- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੁਨੀਲ ਜਾਖੜ ਵੱਲੋਂ ‘ਮੋਬਾਈਲ ਦਫ਼ਤਰ’ ਦਾ ਪੋਸਟਰ ਜਾਰੀ

ਰਵੀ ਭਾਟੀਆ, ਪੰਜਾਬੀ ਜਾਗਰਣ, ਲੁਧਿਆਣਾ/ਸਾਹਨੇਵਾਲ : ਭਾਜਪਾ ਪੰਜਾਬ ਦੇ ਬੁਲਾਰੇ ਤੇ ਮੀਡੀਆ ਇੰਚਾਰਜ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਲੋਕਾਂ ਦੀ ਸਹੂਲਤ ਲਈ ਮੋਬਾਈਲ ਦਫ਼ਤਰ’ਦੀ ਸ਼ੁਰੂਆਤ ਕੀਤੀ ਗਈ ਸੀ ਜਿਸ ਦਾ ਪੋਸਟਰ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਲੀਡਰ ਤੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਵੱਲੋਂ ਜਾਰੀ ਕੀਤਾ ਗਿਆ। ਇਸ ਮੋਬਾਈਲ ਦਫ਼ਤਰ ਦੀ ਸ਼ੁਰੂਆਤ ਭਾਰਤੀ ਜਨਤਾ ਪਾਰਟੀ ਦੇ ਜਨਰਲ ਸਕੱਤਰ ਅਤੇ ਪੰਜਾਬ ਦੇ ਇੰਚਾਰਜ ਸਤੀਸ਼ ਪੂਨੀਆ, ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ, ਭਾਜਪਾ ਪੰਜਾਬ ਦੇ ਸਹਿ-ਇੰਚਾਰਜ ਨਰਿੰਦਰ ਸਿੰਘ ਰੈਨਾ ਅਤੇ ਸੰਗਠਨ ਮੰਤਰੀ ਸ੍ਰੀਨਿਵਾਸਲੂ ਵੱਲੋਂ ਕੀਤੀ ਗਈ ਸੀ। ਇਸ ਮੌਕੇ ਬਲੀਏਵਾਲ ਨੇ ਦੱਸਿਆ ਕਿ ਇਸ ਮੋਬਾਈਲ ਦਫ਼ਤਰ ਦਾ ਮੁੱਖ ਉਦੇਸ਼ ਹਲਕਾ ਸਾਹਨੇਵਾਲ ਦੇ ਲੋਕਾਂ ਤੱਕ ਕੇਂਦਰ ਸਰਕਾਰ ਦੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਤੇ ਸਹੂਲਤਾਂ ਦੀ ਜਾਣਕਾਰੀ ਸਿੱਧੇ ਤੌਰ ’ਤੇ ਪਹੁੰਚਾਉਣਾ ਹੈ। ਮੋਬਾਈਲ ਦਫ਼ਤਰ ਰਾਹੀਂ ਨੌਜਵਾਨਾਂ ਨੂੰ ਮੁਫ਼ਤ ਸਕਿੱਲ ਡਿਵੈਲਪਮੈਂਟ ਕੋਰਸਾਂ, ਰੁਜ਼ਗਾਰ ਤੇ ਨੌਕਰੀਆਂ ਨਾਲ ਸਬੰਧਤ ਮੌਕਿਆਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਨਸ਼ੇ ਦੀ ਸਮੱਸਿਆ ਨਾਲ ਜੂਝ ਰਹੇ ਲੋਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਮੁਫ਼ਤ ਨਸ਼ਾ ਛੁਡਾਊ ਕੇਂਦਰਾਂ ਅਤੇ ਉਪਲਬਧ ਸਹਾਇਤਾ ਬਾਰੇ ਵੀ ਜਾਣਕਾਰੀ ਮੁਹੱਈਆ ਕਰਵਾਈ ਜਾਵੇਗੀ। ਬੱਲੀਏਵਾਲ ਨੇ ਕਿਹਾ ਕਿ ਮੋਬਾਈਲ ਦਫ਼ਤਰ ਦਾ ਉਦੇਸ਼ ਸਰਕਾਰ ਦੀਆਂ ਸਕੀਮਾਂ ਨੂੰ ਲੋਕਾਂ ਦੇ ਦਰਵਾਜ਼ੇ ਤੱਕ ਪਹੁੰਚਾਉਣਾ ਹੈ, ਤਾਂ ਜੋ ਯੋਗ ਲਾਭਪਾਤਰੀ ਸਰਕਾਰੀ ਯੋਜਨਾਵਾਂ ਦਾ ਲਾਭ ਲੈ ਸਕਣ। ਹਲਕਾ ਸਾਹਨੇਵਾਲ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰੀ ਇਲਾਕਿਆਂ ਵਿੱਚ ਮੋਬਾਈਲ ਦਫ਼ਤਰ ਰਾਹੀਂ ਲੋਕਾਂ ਨਾਲ ਸਿੱਧਾ ਸੰਪਰਕ ਕੀਤਾ ਜਾਵੇਗਾ ਤੇ ਉਨ੍ਹਾਂ ਦੀਆਂ ਸਮੱਸਿਆਵਾਂ ਤੇ ਲੋੜਾਂ ਨੂੰ ਸਮਝ ਕੇ ਸੰਭਵ ਸਹਾਇਤਾ ਪ੍ਰਦਾਨ ਕਰਨ ਲਈ ਯਤਨ ਕੀਤੇ ਜਾਣਗੇ।