜਨ ਸਿੰਘ ਚੀਮਾ, ਪ੍ਰਭਜੋਤ ਸਿੰਘ ਇਆਲੀ, ਇੰਦਰਜੀਤ ਸਿੰਘ ਮੱਕੜ, ਬਲਜੀਤ ਸਿੰਘ ਦੁਖੀਆ, ਤੇਜਿੰਦਰ ਸਿੰਘ ਡੰਗ, ਪਰਮਜੀਤ ਸਿੰਘ ਲਾਇਲਪੁਰੀ, ਸੁਰਿੰਦਰਜੀਤ ਸਿੰਘ ਮੱਕੜ, ਇੰਦਰਜੀਤ ਸਿੰਘ ਗੋਲਾ, ਮੋਹਨ ਸਿੰਘ ਚੌਹਾਨ, ਜੱਥੇਦਾਰ ਲਖਵਿੰਦਰ ਸਿੰਘ ਲੱਖਾ, ਅਵਤਾਰ ਸਿੰਘ ਪਨੇਸਰ, ਪ੍ਰੀਤਮ ਸਿੰਘ ਮਣਕੂ, ਭਾਈ ਸੁਖਦੇਵ ਸਿੰਘ, ਦਵਿੰਦਰ ਸਿੰਘ ਸਿੱਬਲ, ਗੁਰਮੀਤ ਸਿੰਘ, ਸੁਰਿੰਦਰ ਸਿੰਘ ਨਾਰੰਗ ਵੀ ਗੁਰੂਘਰ ਨਤਮਸਤਕ ਹੋਏ।