- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕੈਂਡ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਇਕਾਈ ਦਾ ਗਠਨ

ਜਸਵੀਰ ਸਿੰਘ ਗੁਰਮ, ਪੰਜਾਬੀ ਜਾਗਰਣ ਡੇਹਲੋਂ/ਆਲਮਗੀਰ
ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵੱਲੋਂ ਪਿੰਡ ਕੈਂਡ ਵਿਖੇ ਨਵੀਂ ਇਕਾਈ ਦਾ ਗਠਨ ਕੀਤਾ। ਇਸ ਮੌਕੇ ਜ਼ਿਲ੍ਹਾ ਮੀਤ ਪ੍ਰਧਾਨ ਰਜਿੰਦਰ ਸਿੰਘ ਭਨੋਹੜ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ। ਬਲਾਕ ਸਕੱਤਰ ਅਜੀਤ ਸਿੰਘ ਧਾਂਦਰਾ ਨੇ ਦੱਸਿਆ ਕਿ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ ਤੇ ਸੂਬਾ ਮੀਤ ਪ੍ਰਧਾਨ ਅਮਨਦੀਪ ਸਿੰਘ ਲਲਤੋਂ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪਿੰਡ ਕੈਂਡ ਵਿਖੇ ਇਹ ਇਕਾਈ ਚੁਣੀ ਗਈ ਹੈ। ਸਰਬਸੰਮਤੀ ਨਾਲ ਹੋਈ ਇਸ ਚੋਣ ਦੌਰਾਨ ਅਰਵਿੰਦਰ ਸਿੰਘ ਨੂੰ ਪ੍ਰਧਾਨ, ਰਾਜਵੀਰ ਪੰਨੂ ਨੂੰ ਸੀਨੀਅਰ ਮੀਤ ਪ੍ਰਧਾਨ, ਮਨਜਿੰਦਰ ਸਿੰਘ ਨੂੰ ਮੀਤ ਪ੍ਰਧਾਨ, ਸਰਬਜੀਤ ਸਿੰਘ ਨੂੰ ਸਕੱਤਰ ਤੇ ਲੰਬੜਦਾਰ ਪ੍ਰਦੀਪ ਸਿੰਘ ਨੂੰ ਖ਼ਜ਼ਾਨਚੀ ਨਿਯੁਕਤ ਕੀਤਾ ਗਿਆ। ਇਸ ਤੋਂ ਇਲਾਵਾ ਭਗਵੰਤ ਸਿੰਘ, ਮਨਜਿੰਦਰ ਸਿੰਘ, ਮਨਜੀਤ ਸਿੰਘ, ਬਲਵੀਰ ਸਿੰਘ, ਗੁਰਬਖਸ਼ ਸਿੰਘ, ਸੌਦਾਗਰ ਸਿੰਘ, ਗੁਰਮਿੰਦਰ ਸਿੰਘ, ਕੁਲਵਿੰਦਰ ਸਿੰਘ, ਜਰਨੈਲ ਸਿੰਘ, ਰਣਜੀਤ ਸਿੰਘ, ਕਰਮ ਸਿੰਘ, ਗੁਰਵੀਰ ਸਿੰਘ, ਬਹਾਦਰ ਸਿੰਘ, ਪ੍ਰੇਮ ਸਿੰਘ, ਕਮਿਕਰ ਸਿੰਘ, ਮਨਜੀਤ ਸਿੰਘ, ਮਨਜਿੰਦਰ ਸਿੰਘ, ਤਰਸੇਮ ਸਿੰਘ, ਜਸਵੰਤ ਸਿੰਘ ਤੇ ਸੁਖਬੀਰ ਸਿੰਘ ਨੂੰ ਕਮੇਟੀ ਮੈਂਬਰ ਚੁਣਿਆ। ਇਸ ਮੌਕੇ ਅਜੀਤ ਸਿੰਘ ਧਾਂਦਰਾ ਨੇ ਕੇਂਦਰ ਸਰਕਾਰ ਵੱਲੋਂ ਹਾੜੀ ਦੀਆਂ ਫ਼ਸਲਾਂ ਦੇ ਰੇਟਾਂ ਵਿੱਚ ਕੀਤੇ ਮਾਮੂਲੀ ਵਾਧੇ ਦੀ ਕੜੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਫ਼ਸਲਾਂ ਦੇ ਭਾਅ ’ਚ ਸਿਰਫ਼ 25 ਰੁਪਏ ਪ੍ਰਤੀ ਕੁਇੰਟਲ ਵਾਧਾ ਕਰਨਾ ਕਿਸਾਨਾਂ ਨਾਲ ਇਕ ਕੋਝਾ ਮਜ਼ਾਕ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਦਰਸ਼ਨ ਸਿੰਘ ਇਕਾਈ ਪ੍ਰਧਾਨ ਆਲਮਗੀਰ, ਰਣਬੀਰ ਸਿੰਘ ਇਕਾਈ ਪ੍ਰਧਾਨ ਮੁਕੰਦਪੁਰ, ਸ਼ਮਿੰਦਰ ਸਿੰਘ ਸੀਨੀਅਰ ਮੀਤ ਪ੍ਰਧਾਨ, ਇਕਾਈ ਆਲਮਗੀਰ ਅਤੇ ਬਰਿੰਦਰਪਾਲ ਸਿੰਘ ਭਨੋਹੜ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਆਗੂ ਤੇ ਵਰਕਰ ਹਾਜ਼ਰ ਸਨ।