- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵੱਲੋਂ 31 ਮੈਂਬਰੀ ਇਕਾਈ ਦਾ ਗਠਨ

-ਕਿਸਾਨੀ ਮਸਲਿਆਂ ਸਬੰਧੀ ਇਕਜੁੱਟ ਹੋ ਕੇ ਸੰਘਰਸ਼ ਕਰਨ ਦਾ ਲਿਆ ਅਹਿਦ
ਜਸਵੀਰ ਸਿੰਘ ਗੁਰਮ,ਪੰਜਾਬੀ ਜਾਗਰਣ, ਆਲਮਗੀਰ/ਡੇਹਲੋਂ
ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵੱਲੋਂ ਜਥੇਬੰਦੀ ਨੂੰ ਪਿੰਡ ਪੱਧਰ ’ਤੇ ਮਜ਼ਬੂਤ ਕਰਨ ਦੀ ਮੁਹਿੰਮ ਤਹਿਤ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਡੇਹਲੋਂ ਵਿਖੇ 31 ਮੈਂਬਰੀ ਇਕਾਈ ਦਾ ਗਠਨ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਲਾਕ ਸਕੱਤਰ ਅਜੀਤ ਸਿੰਘ ਧਾਂਦਰਾ ਨੇ ਦੱਸਿਆ ਕਿ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ, ਸੂਬਾ ਮੀਤ ਪ੍ਰਧਾਨ ਅਮਨਦੀਪ ਸਿੰਘ ਲਲਤੋਂ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜਥੇਬੰਦੀ ਦੀਆਂ ਇਕਾਈਆਂ ਦਾ ਗਠਨ ਕੀਤਾ ਜਾ ਰਿਹਾ ਹੈ। ਗਠਿਤ ਕੀਤੀ ਗਈ ਇਕਾਈ ਵਿੱਚ ਗੁਰਦੀਪ ਸਿੰਘ ਨੂੰ ਪ੍ਰਧਾਨ, ਹਰਬੰਸ ਸਿੰਘ ਨੂੰ ਮੀਤ ਪ੍ਰਧਾਨ, ਮੁਕੰਦ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ, ਸੁਰਜੀਤ ਸਿੰਘ ਨੂੰ ਸਕੱਤਰ ਅਤੇ ਵਿਸ਼ਾਲ ਸਿੰਘ ਨੂੰ ਖ਼ਜ਼ਾਨਚੀ ਦੀ ਜ਼ਿੰਮੇਵਾਰੀ ਸੌਂਪੀ ਗਈ। ਇਸ ਤੋਂ ਇਲਾਵਾ ਤਰਨਜੀਤ ਸਿੰਘ, ਮਨਜੀਤ ਸਿੰਘ, ਲਖਵਿੰਦਰ ਸਿੰਘ, ਅਮਨਦੀਪ ਸਿੰਘ, ਜਸਪ੍ਰੀਤ ਸਿੰਘ ਅਤੇ ਗਗਨਦੀਪ ਸਿੰਘ ਸਮੇਤ ਹੋਰ ਕਿਸਾਨਾਂ ਨੂੰ ਵੀ ਇਕਾਈ ਵਿੱਚ ਸ਼ਾਮਲ ਕੀਤਾ ਗਿਆ।
ਇਸ ਮੌਕੇ ਜ਼ਿਲ੍ਹਾ ਮੀਤ ਪ੍ਰਧਾਨ ਰਜਿੰਦਰ ਸਿੰਘ ਭਨੋਹੜ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਇਸ ਤੋਂ ਇਲਾਵਾ ਦਰਸ਼ਨ ਸਿੰਘ, ਇਕਾਈ ਪ੍ਰਧਾਨ ਆਲਮਗੀਰ, ਰਣਬੀਰ ਸਿੰਘ, ਇਕਾਈ ਪ੍ਰਧਾਨ ਮੁਕੰਦਪੁਰ, ਸ਼ਮਿੰਦਰ ਸਿੰਘ, ਸੀਨੀਅਰ ਮੀਤ ਪ੍ਰਧਾਨ ਇਕਾਈ ਪਿੰਡ ਆਲਮਗੀਰ, ਬਰਿੰਦਰਪਾਲ ਸਿੰਘ ਭਨੋਹੜ ਸਮੇਤ ਹੋਰ ਅਹੁਦੇਦਾਰ ਅਤੇ ਕਿਸਾਨ ਆਗੂ ਮੌਜੂਦ ਸਨ।ਅਜੀਤ ਸਿੰਘ ਧਾਂਦਰਾ ਨੇ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਕਿਸਾਨਾਂ ਦੇ ਹੱਕਾਂ ਲਈ ਹਮੇਸ਼ਾ ਡਟ ਕੇ ਖੜ੍ਹਦੀ ਆਈ ਹੈ। ਉਨ੍ਹਾਂ ਕਿਹਾ ਕਿ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ ਅਤੇ ਸੂਬਾ ਮੀਤ ਪ੍ਰਧਾਨ ਅਮਨਦੀਪ ਸਿੰਘ ਲਲਤੋਂ ਦੀ ਅਗਵਾਈ ਹੇਠ ਕਿਸਾਨਾਂ ਦੇ ਹੱਕਾਂ ਦੀ ਰਾਖੀ ਅਤੇ ਉਨ੍ਹਾਂ ਦੀਆਂ ਮੰਗਾਂ ਦੇ ਹੱਲ ਲਈ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਕਿਸਾਨ ਆਗੂਆਂ ਨੇ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ ਅਤੇ ਕਿਸਾਨੀ ਹਿੱਤਾਂ ਲਈ ਮਿਲ ਕੇ ਕੰਮ ਕਰਨ ਦਾ ਅਹਿਦ ਵੀ ਲਿਆ।