- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ਰੂਰੀ-ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਦੀ ਅਗਵਾਈ ਹੇਠ ਕਾਂਗਰਸ ਨੂੰ ਮਿਲੇਗੀ ਮਜ਼ਬੂਤੀ-ਟਾਈਗਰ

ਵਿਸ਼ਾਲ, ਪੰਜਾਬੀ ਜਾਗਰਣ, ਲੁਧਿਆਣਾ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ ਵਿਧਾਇਕ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦੀ ਕਮਾਨ ਮਿਲਣ ’ਤੇ ਸਮੁੱਚੇ ਕਾਂਗਰਸੀ ਵਰਕਰਾਂ ’ਚ ਖੁਸ਼ੀ ਦੀ ਲਹਿਰ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਜੋਗਿੰਦਰ ਸਿੰਘ ਟਾਈਗਰ ਵਲੋਂ ਪੱਤਰਕਾਰਾਂ ਨਾਲ ਗੱਲ ਕਰਦਿਆਂ ਕੀਤਾ। ਉਨ੍ਹਾਂ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ ’ਤੇ ਮੁਬਾਰਕਬਾਦ ਦਿੰਦਿਆਂ ਉਨ੍ਹਾਂ ਦੀ ਨਵੀਂ ਜ਼ਿੰਮੇਵਾਰੀ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ। ਟਾਈਗਰ ਨੇ ਕਿਹਾ ਕਿ ਪਰਗਟ ਸਿੰਘ ਇੱਕ ਪੜ੍ਹੇ-ਲਿਖੇ, ਸੂਝਵਾਨ, ਤਜਰਬੇਕਾਰ ਤੇ ਲੋਕਾਂ ਦੇ ਮੁੱਦਿਆਂ ਨੂੰ ਸਮਝਣ ਵਾਲੇ ਆਗੂ ਹਨ ਅਤੇ ਪਰਗਟ ਸਿੰਘ ਵੱਲੋਂ ਪਹਿਲਾਂ ਵੀ ਪੰਜਾਬ ਨਾਲ ਸਬੰਧਤ ਲੋਕ ਮੁੱਦਿਆਂ ਨੂੰ ਗੰਭੀਰਤਾ ਨਾਲ ਉਠਾਇਆ ਜਾਂਦਾ ਰਿਹਾ ਹੈ ਤੇ ਉਨ੍ਹਾਂ ਨੂੰ ਪੰਜਾਬ ਕਾਂਗਰਸ ਦੀ ਜ਼ਿੰਮੇਵਾਰੀ ਮਿਲਣਾ ਪਾਰਟੀ ਲਈ ਚੰਗਾ ਸੰਕੇਤ ਹੈ। ਉਨ੍ਹਾਂ ਨੇ ਕਿਹਾ ਕਿ ਨਵੀਂ ਜ਼ਿੰਮੇਵਾਰੀ ਮਿਲਣ ਤੋਂ ਬਾਅਦ ਉਮੀਦ ਹੈ ਕਿ ਪਰਗਟ ਸਿੰਘ ਪਾਰਟੀ ਦੇ ਸਾਰੇ ਆਗੂਆਂ, ਅਹੁਦੇਦਾਰਾਂ ਤੇ ਵਰਕਰਾਂ ਨੂੰ ਨਾਲ ਲੈ ਕੇ ਚੱਲਣਗੇ। ਭਵਿੱਖ ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪਾਰਟੀ ਵੱਲੋਂ ਜਥੇਬੰਦਕ ਪੱਧਰ ’ਤੇ ਤਿਆਰੀਆਂ ਕੀਤੀਆਂ ਜਾਣਗੀਆਂ ਤੇ ਕਾਂਗਰਸ ਇੱਕ ਮਜ਼ਬੂਤ ਤੇ ਇਕਜੁੱਟ ਟੀਮ ਵਜੋਂ ਚੋਣ ਮੈਦਾਨ ’ਚ ਉਤਰੇਗੀ।