- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ਰੂਰੀ ਖ਼ਬਰ-ਪਰਗਟ ਸਿੰਘ ਤੇ ਆਸ਼ੂ ਦੀ ਅਗਵਾਈ ਵਿੱਚ ਪੰਜਾਬ ਅੰਦਰ ਸ਼ਾਨ ਨਾਲ ਬਣੇਗੀ ਕਾਂਗਰਸ ਦੀ ਸਰਕਾਰ-ਹਰਜਾਪ ਗਿੱਲ

ਪੁਨੀਤ ਬਾਵਾ, ਪੰਜਾਬੀ ਜਾਗਰਣ, ਲੁਧਿਆਣਾ
ਪਦਮਸ੍ਰੀ ਓਲੰਪੀਅਨ ਹਾਕੀ ਖਿਡਾਰੀ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤੇ ਜਾਣ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਜ਼ਿਲ੍ਹਾ ਯੂਥ ਕਾਂਗਰਸ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਹਰਜਾਪ ਸਿੰਘ ਗਿੱਲ ਨੇ ਕਿਹਾ ਕਿ ਕਾਂਗਰਸ ਹਾਈਕਮਾਂਡ ਦਾ ਇਹ ਫ਼ੈਸਲਾ ਪਾਰਟੀ ਲਈ ਮਹੱਤਵਪੂਰਨ ਹੈ। ਪਰਗਟ ਸਿੰਘ ਦੇ ਸਾਫ਼ ਅਕਸ ਕਾਰਨ ਵਿਰੋਧੀ ਧਿਰਾਂ ਨੂੰ ਹੁਣ ਸਿਆਸੀ ਤੌਰ ’ਤੇ ਜਵਾਬ ਦੇਣਾ ਮੁਸ਼ਕਲ ਹੋਵੇਗਾ। ਗਿੱਲ ਨੇ ਕਿਹਾ ਕਿ ਪਰਗਟ ਸਿੰਘ ਅਤੇ ਉਨ੍ਹਾਂ ਦੇ ਨੇੜੇ ਸਾਥੀ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਅਗਵਾਈ ਹੇਠ ਕਾਂਗਰਸ ਪੰਜਾਬ ਵਿੱਚ ਮਜ਼ਬੂਤੀ ਨਾਲ ਅੱਗੇ ਵਧੇਗੀ। ਉਨ੍ਹਾਂ ਦਾਅਵਾ ਕੀਤਾ ਕਿ ਸੂਬੇ ਦੇ ਲੋਕ ਮੌਜੂਦਾ ਸਰਕਾਰ ਦੀ ਕਾਰਗੁਜ਼ਾਰੀ ਤੋਂ ਜਾਣੂ ਹੋ ਚੁੱਕੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਸਰਕਾਰ ਵੱਲੋਂ ਦਿੱਲੀ ਨਾਲ ਜੁੜੇ ਆਗੂਆਂ ਤੇ ਉਨ੍ਹਾਂ ਦੇ ਕਰੀਬੀਆਂ ਨੂੰ ਵੱਖ-ਵੱਖ ਅਹੁਦਿਆਂ ’ਤੇ ਵੱਡੀਆਂ ਤਨਖ਼ਾਹਾਂ ਦਿੱਤੀਆਂ ਜਾ ਰਹੀਆਂ ਹਨ, ਜਦਕਿ ਪੰਜਾਬ ਦੇ ਨੌਜਵਾਨਾਂ ਨੂੰ ਘੱਟ ਤਨਖ਼ਾਹ ਵਾਲੀਆਂ ਨੌਕਰੀਆਂ ਮਿਲ ਰਹੀਆਂ ਹਨ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਪੰਜਾਬ ਦੇ ਮੰਤਰੀਆਂ ਦੀਆਂ ਸਰਕਾਰੀ ਕੋਠੀਆਂ ’ਤੇ ਦਿੱਲੀ ਤੋਂ ਆਏ ਲੋਕਾਂ ਦਾ ਕਬਜ਼ਾ ਹੈ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮਾਮਲੇ ’ਚ ਵੀ ਉਨ੍ਹਾਂ ਸਰਕਾਰ ਦੀ ਆਲੋਚਨਾ ਕੀਤੀ। ਗਿੱਲ ਨੇ ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਨੂੰ ਅਪੀਲ ਕੀਤੀ ਕਿ ਹਾਈਕਮਾਂਡ ਵੱਲੋਂ ਪਰਗਟ ਸਿੰਘ ਦੀ ਨਿਯੁਕਤੀ ਧੜੇਬੰਦੀ ਤੋਂ ਉੱਪਰ ਉੱਠ ਕੇ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਮੂਹ ਕਾਂਗਰਸੀ ਆਗੂਆਂ ਤੇ ਵਰਕਰਾਂ ਨੂੰ ਇਕਜੁੱਟ ਹੋ ਕੇ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਵੱਲੋਂ ਲੋਕਾਂ ਦੇ ਮੁੱਦਿਆਂ ਨੂੰ ਲੈ ਕੇ ਚੋਣ ਮੈਦਾਨ ’ਚ ਉਤਰਦਿਆਂ ਸੂਬੇ ਦੀ ਬਿਹਤਰੀ ਲਈ ਆਪਣੀ ਭੂਮਿਕਾ ਨਿਭਾਈ ਜਾਵੇਗੀ।