- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀ ਇਕੱਤਰਤਾ ਹੋਈ

ਸੁਖਦੇਵ ਸਲੇਮਪੁਰੀ, ਪੰਜਾਬੀ ਜਾਗਰਣ, ਲੁਧਿਆਣਾ
ਪੈਨਸ਼ਨਰ ਭਵਨ ਲੁਧਿਆਣਾ ਵਿਖੇ ਚੇਅਰਮੈਨ ਸੁਸ਼ੀਲ ਕੁਮਾਰ ਦੀ ਅਗਵਾਈ ਹੇਠ ਪੈਨਸ਼ਨਰਾਂ ਦੀ ਇਕੱਤਰਤਾ ਹੋਈ ,ਜਿਸ ਵਿੱਚ ਸਿੰਚਾਈ ਵਿਭਾਗ ਦੇ ਮੁਲਾਜ਼ਮਾਂ ਅਤੇ ਆਈਟੀਆਈ ਦੇ ਪੈਨਸ਼ਨਰਾਂ ਨੇ ਹਿੱਸਾ ਲਿਆ। ਇਸ ਮੌਕੇ ਸਿੰਚਾਈ ਵਿਭਾਗ ਤੇ ਆਈਟੀਆਈ ਦੇ ਪੈਨਸ਼ਨਰਾਂ ਨੇ ਆਪਣੇ ਆਗੂਆਂ ਦੀ ਪ੍ਰਧਾਨਗੀ ਹੇਠ 10 ਅਕਤੂਬਰ ਨੂੰ ਸੰਗਰੂਰ ਵਿਖੇ ਹੋਣ ਵਾਲੀ ਮਹਾਂ ਰੈਲੀ ਵਿੱਚ ਭਾਰੀ ਗਿਣਤੀ ਵਿੱਚ ਸ਼ਮੂਲੀਅਤ ਕਰਨ ਦਾ ਭਰੋਸਾ ਦਿਵਾਇਆ। ਵੱਖ-ਵੱਖ ਆਗੂਆਂ ਨੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਜਿਨ੍ਹਾਂ ਵਿੱਚ ਮਹਿੰਗਾਈ ਭੱਤਾ 60 ਫੀਸਦੀ ਕਰਨਾ, ਪਿਛਲੇ ਬਕਾਏ ਦੀ ਅਦਾਇਗੀ ਯਕਮੁਸ਼ਤ ਕਰਨਾ, 2.59 ਦੇ ਗੁਣਾਂਕ ਨਾਲ ਪੈਨਸ਼ਨ ਫਿਕਸ ਕਰਨੀ , ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨਾ, ਕੱਚੇ ਮੁਲਾਜ਼ਮ ਪੱਕੇ ਕਰਨਾ, 17 ਜੁਲਾਈ 2020 ਦਾ ਪੱਤਰ ਰੱਦ ਕਰਨਾ,15 ਜਨਵਰੀ 2015 ਦਾ ਪੱਤਰ ਰੱਦ ਕਰਨਾ ਆਦਿ ਮੰਗਾਂ ਸ਼ਾਮਲ ਹਨ ਨੂੰ ਪੂਰਾ ਕਰਵਾਉਣ ਲਈ ਸੰਘਰਸ਼ ਜਾਰੀ ਰੱਖਣ ਦਾ ਫ਼ੈਸਲਾ ਕੀਤਾ ਗਿਆ। ਇਕੱਤਰਤਾ ਦੀ ਕਾਰਵਾਈ ਗੁਰਚਰਨ ਸਿੰਘ ਦੁੱਗਾ ਸਕੱਤਰ ਪੈਨਸ਼ਨ ਭਵਨ ਨੇ ਚਲਾਈ। ਇਸ ਮੌਕੇ ਸਿੰਚਾਈ ਵਿਭਾਗ ਦੇ ਆਗੂ ਸਾਬਕਾ ਚੇਅਰਮੈਨ ਦਲੀਪ ਸਿੰਘ, ਆਈਟੀਆਈ ਪੈਨਸ਼ਨਰਜ਼ ਯੂਨੀਅਨ ਦੇ ਪ੍ਰਧਾਨ ਦੀਪਇੰਦਰ ਸਿੰਘ ਨੇ ਵਿਸ਼ਵਾਸ਼ ਦਿਵਾਇਆ ਕਿ ਵੱਡੀ ਗਿਣਤੀ ਵਿੱਚ ਪੈਨਸ਼ਨਰ ਅਤੇ ਮੁਲਾਜ਼ਮ ਮਹਾਰੈਲੀ ਵਿੱਚ ਸ਼ਾਮਲ ਹੋਣਗੇ। ਮੀਟਿੰਗ ’ਚ ਨਿਰਮਲ ਸਿੰਘ ਲਲਤੋਂ, ਮਦਨ ਲਾਲ ਸ਼ਰਮਾ,ਹਰਜੀਤ ਸਿੰਘ ਗਰੇਵਾਲ ,ਗੁਰਦਿਆਲ ਸਿੰਘ, ਸਤੀਸ਼ ਸਚਦੇਵਾ , ਗੁਰਵਿੰਦਰ ਸਿੰਘ ਰਾਜਿੰਦਰ ਸਿੰਘ ਲਲਤੋਂ ਤੇ ਨਰਿੰਦਰ ਸੂਦ ਸਮੇਤ ਹੋਰ ਆਗੂ ਵੀ ਮੌਜੂਦ ਸਨ।