- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਲੁਧਿਆਣਾ ਦਿਹਾਤੀ ਮਹਿਲਾ ਕਾਂਗਰਸ ਵੱਲੋਂ “ਬਲੈਕ ਡੇ” ਤਹਿਤ ਕੇਂਦਰ ਸਰਕਾਰ ਖ਼ਿਲਾਫ਼ ਜ਼ਿਲ੍ਹਾ ਪੱਧਰੀ ਰੋਸ ਪ੍ਰਦਰਸ਼ਨ

ਜਸਵੀਰ ਸਿੰਘ ਗੁਰਮ, ਪੰਜਾਬੀ ਜਾਗਰਣ, ਡੇਹਲੋਂ/ਆਲਮਗੀਰ
ਲੁਧਿਆਣਾ ਦਿਹਾਤੀ ਮਹਿਲਾ ਕਾਂਗਰਸ ਦੀ ਜ਼ਿਲ੍ਹਾ ਪ੍ਰਧਾਨ ਬੀਬੀ ਕਿਰਨਦੀਪ ਕੌਰ ਗਰੇਵਾਲ ਅਤੇ ਹਲਕਾ ਕੋਆਰਡੀਨੇਟਰ ਬੀਬੀ ਸੁਖਦੀਪ ਕੌਰ ਸਰਪੰਚ ਦੀ ਅਗਵਾਈ ਹੇਠ ਪਿੰਡ ਪੱਦੀ ਕਲੋਨੀ ਵਿਖੇ , ਕਾਂਗਰਸ ਹਾਈਕਮਾਂਡ ਦੇ ਸੱਦੇ ’ਤੇ “ਬਲੈਕ ਡੇ ਫਾਰ ਇੰਡੀਅਨ ਡੈਮੋਕ੍ਰੇਸੀ” ਭਾਰਤੀ ਲੋਕਤੰਤਰ ਲਈ ਕਾਲਾ ਦਿਨ ਤਹਿਤ ਇੱਕ ਬਲਾਕ ਪੱਧਰੀ ਵਿਸ਼ਾਲ ਰੋਸ ਮੁਜ਼ਾਹਰਾ ਕੀਤਾ।
ਇਸ ਮੌਕੇ ਗਰੇਵਾਲ ਅਤੇ ਬੀਬੀ ਸੁਖਦੀਪ ਕੌਰ ਨੇ ਸਾਂਝੇ ਤੌਰ ’ਤੇ ਸੰਬੋਧਨ ਕਰਦਿਆਂ ਕਿਹਾ ਕਿ ਇਹ ਪ੍ਰਦਰਸ਼ਨ ਦੇਸ਼ ਵਿੱਚ ਲੋਕਤੰਤਰ, ਸੰਵਿਧਾਨ ਅਤੇ ਚੋਣ ਪ੍ਰਣਾਲੀ ਦੀ ਪਾਰਦਰਸ਼ਤਾ ਤੇ ਮਜ਼ਬੂਤੀ ਲਈ ਆਵਾਜ਼ ਬੁਲੰਦ ਕਰਨ ਵਾਸਤੇ ਆਯੋਜਿਤ ਕੀਤਾ ਗਿਆ ਹੈ। ਮੌਜੂਦਾ ਕੇਂਦਰ ਸਰਕਾਰ ਦੀਆਂ ਲੋਕ-ਵਿਰੋਧੀ ਅਤੇ ਸੰਵਿਧਾਨ-ਵਿਰੋਧੀ ਨੀਤੀਆਂ ਕਾਰਨ ਅੱਜ ਦੇਸ਼ ਦਾ ਲੋਕਤੰਤਰੀ ਢਾਂਚਾ ਖ਼ਤਰੇ ਵਿੱਚ ਹੈ। ਇਸ ਰੋਸ ਮੁਜ਼ਾਹਰੇ ਦੌਰਾਨ ਮਹਿਲਾ ਕਾਂਗਰਸ ਦੀਆਂ ਆਗੂਆਂ ਤੇ ਵਰਕਰਾਂ ਨੇ ਵੱਡੀ ਗਿਣਤੀ ’ਚ ਇਕਜੁੱਟ ਹੋ ਕੇ ਕੇਂਦਰ ਸਰਕਾਰ ਅਤੇ ਚੋਣ ਪ੍ਰਬੰਧ ਨਾਲ ਜੁੜੀਆਂ ਖਾਮੀਆਂ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਆਪਣਾ ਰੋਸ ਦਰਜ ਕਰਵਾਇਆ। ਹਲਕਾ ਕੋਆਰਡੀਨੇਟਰ ਬੀਬੀ ਸੁਖਦੀਪ ਕੌਰ ਸਰਪੰਚ ਤੇ ਬਲਾਕ ਡੇਹਲੋਂ ਮਹਿਲਾ ਕਾਂਗਰਸ ਦੀ ਬਲਾਕ ਪ੍ਰਧਾਨ ਬੀਬੀ ਹਰਪ੍ਰੀਤ ਕੌਰ ਗੋਪਾਲਪੁਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਦੇ ਸੰਵਿਧਾਨ ਨੇ ਹਰੇਕ ਨਾਗਰਿਕ ਨੂੰ ਬਰਾਬਰੀ ਤੇ ਇਨਸਾਫ਼ ਦਾ ਹੱਕ ਦਿੱਤਾ ਹੈ, ਪਰ ਕੇਂਦਰ ਦੀਆਂ ਨੀਤੀਆਂ ਕਾਰਨ ਅੱਜ ਲੋਕਤੰਤਰੀ ਸੰਸਥਾਵਾਂ ਦੀ ਪਾਰਦਰਸ਼ਤਾ ’ਤੇ ਸਵਾਲੀਆ ਨਿਸ਼ਾਨ ਲੱਗ ਰਹੇ ਹਨ। ਉਨ੍ਹਾਂ ਕਿਹਾ ਕਿ ਮਹਿਲਾ ਕਾਂਗਰਸ ਚੋਣ ਪ੍ਰਣਾਲੀ ਦੀ ਪਾਰਦਰਸ਼ਤਾ ਅਤੇ ਲੋਕਤੰਤਰ ਦੀ ਰੱਖਿਆ ਲਈ ਹਰ ਪੱਧਰ ’ਤੇ ਸੰਘਰਸ਼ ਕਰੇਗੀ। ਇਸ ਰੋਸ ਮੁਜ਼ਾਹਰੇ ’ਚ ਪਰਮਜੀਤ ਕੌਰ,ਹਰਵਿੰਦਰ ਕੌਰ ਬਲਾਕ ਪ੍ਰਧਾਨ,ਗੁਰਜੀਤ ਕੌਰ ਪੰਚ,ਰਸਪਾਲ ਸਿੰਘ ਪੰਚ, ਸੁਖੀ ਨੱਤ, ਗੁਰਮੀਤ ਕੌਰ, ਚਰਨਜੀਤ ਕੌਰ, ਮਨਜੀਤ ਕੌਰ, ਹਰਦੀਪ ਕੌਰ, ਗੁਰਜੀਤ ਕੌਰ,ਮਨਜੀਤ ਕੌਰ ਤੋਂ ਇਲਾਵਾ ਵੱਡੀ ਗਿਣਤੀ ’ਚ ਮਹਿਲਾ ਕਾਂਗਰਸ ਦੀਆਂ ਵੱਖ-ਵੱਖ ਬਲਾਕ ਆਗੂਆਂ, ਵਰਕਰਾਂ ਅਤੇ ਸਥਾਨਕ ਸਮਰਥਕਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ।