- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਆਲੋਵਾਲ ਵਿਖੇ 46ਵੀਆ ਦੋ ਰੋਜ਼ਾ ਬਲਾਕ ਪੱਧਰੀ ਖੇਡਾਂ ਕਰਵਾਈਆਂ

ਰਾਣਾ ਮੱਲ ਤੇਜੀ, ਪੰਜਾਬੀ ਜਾਗਰਣ, ਲੁਧਿਆਣਾ
ਗੁਰੂਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਆਲੋਵਾਲ ਵਿਖੇ ਦੋ ਰੋਜਾ 46 ਵੀਆਂ ਬਲਾਕ ਪੱਧਰੀ ਖੇਡਾਂ ਦੀ ਸ਼ੁਰੂਆਤ ਮੁੱਖ ਮਹਿਮਾਨ ਸੰਤ ਬਾਬਾ ਸੁਖਵਿੰਦਰ ਸਿੰਘ ਆਲੋਵਾਲ ਮੁੱਖ ਸੇਵਾਦਾਰ ਗੁਰੂਦੁਆਰਾ ਸਿੰਘਾਂ ਸ਼ਹੀਦਾਂ, ਡੇਰਾ ਸੰਤ ਬਾਬਾ ਜਰਨੈਲ ਸਿੰਘ ਵਲੋਂ ਕੀਤੀ ਗਈ। ਇਸ ਮੌਕੇ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਰਾਮੇਸ਼ਵਰ ਚੰਦਰ ਦੀ ਅਗਵਾਈ ਅਤੇ ਸੈਂਟਰ ਮੁਖੀ ਰਾਮਦਾਸਪੁਰਾ ਸੰਜੀਵ ਕੁਮਾਰ ਦੇ ਪ੍ਰਬੰਧਾਂ ਹੇਠ ਦੋ ਰੋਜ ਖੇਡ ਸਮਾਰੋਹ ਦਾ ਪ੍ਰਬੰਧ ਕੀਤਾ ਗਿਆ। ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਇਲਾਕੇ ਦੇ 57 ਸਕੂਲਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਇਨ੍ਹਾਂ ਖੇਡ ਮੁਕਾਬਲਿਆਂ ਦੀ ਜੇਤੂ ਵਿਦਿਆਰਥੀਆਂ ਅਤੇ ਟੀਮਾਂ ਨੂੰ ਬਾਬਾ ਸੁਖਵਿੰਦਰ ਸਿੰਘ ਵਲੋਂ ਇਨਾਮਾਂ ਦੀ ਵੰਡ ਕੀਤੀ ਗਈ। ਇਸ ਖੇਡ ਮੁਕਾਬਲੇ ਵਿੱਚ ਬਲਾਕ ਰਿਸੋਰਸ ਕੋਆਰਡੀਨੇਟਰ ਸਰਬਜੀਤ ਸਿੰਘ ਢੇਸੀ, ਸਕੂਲ ਮੁਖੀ ਗੰਨਾ ਪਿੰਡ ਕੁਲਦੀਪ ਕੁਮਾਰ, ਜਗਸੀਰ ਸਿੰਘ,ਅਨੁਰਾਗ ਕੰਬੋਜ, ਸਤਿੰਦਰ ਮੋਗਾ, ਪੂਜਾ, ਸੰਤੋਸ਼ ਕੁਮਾਰੀ, ਸੰਦੀਪ, ਪ੍ਰਕਾਸ਼ਚੰਦ ਸਮੇਤ ਵੱਖ-ਵੱਖ ਸਕੂਲਾਂ ਦੇ ਅਧਿਆਪਕਾਂ ਨੇ ਹਿੱਸਾ ਲਿਆ। ਇਸ ਮੌਕੇ ਭੋਲੇਵਾਲ ਦੇ ਸਰਪੰਚ ਕੁਲਵੀਰ ਸਿੰਘ, ਡਾ. ਅਮਰਜੋਤ ਸਿੰਘ ਸੰਧੂ, ਨਿਰਮਲ ਸਿੰਘ ਦਹਿੜਕੇ, ਜਥੇ. ਗੁਰਮੀਤ ਸਿੰਘ ਹਾਂਸ ਕਲਾ, ਬਲਦੇਵ ਸਿੰਘ, ਗੁਰਮੇਲ ਸਿੰਘ, ਮਨਜੀਤ ਸਿੰਘ, ਕੁਲਵੀਰ ਸਿੰਘ ਕੈਨੇਡਾ ਨੇ ਵਿਸ਼ੇਸ਼ ਤੌਰ ਤੇ ਪਹੁੰਚ ਕੇ ਵਿਦਿਆਰਥੀਆਂ ਦੀ ਹੌਸਲਾ ਅਫ਼ਜਾਈ ਕੀਤੀ।