- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਿਹਤ ਸਹੂਲਤਾਂ ਦੇ ਪ੍ਰਬੰਧਾਂ ’ਤੇ ਭਾਜਪਾ ਜ਼ਿਲ੍ਹਾ ਪ੍ਰਧਾਨ ਨੇ ਘੇਰੀ ਪੰਜਾਬ ਸਰਕਾਰ

13
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਲੁਧਿਆਣਾ
ਜ਼ਿਲ੍ਹੇ ਵਿੱਚ ਟੀਬੀ ਵਰਗੀ ਗੰਭੀਰ ਤੇ ਛੂਤ ਦੀ ਬਿਮਾਰੀ ਦੀ ਜਾਂਚ ਲਈ ਵਰਤੀਆਂ ਜਾਣ ਵਾਲੀਆਂ ਸੀਬੀਨੈਟ ਅਤੇ ਟਰੂਨੈਟ ਮਸ਼ੀਨਾਂ ਪਿਛਲੇ ਇਕ ਮਹੀਨੇ ਤੋਂ ਬੰਦ ਪਈਆਂ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਤੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੁਨੀਲ ਮੋਦਗਿਲ ਨੇ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾਣ ਵਾਲੀਆਂ ਸਿਹਤ ਸਹੂਲਤਾਂ ਦੇ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ਦਾਅਵਿਆਂ ਦੀ ਪੋਲ ਖੋਲ੍ਹ ਦਿੱਤੀ ਹੈ। ਇਨ੍ਹਾਂ ਮਸ਼ੀਨਾਂ ਦੇ ਬੰਦ ਹੋਣ ਕਾਰਨ ਲੁਧਿਆਣਾ ਦੇ ਕਰੀਬ 30 ਸਿਹਤ ਕੇਂਦਰਾਂ ਵਿੱਚ ਟੀਬੀ ਟੈਸਟਿੰਗ ਪ੍ਰਭਾਵਿਤ ਹੋ ਰਹੀ ਹੈ। ਪ੍ਰਧਾਨ ਮੋਦਗਿੱਲ ਨੇ ਕਿਹਾ ਕਿ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਦੇ ਸਰਕਾਰੀ ਦਾਅਵਿਆਂ ਦੇ ਉਲਟ ਜ਼ਮੀਨੀ ਪੱਧਰ ’ਤੇ ਸਥਿਤੀ ਚਿੰਤਾਜਨਕ ਹੈ। ਉਨ੍ਹਾਂ ਅਨੁਸਾਰ ਟੀਬੀ ਦੀ ਜਾਂਚ ਲਈ ਲੁੜੀਂਦੇ ਚਿਪਸ ਤੇ ਕਾਰਟ੍ਰਿਜ਼ ਦੀ ਸਪਲਾਈ ਰੁਕਣ ਕਾਰਨ ਮਸ਼ੀਨਾਂ ਚਾਲੂ ਨਹੀਂ ਹੋ ਸਕੀਆਂ। ਇਸ ਦੇ ਨਤੀਜੇ ਵਜੋਂ ਮਰੀਜ਼ਾਂ ਦੇ ਸੈਂਪਲ ਐਡਵਾਂਸ ਟੈਸਟਿੰਗ ਲਈ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਭੇਜਣੇ ਪੈ ਰਹੇ ਹਨ ਤੇ ਰਿਪੋਰਟ ਆਉਣ ਵਿੱਚ 5 ਤੋਂ 6 ਦਿਨ ਲੱਗ ਰਹੇ ਹਨ। ਉਨ੍ਹਾਂ ਕਿਹਾ ਕਿ ਟੀਬੀ ਵਰਗੀ ਗੰਭੀਰ ਤੇ ਛੂਤ ਦੀ ਬਿਮਾਰੀ ਵਿੱਚ ਜਾਂਚ ਰਿਪੋਰਟ ਲਈ ਇੰਨਾ ਸਮਾਂ ਲੱਗਣਾ ਮਰੀਜ਼ਾਂ ਦੇ ਸਮੇਂ ਸਿਰ ਇਲਾਜ ਵਿੱਚ ਰੁਕਾਵਟ ਬਣ ਸਕਦਾ ਹੈ। ਉਨ੍ਹਾਂ ਸਰਕਾਰ ਤੋਂ ਸਿਹਤ ਸੇਵਾਵਾਂ ਦੀ ਵਿਵਸਥਾ ਨੂੰ ਤੁਰੰਤ ਦਰੁਸਤ ਕਰਨ ਦੀ ਮੰਗ ਕੀਤੀ। ਸੁਨੀਲ ਮੋਦਗਿੱਲ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਟੀਬੀ ਜਾਂਚ ਲਈ ਲੋੜੀਂਦੇ ਚਿਪਸ ਤੇ ਕਾਰਟ੍ਰਿਜ ਦੀ ਸਪਲਾਈ ਤੁਰੰਤ ਬਹਾਲ ਕੀਤੀ ਜਾਵੇ ਅਤੇ ਬੰਦ ਪਈਆਂ ਸਾਰੀਆਂ ਮਸ਼ੀਨਾਂ ਚਾਲੂ ਕੀਤੀਆਂ ਜਾਣ।