- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਹਿਮ ਖ਼ਬਰ:ਸਰਸ ਮੇਲੇ ਸਬੰਧੀ ਡੀਐੱਸਡਬਲਯੂ ਨੂੰ ਮੰਗ ਪੱਤਰ ਸੌਂਪਿਆ

ਸਰਬਜੀਤ ਲੁਧਿਆਣਵੀ, ਪੰਜਾਬੀ ਜਾਗਰਣ, ਲੁਧਿਆਣਾ
ਐਗਰੀਵਿਜ਼ਨ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਨੇ ਯੂਨੀਵਰਸਿਟੀ ਕੈਂਪਸ ਵਿੱਚ ਪ੍ਰਸਤਾਵਿਤ ਸਰਸ ਮੇਲੇ ਸਬੰਧੀ ਯੂਨੀਵਰਸਿਟੀ ਪ੍ਰਸ਼ਾਸਨ ਨੂੰ ਮੰਗ ਪੱਤਰ ਦੇ ਕੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ ਹੈ। ਐਗਰੀਵਿਜ਼ਨ ਨੇ ਕਿਹਾ ਕਿ ਇੰਨੇ ਵੱਡੇ ਪੱਧਰ ’ਤੇ ਹੋਣ ਵਾਲੇ ਇਸ ਸਮਾਗਮ ਨਾਲ ਵਿਦਿਆਰਥੀਆਂ ਦੀਆਂ ਅਕਾਦਮਿਕ ਗਤੀਵਿਧੀਆਂ, ਕਲਾਸਾਂ, ਪ੍ਰੀਖਿਆਵਾਂ ਤੇ ਖੋਜ ਕਾਰਜਾਂ ’ਤੇ ਮਾੜਾ ਪ੍ਰਭਾਵ ਪੈ ਸਕਦਾ ਹੈ। ਐਗਰੀਵਿਜ਼ਨ ਨੇ ਯੂਨੀਵਰਸਿਟੀ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਅਕਾਦਮਿਕ ਕੈਂਪਸ ਤੋਂ ਬਾਹਰ ਕਿਸੇ ਢੁੱਕਵੀਂ ਥਾਂ ’ਤੇ ਵਿਚਾਰ ਕੀਤਾ ਜਾਵੇ। ਇਸ ਨਾਲ ਮੇਲੇ ਦੇ ਸੱਭਿਆਚਾਰਕ ਉਦੇਸ਼ਾਂ ਦੀ ਪੂਰਤੀ ਦੇ ਨਾਲ-ਨਾਲ ’ਵਰਸਿਟੀ ਦੇ ਸ਼ਾਂਤ ਅਤੇ ਅਨੁਕੂਲ ਅਕਾਦਮਿਕ ਮਾਹੌਲ ਨੂੰ ਵੀ ਬਰਕਰਾਰ ਰੱਖਿਆ ਜਾ ਸਕੇਗਾ। ਇਸ ਮੌਕੇ ’ਤੇ ਪੰਜਾਬ ਯੂਨੀਵਰਸਿਟੀ ਦੇ ਸਾਬਕਾ ਵਿਦਿਆਰਥੀ ਸੰਘ ਪ੍ਰਧਾਨ ਗੌਰਵ ਵੀਰ ਸਿੰਘ ਸੋਹਲ, ਐਗਰੀਵਿਜ਼ਨ ਦੇ ਰਾਜ ਸੰਯੋਜਕ ਦਿਨੇਸ਼ ਸੂ ਸਮੇਤ ਸੰਗਠਨ ਦੇ ਹੋਰ ਕਾਰਕੁਨ ਮੌਜੂਦ ਰਹੇ। ਐਗਰੀਵਿਜ਼ਨ ਵੱਲੋਂ ਪੰਜਾਬ ਖੇਤੀਬਾੜੀ ’ਵਰਸਿਟੀ ਦੇ ਡਾਇਰੈਕਟਰ ਸਟੂਡੈਂਟ ਵੈਲਫੇਅਰ ਡੀਐੱਸਡਬਲਯੂ ਨੂੰ ਮੰਗ ਪੱਤਰ ਸੌਂਪ ਕੇ ਯੂਨੀਵਰਸਿਟੀ ਪ੍ਰਸ਼ਾਸਨ ਤੋਂ ਸਰਸ ਮੇਲੇ ਦੇ ਪ੍ਰਬੰਧ ਸਬੰਧੀ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ। ਜੇਕਰ ਇਸ ਮੰਗ ’ਤੇ ਉਚਿਤ ਫ਼ੈਸਲਾ ਨਹੀਂ ਲਿਆ ਜਾਂਦਾ ਤਾਂ ਸੰਗਠਨ ਵੱਲੋਂ ਵਿਦਿਆਰਥੀਆਂ ਦੇ ਹਿੱਤ ਵਿੱਚ ਸ਼ਾਂਤਮਈ ਧਰਨਾ ਦੇਣ ਦਾ ਫ਼ੈਸਲਾ ਲਿਆ ਜਾਵੇਗਾ।