- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ਰੂਰੀ ਖ਼ਬਰ-ਸ਼ਾਹ ਨਸ਼ਿਆਂ ਦੇ ਮੁੱਦੇ ’ਤੇ ਬਿਆਨ ਦੇ ਕੇ ਜਨਤਾ ਨੂੰ ਕਰ ਰਹੇ ਹਨ ਗੁੰਮਰਾਹ-ਐਡਵੋਕੇਟ ਮਹਿਮੀ

ਰਾਣਾ ਮੱਲ ਤੇਜੀ, ਪੰਜਾਬੀ ਜਾਗਰਣ, ਲੁਧਿਆਣਾ
ਪ੍ਰਸਿੱਧ ਸਮਾਜ ਸੇਵੀ ਤੇ ਲੋਕ ਭਲਾਈ ਸਾਂਝਾ ਮੰਚ ਦੇ ਪ੍ਰਧਾਨ ਐਡਵੋਕੇਟ ਧਰਮਪਾਲ ਮਹਿਮੀ ਨੇ ਕੇਂਦਰੀ ਮੰਤਰੀ ਅਮਿਤ ਸ਼ਾਹ ਵੱਲੋਂ ਨਸ਼ਿਆਂ ਦੇ ਮੁੱਦੇ ’ਤੇ ਦਿੱਤੇ ਜਾ ਰਹੇ ਬਿਆਨਾਂ ’ਤੇ ਸਵਾਲ ਉਠਾਉਂਦਿਆਂ ਕਿਹਾ ਕਿ ਵਾਰ-ਵਾਰ ਬਿਆਨਬਾਜ਼ੀ ਕਰਨ ਨਾਲ ਨਸ਼ਿਆਂ ਦੀ ਸਮੱਸਿਆ ਦਾ ਹੱਲ ਨਹੀਂ ਹੋ ਸਕਦਾ। ਉਨ੍ਹਾਂ ਦੋਸ਼ ਲਾਇਆ ਕਿ ਨਸ਼ਿਆਂ ਸਬੰਧੀ ਵੱਡੇ-ਵੱਡੇ ਦਾਅਵੇ ਅਤੇ ਬਿਆਨ ਦੇ ਕੇ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ, ਜਦਕਿ ਲੋੜ ਇਸ ਗੱਲ ਦੀ ਹੈ ਕਿ ਨਸ਼ਿਆਂ ਦੇ ਖਾਤਮੇ ਲਈ ਜ਼ਮੀਨੀ ਪੱਧਰ ’ਤੇ ਠੋਸ ਤੇ ਪ੍ਰਭਾਵਸ਼ਾਲੀ ਕਦਮ ਚੁੱਕੇ ਜਾਣ।ਐਡਵੋਕੇਟ ਮਹਿਮੀ ਨੇ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਸਮਾਜ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ। ਇਸ ਦਾ ਸਭ ਤੋਂ ਵੱਧ ਅਸਰ ਨੌਜਵਾਨ ਪੀੜ੍ਹੀ ਤੇ ਉਨ੍ਹਾਂ ਦੇ ਪਰਿਵਾਰਾਂ ’ਤੇ ਪੈਂਦਾ ਹੈ। ਨਸ਼ਿਆਂ ਕਾਰਨ ਕਈ ਪਰਿਵਾਰ ਆਰਥਿਕ ਤੇ ਸਮਾਜਿਕ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ। ਅਜਿਹੇ ਹਾਲਾਤ ਵਿੱਚ ਸਰਕਾਰਾਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਸਿਰਫ਼ ਬਿਆਨ ਦੇਣ ਤੱਕ ਸੀਮਤ ਨਾ ਰਹਿਣ, ਸਗੋਂ ਨਸ਼ਿਆਂ ਦੀ ਸਪਲਾਈ ਕਰਨ ਵਾਲੇ ਨੈੱਟਵਰਕ ਵਿਰੁੱਧ ਪ੍ਰਭਾਵਸ਼ਾਲੀ ਕਾਰਵਾਈ ਕਰਨ। ਮਹਿਮੀ ਨੇ ਕੇਂਦਰ ਅਤੇ ਸੂਬਾ ਸਰਕਾਰਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਦੇ ਮੁੱਦੇ ਨੂੰ ਸਿਆਸੀ ਬਿਆਨਬਾਜ਼ੀ ਦੀ ਬਜਾਏ ਲੋਕਾਂ ਦੀ ਜ਼ਿੰਦਗੀ ਤੇ ਨੌਜਵਾਨਾਂ ਦੇ ਭਵਿੱਖ ਨਾਲ ਜੁੜੇ ਗੰਭੀਰ ਮਸਲੇ ਵਜੋਂ ਲੈਣ।