- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੌਜੂਦਾ ਹਾਲਾਤ ’ਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਸਬੰਧੀ ਕੀਤੀ ਚਰਚਾ

ਗੁਰਮੀਤ ਸਿੰਘ ਨਿੱਝਰ, ਪੰਜਾਬੀ ਜਾਗਰਣ, ਲੁਧਿਆਣਾ
ਭਾਜਪਾ ਪੰਜਾਬ ਦੇ ਸਹਿ-ਇੰਚਾਰਜ ਅਤੇ ਦਿੱਲੀ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਵੀਰੇਂਦਰ ਸਚਦੇਵਾ ਨਾਲ ਭਾਜਪਾ ਦੇ ਜ਼ਿਲ੍ਹਾ ਉਪ ਪ੍ਰਧਾਨ ਨਰਿੰਦਰ ਸਿੰਘ ਮੱਲ੍ਹੀ ਨੇ ਵਿਧਾਨ ਸਭਾ ਹਲਕਾ ਉੱਤਰੀ ਵਾਰੇ ਗੱਲਬਾਤ ਕੀਤੀ। ਇਸ ਮੌਕੇ ਮੱਲ੍ਹੀ ਅਤੇ ਉਹਨਾਂ ਦੇ ਸਾਥੀਆਂ ਨੇ ਸਚਦੇਵਾ ਨੂੰ ਸਨਮਾਨਿਤ ਵੀ ਕੀਤਾ। ਮੁਲਾਕਾਤ ਦੌਰਾਨ ਪੰਜਾਬ ਦੇ ਮੌਜੂਦਾ ਹਾਲਾਤ, ਸੂਬੇ ਨਾਲ ਜੁੜੇ ਅਹਿਮ ਮੁੱਦਿਆਂ ਅਤੇ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਨਰਿੰਦਰ ਸਿੰਘ ਮੱਲ੍ਹੀ ਨੇ ਦੱਸਿਆ ਕਿ ਗੱਲਬਾਤ ਦੌਰਾਨ ਵਿਧਾਨ ਸਭਾ ਹਲਕਾ ਉੱਤਰੀ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ਅਤੇ ਇਲਾਕੇ ਦੀਆਂ ਲੋੜਾਂ ਬਾਰੇ ਵੀ ਆਪਣੇ ਵਿਚਾਰ ਸਾਂਝੇ ਕੀਤੇ ਗਏ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨਾਲ ਜੁੜੇ ਮੁੱਦਿਆਂ ਨੂੰ ਸਮਝਣਾ ਅਤੇ ਉਨ੍ਹਾਂ ਦੇ ਹੱਲ ਲਈ ਵਿਚਾਰ-ਵਟਾਂਦਰਾ ਕਰਨਾ ਬੇਹੱਦ ਜ਼ਰੂਰੀ ਹੈ। ਮੱਲ੍ਹੀ ਅਨੁਸਾਰ, ਵੀਰੇਂਦਰ ਸਚਦੇਵਾ ਨੇ ਉਨ੍ਹਾਂ ਵੱਲੋਂ ਰੱਖੇ ਗਏ ਵਿਚਾਰਾਂ ਨੂੰ ਸੁਣਿਆ ਅਤੇ ਭਾਜਪਾ ਦੀਆਂ ਲੋਕ ਹਿੱਤ ਨੀਤੀਆਂ ਅਤੇ ਨਸ਼ਿਆਂ ਵਿਰੁੱਧ ਵਿੱਢੀ ਗਈ ਮੁਹਿੰਮ ਨੂੰ ਵੱਧ ਤੋਂ ਵੱਧ ਲੋਕਾਂ ਤੱਕ ਲੈ ਜਾਣ ਲਈ ਕਿਹਾ। ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਜਨਰਲ ਸਕੱਤਰ ਕੈਲਾਸ਼ ਚੌਧਰੀ, ਮੰਡਲ ਪ੍ਰਧਾਨ ਕੇਸ਼ਵ ਗੁਪਤਾ, ਅਸ਼ੋਕ ਰਾਣਾ, ਨਵੀਨ ਵਡੇਰਾ ਅਤੇ ਸੰਜੇ ਗੋਸਾਈਂ ਵੀ ਮੌਜੂਦ ਸਨ।