- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਲਕੇ ਹੋਣ ਵਾਲੀ ਸੰਗਰੂਰ ਰੈਲੀ ’ਚ ਸ਼ਾਮਲ ਹੋਣਗੇ ਪੈਨਸ਼ਨਰ ’ਤੇ ਮੁਲਾਜ਼ਮ

-ਪੈਨਸ਼ਨਰਾਂ ਵੱਲੋਂ ਜੱਥੇਬੰਦਕ ਤਾਕਤ ਮਜ਼ਬੂਤ ਕਰਨ ਦਾ ਸੱਦਾ
-ਵਿਦਿਆਰਥੀ ਭਵਨ ’ਚ ਹੋਈ ਪੀਏਯੂ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਜਨਰਲ ਬਾਡੀ ਮੀਟਿੰਗ
3)
ਪਲਵਿੰਦਰ ਸਿੰਘ ਢੁੱਡੀਕੇ, ਪੰਜਾਬੀ ਜਾਗਰਣ, ਲੁਧਿਆਣਾ
ਪੀਏਯੂ ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਦੀ ਜਨਰਲ ਬਾਡੀ ਮੀਟਿੰਗ ਸਥਾਨਕ ਵਿਦਿਆਰਥੀ ਭਵਨ ਵਿਖੇ ਅਗਜੈਕਟਿਵ ਕਮੇਟੀ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੇ ਸ਼ੁਰੂ ਵਿੱਚ ਪਿਛਲੇ ਦਿਨੀ ਸਦੀਵੀ ਵਿਛੋੜਾ ਦੇ ਗਏ ਮੈਂਬਰਾਂ ਦੀ ਯਾਦ ਵਿੱਚ ਖੜ੍ਹੇ ਹੋ ਕੇ ਸ਼ਰਧਾਂਜ਼ਲੀ ਭੇਂਟ ਕੀਤੀ ਗਈ । ਇਸ ਉਪਰੰਤ ‘ਮੁਲਾਜ਼ਮ ਪੈਨਸ਼ਨਰ ਸਾਂਝਾ ਫਰੰਟ ਪੰਜਾਬ’ ਵੱਲੋਂ ਸਰਕਾਰ ਦੇ ਟਾਲ ਮਟੋਲ ਵਾਲੇ ਰਵੱਈਏ ਖ਼ਿਲਾਫ਼ ਸੰਗਰੂਰ ਵਿਖੇ 10 ਅਕਤੂਬਰ ਨੂੰ ਕੀਤੀ ਜਾ ਰਹੀ ਰੈਲੀ ਵਿੱਚ ਵਧ ਚੜ੍ਹਕੇ ਸ਼ਮੂਲੀਅਤ ਕਰਨ ਦਾ ਫੈਸਲਾ ਲਿਆ। ਮੀਟਿੰਗ ਦੌਰਾਨ ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਪੰਜਾਬ ਸਰਕਾਰ ਨੂੰ ਡੀਏ ਦੀ ਅਦਾਇਗੀ ਕਰਨ ਲਈ ਦਿੱਤੇ ਹੁਕਮਾਂ ਨੂੰ ਲਾਗੂ ਨਾ ਕਰਨ ਦੇ ਮਾਮਲੇ ਵਿੱਚ ਪਾਈ ਫਿਟਕਾਰ ਨੂੰ ਵੀ ਪੈਨਸ਼ਨਰਾਂ ਅਤੇ ਮੁਲਾਜ਼ਮਾਂ ਲਈ ਸ਼ੁੱਭ ਸੰਕੇਤ ਕਰਾਰ ਦਿੱਤਾ। ਜਨਰਲ ਸਕੱਤਰ ਆਸਾ ਸਿੰਘ ਪੰਨੂ ਨੇ ਪਿਛਲੇ ਦਿਨੀ 60 ਤੋਂ 75 ਸਾਲ ਦੀ ਉਮਰ ਵਾਲੇ ਪੈਨਸ਼ਨਰਾਂ ਨੂੰ ਪਿਛਲੇ ਤਨਖ਼ਾਹ ਕਮਿਸ਼ਨ ਦੇ ਰਹਿੰਦੇ ਬਕਾਏ ਉਨ੍ਹਾਂ ਦੇ ਖਾਤਿਆਂ ਵਿੱਚ ਪੈ ਜਾਣ ਦੀ ਜਾਣਕਾਰੀ ਸਾਂਝੀ ਕਰਦਿਆਂ ਬਾਕੀ ਰਹਿੰਦੀਆਂ ਮੰਗਾਂ ਬਾਰੇ ਚੱਲ ਰਹੇ ਸੰਘਰਸ਼ ਬਾਰੇ ਜਾਣੂ ਕਰਵਾਇਆ। ਮਹਿਲ ਸਿੰਘ ਸਿੱਧੂ ਵੱਲੋਂ ਪੈਨਸ਼ਨਰਾਂ ਦੇ ਕਈ ਮਸਲਿਆਂ ਅਤੇ ਉਨ੍ਹਾਂ ਦੇ ਹੱਲ ਬਾਰੇ ਜਾਣਕਾਰੀ ਦਿੱਤੀ। ਸਵਰਨ ਸਿੰਘ ਰਾਣਾ ਨੇ ਐਸੋਸੀਏਸ਼ਨ ਵੱਲੋਂ ਆਪਣੇ ਮੈਂਬਰਾਂ ਲਈ 30 ਅਕਤੂਬਰ ਨੂੰ ਇਤਿਹਾਸਕ ਅਤੇ ਧਾਰਮਿਕ ਸਥਾਨਾਂ ਦੀ ਯਾਤਰਾ ‘ਤੇ ਜਾਣ ਵਾਲੇ ਮੈਂਬਰਾਂ ਨੂੰ ਆਪਣੇ ਨਾਂ ਦਰਜ ਕਰਵਾਉਣ ਦੀ ਅਪੀਲ ਕੀਤੀ। ਨਵੇਂ ਬਣੇ ਮੈਂਬਰਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਐਸੋਸੀਏਸ਼ਨ ਦੇ ਪ੍ਰਧਾਨ ਜਸਵੰਤ ਜ਼ੀਰਖ ਨੇ ਚੋਣ ਕਮਿਸ਼ਨ ਵੱਲੋਂ ਕੀਤੀ ਜਾਂਦੀ ਜਮਹੂਰੀਅਤ ਵਿਰੋਧੀ ਬਿਆਨ ਬਾਜ਼ੀ ਦੀ ਨਿਖੇਧੀ ਕੀਤੀ। ਪੈਨਸ਼ਨਰਾਂ ਵੱਲੋਂ ਜਥੇਬੰਦਕ ਤਾਕਤ ਮਜ਼ਬੂਤ ਕਰਨ ਦਾ ਸੱਦਾ ਦਿੱਤਾ। ਵੀਐੱਲ ਮੋਰੀਆ, ਸ਼ਿੰਗਾਰਾ ਸਿੰਘ, ਸੁਰਿੰਦਰ ਸਿੰਘ ਮੋਹੀ ਅਤੇ ਕਰਤਾਰ ਸਿੰਘ ਨੇ ਗੀਤਾਂ ਤੇ ਕਵਿਤਾਵਾਂ ਰਾਹੀਂ ਸਭ ਦਾ ਮਨੋਰੰਜਨ ਕੀਤਾ। ਇਸ ਸਮੇਂ ਐਮਐਸ ਪਰਮਾਰ, ਫ਼ਤਿਹ ਸਿੰਘ, ਤਰਸੇਮ ਸਿੰਘ, ਤਜਿੰਦਰ ਮਹਿੰਦਰੂ, ਬਲਬੀਰ ਸਿੰਘ ਸੁਨੇਤ, ਪ੍ਰੀਤਮਹਿੰਦਰ ਸਿੰਘ, ਕੁਲਵੰਤ ਸਿੰਘ, ਨਛੱਤਰ ਸਿੰਘ ਬਾੜੇਵਾਲ, ਚਮਕੌਰ ਸਿੰਘ, ਨਿਰਮਲ ਸਿੰਘ ਸਮੇਤ ਵੱਡੀ ਗਿਣਤੀ ’ਚ ਮੈਂਬਰ ਹਾਜ਼ਰ ਸਨ।