- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੇਜਰ ਜਨਰਲ ਪਵਨ ਕੁਮਾਰ ਸਿੰਘ ਵੱਲੋਂ ਗੁਰੂ ਨਾਨਕ ਸਟੇਡੀਅਮ ’ਚ ਫੌਜ ਭਰਤੀ ਰੈਲੀ ਦਾ ਦੌਰਾ

14
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਲੁਧਿਆਣਾ
11 ਕੋਰ ਦੇ ਚੀਫ਼ ਆਫ਼ ਸਟਾਫ (ਸੀਓਐਸ) ਮੇਜਰ ਜਨਰਲ ਪਵਨ ਕੁਮਾਰ ਸਿੰਘ ਐਸਐਮ ਵੱਲੋਂ ਅੱਜ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਫੌਜ ਭਰਤੀ ਰੈਲੀ ਦਾ ਦੌਰਾ ਕਰਦਿਆਂ ਸੰਚਾਲਨ ਲਈ ਕੀਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਜ਼ੈੱਡਆਰਓ (ਪੰਜਾਬ ਤੇ ਜੰਮੂ-ਕਸ਼ਮੀਰ) ਦੀ ਦੇਖ-ਰੇਖ ਹੇਠ ਆਰਮੀ ਰਿਕਰੂਟਿੰਗ ਦਫ਼ਤਰ (ਏਆਰਓ) ਲੁਧਿਆਣਾ ਵੱਲੋਂ ਗੁਰੂ ਨਾਨਕ ਸਟੇਡੀਅਮ ਲੁਧਿਆਣਾ ਵਿਖੇ 10 ਅਕਤੂਬਰ 2026 ਤੱਕ ਫੌਜ ਭਰਤੀ ਰੈਲੀ ਕਰਵਾਈ ਜਾ ਰਹੀ ਹੈ। ਦੌਰੇ ਦੌਰਾਨ ਚੀਫ਼ ਆਫ਼ ਸਟਾਫ਼ ਨੇ ਉਮੀਦਵਾਰਾਂ ਤੇ ਭਰਤੀ ਪ੍ਰਕਿਰਿਆ ਵਿੱਚ ਸ਼ਾਮਲ ਅਧਿਕਾਰੀਆਂ ਨਾਲ ਗੱਲਬਾਤ ਕੀਤੀ। ਉਨ੍ਹਾਂ ਰੈਲੀ ਨੂੰ ਸੁਚਾਰੂ, ਪਾਰਦਰਸ਼ੀ ਤੇ ਕੁਸ਼ਲ ਢੰਗ ਨਾਲ ਨੇਪਰੇ ਚਾੜ੍ਹਨ ਲਈ ਭਰਤੀ ਅਮਲੇ, ਸਬੰਧਤ ਫੌਜੀ ਇਕਾਈ ਤੇ ਖਾਸ ਕਰਕੇ ਜ਼ਿਲ੍ਹਾ ਪ੍ਰਸ਼ਾਸਨ ਦੇ ਯਤਨਾਂ ਦੀ ਸ਼ਲਾਘਾ ਵੀ ਕੀਤੀ। ਉਨ੍ਹਾਂ ਉਮੀਦਵਾਰਾਂ ਨੂੰ ਭਾਰਤੀ ਫੌਜ ਵਿੱਚ ਸ਼ਾਮਲ ਹੋਣ ਦੇ ਆਪਣੇ ਸੁਪਨੇ ਨੂੰ ਪੂਰਾ ਕਰਨ ਦੌਰਾਨ ਅਨੁਸ਼ਾਸਨ, ਦ੍ਰਿੜ੍ਹ ਇਰਾਦਾ ਤੇ ਸਰੀਰਕ ਤੰਦਰੁਸਤੀ ਦਾ ਪ੍ਰਦਰਸ਼ਨ ਕਰਨ ਲਈ ਉਤਸ਼ਾਹਿਤ ਕੀਤਾ। ਸੀਓਐਸ ਮੇਜਰ ਜਨਰਲ ਪਵਨ ਕੁਮਾਰ ਸਿੰਘ ਨੇ ਭਰਤੀ ਪ੍ਰਕਿਰਿਆ ਦੌਰਾਨ ਨਿਰਪੱਖਤਾ, ਪਾਰਦਰਸ਼ਤਾ ਤੇ ਇਮਾਨਦਾਰੀ ਦੇ ਉੱਚਤਮ ਮਿਆਰਾਂ ਨੂੰ ਕਾਇਮ ਰੱਖਣ ਦੀ ਮਹੱਤਤਾ 'ਤੇ ਵੀ ਜ਼ੋਰ ਦਿੱਤਾ। ਇਹ ਫੌਜ ਭਰਤੀ ਰੈਲੀ ਖੇਤਰ ਦੇ ਯੋਗ ਨੌਜਵਾਨਾਂ ਲਈ ਭਾਰਤੀ ਫੌਜ ਵਿੱਚ ਭਰਤੀ ਹੋਣ ਦੀ ਚੋਣ ਪ੍ਰਕਿਰਿਆ ਵਿੱਚ ਹਿੱਸਾ ਲੈਣ ਦਾ ਇਕ ਵਧੀਆ ਮੌਕਾ ਪ੍ਰਦਾਨ ਕਰਦੀ ਹੈ। ਇਹ ਰੈਲੀ ਨਿਰਧਾਰਤ ਭਰਤੀ ਪ੍ਰਕਿਰਿਆਵਾਂ ਤੇ ਮਿਆਰਾਂ ਅਨੁਸਾਰ ਪੂਰੀ ਤਰ੍ਹਾਂ ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਕਰਵਾਈ ਜਾ ਰਹੀ ਹੈ।