- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਾਬਾ ਬੁੱਢਾ ਜੀ ਦੀ ਯਾਦ ਨੂੰ ਸਮਰਪਿਤ ਕੀਰਤਨ ਸਮਾਗਮ

ਗੁਰਮੀਤ ਸਿੰਘ ਨਿੱਝਰ, ਪੰਜਾਬੀ ਜਾਗਰਣ, ਲੁਧਿਆਣਾ
ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਂਸ਼ਨ ਦੀ ਪ੍ਰਬੰਧਕ ਕਮੇਟੀ ਵੱਲੋਂ ਬੀਤੀ ਰਾਤ ਗੁਰਦੁਆਰਾ ਸਾਹਿਬ ਵਿਖੇ ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਦੀ ਯਾਦ ਨੂੰ ਸਮਰਪਿਤ ਚਲ ਰਹੀ ਹਫ਼ਤਾਵਾਰੀ ਕੀਰਤਨ ਸਮਾਗਮ ਲੜੀ ਅੰਦਰ ਪੰਥ ਪ੍ਰਸਿੱਧ ਕੀਰਤਨੀਏ ਭਾਈ ਗੁਰਕੀਰਤ ਸਿੰਘ ਹਜੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲਿਆਂ ਦੇ ਜੱਥੇ ਨੇ ਹਾਜ਼ਰੀਆਂ ਭਰ ਕੇ ਸੰਗਤ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ। ਸੰਗਤ ਦੇ ਨਾਲ ਗੁਰਮਤਿ ਵਿਚਾਰ ਸਾਂਝੇ ਕਰਦਿਆਂ ਭਾਈ ਗੁਰਕੀਰਤ ਸਿੰਘ ਨੇ ਕਿਹਾ ਕਿ ਸ਼ਬਦ ਗੁਰੂ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਅੰਦਰ ਦਰਜ ਗੁਰੂ ਸਾਹਿਬਾਨ ਤੇ ਭਗਤਾਂ ਦੀ ਬਾਣੀ ਸਾਨੂੰ ਜਿੱਥੇ ਸਾਨੂੰ ਅਧਿਆਤਮਕ ਤੇ ਰੂਹਾਨੀਅਤ ਦਾ ਸਕੂਨ ਪ੍ਰਦਾਨ ਕਰਦੀ ਹੈ, ਉੱਥੇ ਨਾਲ ਹੀ ਅਕਾਲ ਪੁਰਖ ਦੀ ਬੰਦਗੀ ਕਰਨ ਦਾ ਸ਼ੰਦੇਸ਼ ਵੀ ਦੇਦੀ ਹੈ। ਇਸ ਦੌਰਾਨ ਉਨ੍ਹਾਂ ਨੇ ਸੰਗਤਾਂ ਨੂੰ ਧਰਮ ਦੇ ਮਾਰਗ ਤੇ ਚੱਲਣ ਲਈ ਪ੍ਰੇਰਿਆ। ਸਮਾਪਤੀ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਇੰਦਰਜੀਤ ਸਿੰਘ ਮਕੱੜ ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਮੁੱਖ ਮੈਬਰਾਂ ਵੱਲੋਂ ਕੀਰਤਨੀ ਜੱਥੇ ਦੇ ਮੈਂਬਰਾਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਕੀਰਤਨ ਸਮਾਗਮ ਅੰਦਰ ਮਹਿੰਦਰ ਸਿੰਘ ਡੰਗ,ਅਤਰ ਸਿੰਘ ਮੱਕੜ, ਰਜਿੰਦਰ ਸਿੰਘ ਡੰਗ,ਹਰਪਾਲ ਸਿੰਘ ਖਾਲਸਾ, ਬਲਬੀਰ ਸਿੰਘ ਭਾਟੀਆ, ਸੁਖਵਿੰਦਰ ਸਿੰਘ ਹੈਪੀ ਕੋਚਰ, ਹਰਮਿੰਦਰਸਿੰਘ ਕਹੋਲੀ, ਭੁਪਿੰਦਰਸਿੰਘ ਜੁਨੇਜਾ, ਗੁਰਦੀਪਸਿੰਘ ,ਹਰਮੀਤ ਸਿੰਘ ਡੰਗ, ਸੁਰਿੰਦਰਪਾਲ ਸਿੰਘ ਭੁਟੀਆਨੀ, ਨਰਿੰਦਰਪਾਲ ਸਿੰਘ ਕਥੂਰੀਆ, ਇੰਦਰਬੀਰ ਸਿੰਘ ਬੱਤਰਾ, ਪ੍ਰੇਮ ਸਿੰਘ, ਅਵਤਾਰ ਸਿੰਘ ਬੀਕੇ, ਦਾਨ ਸਿੰਘ, ਸੁਰਿੰਦਰਸਿੰਘ ਸੱਚਦੇਵਾ, ਜੋਗਿੰਦਰਸਿੰਘ ਸਲੂਜਾ,ਮਨਮੋਹਨ ਸਿੰਘ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।