- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਰਗਟ ਸਿੰਘ ਦੀ ਨਿਯੁਕਤੀ ਸ਼ਲਾਘਾਯੋਗ ਕਦਮ-ਨਿੰਦਾ ਰਣੀਆ

ਜਸਵੀਰ ਸਿੰਘ ਗੁਰਮ, ਪੰਜਾਬੀ ਜਾਗਰਣ, ਡੇਹਲੋਂ/ਆਲਮਗੀਰ
ਜ਼ਿਲ੍ਹਾ ਕਾਂਗਰਸ ਕਮੇਟੀ ਦੇ ਸਕੱਤਰ ਤੇ ਸਾਬਕਾ ਸਰਪੰਚ ਨਰਿੰਦਰਜੀਤ ਸਿੰਘ ਨਿੰਦਾ ਰਣੀਆ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ, ਸਾਬਕਾ ਮੰਤਰੀ ਤੇ ਮੌਜੂਦਾ ਵਿਧਾਇਕ ਪਰਗਟ ਸਿੰਘ ਨੂੰ ਵਧਾਈ ਦਿੱਤੀ ਹੈ। ਨਿੰਦਾ ਨੇ ਕਿਹਾ ਕਿ ਹਾਈਕਮਾਂਡ ਵੱਲੋਂ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦੀ ਵਾਗਡੋਰ ਸੌਂਪਣਾ ਇੱਕ ਬਹੁਤ ਹੀ ਸ਼ਲਾਘਾਯੋਗ ਤੇ ਦੂਰਅੰਦੇਸ਼ੀ ਵਾਲਾ ਫੈਸਲਾ ਹੈ। ਪਰਗਟ ਸਿੰਘ ਇਕ ਇਮਾਨਦਾਰ, ਸੂਝਵਾਨ ਤੇ ਜ਼ਮੀਨੀ ਪੱਧਰ 'ਤੇ ਜੁੜੇ ਹੋਏ ਆਗੂ ਹਨ, ਜਿਨ੍ਹਾਂ ਨੇ ਖੇਡ ਜਗਤ ਤੋਂ ਲੈ ਕੇ ਰਾਜਨੀਤੀ ਤੱਕ ਹਰ ਖੇਤਰ ਵਿੱਚ ਆਪਣੀ ਲਗਨ ਤੇ ਇਮਾਨਦਾਰੀ ਦਾ ਲੋਹਾ ਮਨਵਾਇਆ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਪਰਗਟ ਸਿੰਘ ਦੀ ਅਗਵਾਈ ਹੇਠ ਪੰਜਾਬ ’ਚ ਕਾਂਗਰਸ ਪਾਰਟੀ ਨਵੀਆਂ ਬੁਲੰਦੀਆਂ ਨੂੰ ਛੂਹੇਗੀ ਤੇ ਪਾਰਟੀ ਵਰਕਰਾਂ ਵਿੱਚ ਨਵੇਂ ਉਤਸ਼ਾਹ ਦਾ ਸੰਚਾਰ ਹੋਵੇਗਾ। ਨਿੰਦਾ ਰਣੀਆ ਨੇ ਕਾਂਗਰਸ ਦੀ ਕੇਂਦਰੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਕਾਂਗਰਸ ਕਮੇਟੀ ਤੇ ਸਮੁੱਚੀ ਲੀਡਰਸ਼ਿਪ ਨਵ-ਨਿਯੁਕਤ ਪ੍ਰਧਾਨ ਨਾਲ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰੇਗੀ ਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਦਿਨ-ਰਾਤ ਇਕ ਕਰੇਗੀ।