- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ਿਲ੍ਹਾ ਪੱਧਰੀ ਪੰਜਾਬੀ ਭਾਸ਼ਾ ਮੁੁਕਾਬਲੇ ਕਰਵਾਏ

ਸੁਖਦੇਵ ਸਿੰਘ, ਪੰਜਾਬੀ ਜਾਗਰਣ, ਲੁਧਿਆਣਾ : ਪ੍ਰਤਾਪ ਕਾਲਜ ਆਫ਼ ਐਜੂਕੇਸ਼ਨ ਵਿਖੇ ਪੰਜਾਬ ਸਰਕਾਰ ਦੇ ਭਾਸ਼ਾ ਵਿਭਾਗ ਵੱਲੋਂ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਆਚਾਰ ਦੇ ਪ੍ਰਚਾਰ ਤੇ ਪ੍ਰਸਾਰ ਲਈ ਵਿਦਿਆਰਥੀਆਂ ’ਚ ਪੰਜਾਬੀ ਭਾਸ਼ਾ ਪ੍ਰਤੀ ਰੁਚੀ ਪੈਦਾ ਕਰਨ ਦੇ ਉਦੇਸ਼ ਨਾਲ ਜ਼ਿਲ੍ਹਾ ਪੱਧਰੀ ਮੁਕਾਬਲੇ ਕਰਵਾਏ। ਵੱਖ-ਵੱਖ ਸੰਸਥਾਵਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਇਨ੍ਹਾਂ ਮੁਕਾਬਲਿਆਂ ’ਚ ਵਧ ਚੜ੍ਹ ਕੇ ਹਿੱਸਾ ਲਿਆ ਅਤੇ ਪੰਜਾਬੀ ਭਾਸ਼ਾ ਨਾਲ ਜੁੜੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਕਾਲਜ ਦੇ ਡਾਇਰੈਕਟਰ ਡਾ. ਬਲਵੰਤ ਸਿੰਘ ਨੇ ਕਿਹਾ ਕਿ ਅਜਿਹੇ ਮੁਕਾਬਲਿਆਂ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਆਚਾਰ ਨਾਲ ਜੋੜਨਾ ਤੇ ਉਨ੍ਹਾਂ ਵਿੱਚ ਆਪਣੀ ਮਾਂ ਬੋਲੀ ਪ੍ਰਤੀ ਪਿਆਰ ਤੇ ਸਤਿਕਾਰ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨਾ ਹੈ। ਕਾਲਜ ਦੇ ਪ੍ਰਿੰਸੀਪਲ ਡਾ. ਮਨਪ੍ਰੀਤ ਕੌਰ ਨੇ ਕਿਹਾ ਕਿ ਇਸ ਤਰ੍ਹਾਂ ਦੇ ਸਮਾਗਮ ਆਉਣ ਵਾਲੀ ਪੀੜ੍ਹੀ ਨੂੰ ਸਾਹਿਤ ਤੇ ਸੱਭਿਆਚਾਰਕ ਕਦਰਾਂ ਕੀਮਤਾਂ ਪ੍ਰਦਾਨ ਕਰਦੇ ਹਨ ਤੇ ਪੰਜਾਬੀ ਭਾਸ਼ਾ ਦੇ ਪ੍ਰਚਾਰ-ਪ੍ਰਸਾਰ ਲਈ ਕੰਮ ਕਰਦੇ ਹਨ। ਉਨ੍ਹਾਂ ਨੇ ਇਸ ਗਤੀਵਿਧੀ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਕਾਲਜ ਦੇ ਸਾਰੇ ਮੈਂਬਰਾਂ ਦੇ ਸਹਿਯੋਗ ਦੀ ਸ਼ਲਾਘਾ ਕੀਤੀ। ਅੰਤ ’ਚ ਕਾਲਜ ਦੀ ਸਹਾਇਕ ਅਧਿਆਪਕਾ ਡਾ. ਪਰਵੀਨ ਸ਼ਰਮਾ ਨੇ ਸਾਰਿਆਂ ਦਾ ਧੰਨਵਾਦ ਕੀਤਾ।