- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਚਿੱਟੀ ਕਲੋਨੀ ਨੇੜਿਓਂ 40 ਨਸ਼ੀਲੀਆਂ ਗੋਲੀਆਂ ਸਮੇਤ ਮੁਲਜ਼ਮ ਕਾਬੂ

ਗੌਰਵ ਸਲੂਜਾ, ਪੰਜਾਬੀ ਜਾਗਰਣ, ਲੁਧਿਆਣਾ
ਥਾਣਾ ਸਲੇਮ ਟਾਬਰੀ ਦੀ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਇੱਕ ਮੁਲਜ਼ਮ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿੱਚੋਂ 40 ਪਾਬੰਦੀਸ਼ੁਦਾ ਗੋਲੀਆਂ ਬਰਾਮਦ ਕੀਤੀਆਂ ਹਨ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਮਾਮਲੇ ਸਬੰਧੀ ਤਫ਼ਤੀਸ਼ੀ ਅਫ਼ਸਰ ਸਬ-ਇੰਸਪੈਕਟਰ ਕਸ਼ਮੀਰ ਸਿੰਘ ਨੇ ਦੱਸਿਆ ਕਿ ਉਹ ਬੀਤੇ ਦਿਨੀਂ ਪੁਲਿਸ ਪਾਰਟੀ ਸਮੇਤ ਇਲਾਕੇ ’ਚ ਗਸ਼ਤ ਸਬੰਧੀ ਮੌਜੂਦ ਸਨ। ਇਸ ਦੌਰਾਨ ਚਿੱਟੀ ਕਾਲੋਨੀ, ਪਿੰਡ ਭੱਟੀਆਂ ਨੇੜੇ ਇੱਕ ਵਿਅਕਤੀ ਸ਼ੱਕੀ ਹਾਲਾਤ ’ਚ ਨਜ਼ਰ ਆਇਆ। ਪੁਲਿਸ ਨੇ ਉਸ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਦੇ ਕਬਜ਼ੇ ਵਿੱਚੋਂ 40 ਪਾਬੰਦੀਸ਼ੁਦਾ ਗੋਲੀਆਂ ਬਰਾਮਦ ਹੋਈਆਂ। ਪੁਲਿਸ ਨੇ ਮੁਲਜ਼ਮ ਨੂੰ ਮੌਕੇ ’ਤੇ ਹੀ ਕਾਬੂ ਕਰ ਲਿਆ। ਮੁਲਜ਼ਮ ਦੀ ਪਛਾਣ ਜਸਪ੍ਰੀਤ ਸਿੰਘ ਪੁੱਤਰ ਗੁਰਲਾਲ ਸਿੰਘ ਵਾਸੀ ਪਿੰਡ ਹੁਸੈਨਪੁਰ, ਲੁਧਿਆਣਾ ਵਜੋਂ ਹੋਈ ਹੈ। ਸਬ-ਇੰਸਪੈਕਟਰ ਕਸ਼ਮੀਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਨੂੰ ਮਾਣਯੋਗ ਅਦਾਲਤ ’ਚ ਪੇਸ਼ ਕਰਕੇ 3 ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਹੈ। ਰਿਮਾਂਡ ਦੌਰਾਨ ਪਾਬੰਦੀਸ਼ੁਦਾ ਗੋਲ਼ੀਆਂ ਦੀ ਸਪਲਾਈ ਦੇ ਸਰੋਤ ਤੇ ਇਸ ਨਾਲ ਜੁੜੇ ਹੋਰ ਵਿਅਕਤੀਆਂ ਸਬੰਧੀ ਵੀ ਪੁੱਛਗਿੱਛ ਕੀਤੀ ਜਾਵੇਗੀ।