- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਦੇ ਵੱਖ-ਵੱਖ ਵਾਰਡਾਂ ਵਿੱਚ ‘ਡੋਰ-ਟੂ-ਡੋਰ’ ਮੁਹਿੰਮ ਚਲਾਈ

56)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਲੁਧਿਆਣਾ
ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਵਿੱਢੀ ਗਈ ਵਿਸ਼ੇਸ਼ ਮੁਹਿੰਮ ਤਹਿਤ ਅੱਜ ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਦੇ ਵੱਖ-ਵੱਖ ਵਾਰਡਾਂ ਵਿੱਚ ਜ਼ੋਰਦਾਰ ‘ਡੋਰ-ਟੂ-ਡੋਰ’ ਮੁਹਿੰਮ ਚਲਾਈ ਗਈ। ਇਹ ਮੁਹਿੰਮ ਹਲਕਾ ਲੁਧਿਆਣਾ ਪੱਛਮੀ ਦੇ ਇੰਚਾਰਜ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਦੀ ਅਗਵਾਈ ਵਿੱਚ ਚਲਾਈ ਜਾ ਰਹੀ ਹੈ। ਇਸ ਮੁਹਿੰਮ ਦੌਰਾਨ ਪਾਰਟੀ ਦੇ ਆਗੂਆਂ ਅਤੇ ਵਾਰਡ ਨਬਰ 63 ਤੇ 65 ਦੇ ਇੰਚਾਰਜਾਂ ਨੇ ਆਮ ਲੋਕਾਂ ਦੇ ਘਰਾਂ ਤੱਕ ਪਹੁੰਚ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਅਕਾਲੀ ਦਲ ਦੀਆਂ ਲੋਕ-ਪੱਖੀ ਨੀਤੀਆਂ ਤੇ ਪਾਰਟੀ ਦੀ ਸੋਚ ਤੋਂ ਲੋਕਾਂ ਨੂੰ ਜਾਣੂੰ ਕਰਵਾਇਆ।
ਇਸ ਮੌਕੇ ਹਲਕੇ ਦੇ ਵਾਰਡ ਇੰਚਾਰਜਾਂ ਨੇ ਆਪੋ-ਆਪਣੇ ਇਲਾਕਿਆਂ ਵਿੱਚ ਸਰਗਰਮੀ ਨਾਲ ਜ਼ਿੰਮੇਵਾਰੀ ਨਿਭਾਈ। ਇਸ ਦੌਰਾਨ ਆਗੂਆਂ ਨੇ ਕਿਹਾ ਕਿ ਲੋਕ ਮੌਜੂਦਾ ਹਾਲਾਤ ਤੋਂ ਦੁਖੀ ਹਨ ਅਤੇ ਅਕਾਲੀ ਦਲ ਦੀਆਂ ਲੋਕ-ਹਿੱਤੂ ਨੀਤੀਆਂ ਨੂੰ ਮੁੜ ਯਾਦ ਕਰ ਰਹੇ ਹਨ। ਮੁਹਿੰਮ ਦੌਰਾਨ ਇਲਾਕਾ ਨਿਵਾਸੀਆਂ ਵੱਲੋਂ ਅਕਾਲੀ ਆਗੂਆਂ ਦਾ ਭਰਵਾਂ ਸਵਾਗਤ ਕੀਤਾ ਗਿਆ ਅਤੇ ਪਾਰਟੀ ਨੂੰ ਪੂਰਨ ਸਮਰਥਨ ਦੇਣ ਦਾ ਭਰੋਸਾ ਦਿੱਤਾ ਗਿਆ।