- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਿਧਾਇਕ ਸੰਗੋਵਾਲ ਵੱਲੋਂ ਪੇਂਡੂ ਖੇਡ ਗਰਾਊਂਡ ਦਾ ਉਦਘਾਟਨ

32)
ਜਸਵੀਰ ਸਿੰਘ ਗੁਰਮ, ਪੰਜਾਬੀ ਜਾਗਰਣ, ਆਲਮਗੀਰ/ਡੇਹਲੋਂ
ਪਿੰਡ ਆਲਮਗੀਰ ਵਿਖੇ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਤੇ ਰੰਗਲਾ ਪੰਜਾਬ ਬਣਾਉਣ ਦੇ ਮਕਸਦ ਨਾਲ ਪੇਂਡੂ ਖੇਡ ਮੈਦਾਨ ਦਾ ਉਦਘਾਟਨ ਹਲਕਾ ਗਿੱਲ ਤੋਂ ਵਿਧਾਇਕ ਜੀਵਨ ਸਿੰਘ ਸੰਗੋਵਾਲ ਵੱਲੋਂ ਕੀਤਾ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਜੀਵਨ ਸਿੰਘ ਸੰਗੋਵਾਲ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਖੇਡਾਂ ਵੱਲ ਮੋੜਨ ਅਤੇ ਨਸ਼ਿਆਂ ਦਾ ਕੋਹੜ ਜੜ੍ਹੋਂ ਖ਼ਤਮ ਕਰਨ ਲਈ ਵਚਨਬੱਧ ਹੈ।
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹਲਕਾ ਗਿੱਲ ਵਿੱਚ ਕੁੱਲ 31 ਖੇਡ ਗਰਾਊਂਡ ਬਣਾਉਣ ਦਾ ਐਲਾਨ ਕੀਤਾ ਗਿਆ ਸੀ, ਜਿਨ੍ਹਾਂ ਵਿੱਚੋਂ ਪਿੰਡ ਆਲਮਗੀਰ ਦਾ ਖੇਡ ਗਰਾਊਂਡ ਵੀ ਸ਼ਾਮਲ ਹੈ। ਇਹ ਖੇਡ ਗਰਾਊਂਡ ਤਕਰੀਬਨ 24 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਗਰਾਊਂਡ ਨਾਲ ਸਬੰਧਤ ਕੁਝ ਬਿਲਡਿੰਗ ਬਣ ਕੇ ਤਿਆਰ ਹੋ ਚੁੱਕੀ ਹੈ ਤੇ ਬਾਕੀ ਰਹਿੰਦਾ ਗਰਾਊਂਡ ਵੀ ਬਹੁਤ ਜਲਦ ਬਣ ਕੇ ਮੁਕੰਮਲ ਹੋ ਜਾਵੇਗਾ।
ਇਸ ਖੇਡ ਗਰਾਊਂਡ ਨੂੰ ਵਧੀਆ ਦਿੱਖ ਦੇਣ ਲਈ ਜਲਦ ਹੀ ਪੱਕੇ ਰਸਤੇ ਬਣਾਏ ਜਾਣਗੇ ਤੇ ਖੂਬਸੂਰਤ ਬੂਟੇ ਲਗਾ ਕੇ ਇਸ ਨੂੰ ਵਧੀਆ ਢੰਗ ਨਾਲ ਸ਼ਿੰਗਾਰਿਆ ਜਾਵੇਗਾ, ਤਾਂ ਜੋ ਖਿਡਾਰੀਆਂ ਨੂੰ ਖੇਡਣ ਲਈ ਇੱਕ ਵਧੀਆ, ਹਰਾ-ਭਰਾ ਅਤੇ ਸਾਫ਼-ਸੁਥਰਾ ਮਾਹੌਲ ਮਿਲ ਸਕੇ। ਇਸ ਮੌਕੇ ਪਿੰਡ ਦੇ ਸਰਪੰਚ ਕਰਨਜੋਤ ਸਿੰਘ ਜੋਤੀ ਨੇ ਵਿਧਾਇਕ ਜੀਵਨ ਸਿੰਘ ਸੰਗੋਵਾਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਪੰਜਾਬ ਸਰਕਾਰ ਦਾ ਵਿਸ਼ੇਸ਼ ਧੰਨਵਾਦ ਕੀਤਾ। ਇਸ ਉਦਘਾਟਨੀ ਸਮਾਰੋਹ ਦੌਰਾਨ ਸੁਪਰਡੈਂਟ ਜਸਵਿੰਦਰ ਸਿੰਘ, ਪੰਚਾਇਤ ਸਕੱਤਰ ਬਲਦੇਵ ਸਿੰਘ, ਬਲਾਕ ਸੰਮਤੀ ਚੇਅਰਮੈਨ ਸਾਬੀ ਜਰਖੜ, ਸੋਨੂ ਗਿੱਲ, ਹਰਜੀਤ ਸਿੰਘ, ਨਾਮਦੇਵ ਸਿੰਘ, ਰਾਮਆਸਰਾ ਸਿੰਘ, ਗੁਰਦੀਪ ਸਿੰਘ, ਗੁਰਪ੍ਰੀਤ ਸਿੰਘ, ਕਰਮਦੀਪ ਸਿੰਘ (ਸਾਰੇ ਹੀ ਪੰਚ), ਚਰਨ ਸਿੰਘ ਚੱਕੀ ਵਾਲੇ, ਦਰਸ਼ਨ ਸਿੰਘ ਢੀਡਸਾ, ਸਾਬਕਾ ਸਰਪੰਚ ਮਲਕੀਤ ਸਿੰਘ,ਰੁਪਿੰਦਰ ਸਿੰਘ,ਜਗਦੇਵ ਸਿੰਘ, ਇਕਬਾਲ ਸਿੰਘ, ਚਰਨ ਸਿੰਘ, ਜੀਤ ਸਿੰਘ, ਗੁਰਮੇਲ ਸਿੰਘ, ਕਰਮਜੀਤ ਸਿੰਘ, ਸਵਿੰਦਰ ਸਿੰਘ, ਲਖਵਿੰਦਰ ਸਿੰਘ, ਸ਼ੇਰ ਸਿੰਘ ਆਦਿ ਹਾਜ਼ਰ ਸਨ।