- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਝੋਨੇ ਦੀ ਖ਼ਰੀਦ ਲਈ ਪੁਖ਼ਤਾ ਪ੍ਰਬੰਧ ਮੁਕੰਮਲ-ਚੇਅਰਮੈਨ ਦਿਓਲ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਡੇਹਲੋਂ/ਆਲਮਗੀਰ : ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਝੋਨੇ ਦੇ ਮੌਜੂਦਾ ਸੀਜ਼ਨ ਦੌਰਾਨ ਕਿਸਾਨਾਂ ਨੂੰ ਮੰਡੀਆਂ ’ਚ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਇਹ ਪ੍ਰਗਟਾਵਾ ਮਾਰਕੀਟ ਕਮੇਟੀ ਕਿਲ੍ਹਾ ਰਾਏਪੁਰ ਦੇ ਚੇਅਰਮੈਨ ਜਗਦੀਪ ਸਿੰਘ ਜੱਗੀ ਦਿਓਲ ਨੇ ਮੰਡੀਆਂ ਦੇ ਪੁਖ਼ਤਾ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਕੀਤਾ। ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰ ਦਿੱਤੀ ਹੈ ਤੇ ਹਰ ਜ਼ਿਲ੍ਹੇ ਦੀਆਂ ਮੰਡੀਆਂ ’ਚ ਫ਼ਸਲ ਦੀ ਆਮਦ ਜਾਰੀ ਹੈ। ਇਸੇ ਤਹਿਤ ਹਲਕਾ ਗਿੱਲ ਦੀਆਂ ਸਮੁੱਚੀਆਂ ਦਾਣਾ ਮੰਡੀਆਂ ’ਚ ਵੀ ਝੋਨੇ ਦੀ ਆਮਦ ਸ਼ੁਰੂ ਹੋ ਚੁੱਕੀ ਹੈ। ਵਿਧਾਇਕ ਜੀਵਨ ਸਿੰਘ ਸੰਗੋਵਾਲ ਤੇ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਖ਼ਰੀਦ ਪ੍ਰਬੰਧਾਂ, ਬਾਰਦਾਨੇ, ਪੀਣ ਵਾਲੇ ਪਾਣੀ, ਛਾਂ ਤੇ ਸਾਫ਼-ਸਫ਼ਾਈ ਦੇ ਪੂਰੇ ਪ੍ਰਬੰਧ ਕੀਤੇ ਹਨ। ਚੇਅਰਮੈਨ ਜੱਗੀ ਦਿਓਲ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ’ਚ ਕੇਵਲ ਸੁੱਕਾ ਝੋਨਾ ਹੀ ਲੈ ਕੇ ਆਉਣ। ਖ਼ਰੀਦ ਏਜੰਸੀਆਂ ਦੇ ਨਿਯਮਾਂ ਮੁਤਾਬਕ ਝੋਨੇ ਵਿੱਚ ਨਮੀ ਦੀ ਮਾਤਰਾ 17 ਫ਼ੀਸਦੀ ਤੋਂ ਵੱਧ ਨਹੀਂ ਹੋਣੀ ਚਾਹੀਦੀ। ਨਮੀ ਦੀ ਨਿਰਧਾਰਤ ਮਾਤਰਾ ਅਨੁਸਾਰ ਝੋਨਾ ਲਿਆਉਣ ਨਾਲ ਫ਼ਸਲ ਦੀ ਤੁਰੰਤ ਖ਼ਰੀਦ ਸੰਭਵ ਹੋਵੇਗੀ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਬਿਨਾਂ ਵਜ੍ਹਾ ਖੱਜਲ-ਖੁਆਰ ਨਹੀਂ ਹੋਣਾ ਪਵੇਗਾ।