- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੈਗਾ ਪੀਟੀਐੱਮ ਮੌਕੇ ਵਿਧਾਇਕ ਸੰਗੋਵਾਲ ਵੱਲੋਂ ਸਕੂਲ ਦਾ ਦੌਰਾ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਆਲਮਗੀਰ/ਡੇਹਲੋਂ
ਪੰਜਾਬ ਸਰਕਾਰ ਵੱਲੋਂ ਸਿੱਖਿਆ ਪ੍ਰਣਾਲੀ ’ਚ ਸੁਧਾਰ ਲਿਆਉਣ ਤੇ ਸਰਕਾਰੀ ਸਕੂਲਾਂ ਨੂੰ ਬਿਹਤਰ ਬਣਾਉਣ ਦੇ ਉਦੇਸ਼ ਨਾਲ ਕਰਵਾਈ ਮੈਗਾ ਪੀਟੀਐੱਮ. ਮਾਪੇ-ਅਧਿਆਪਕ ਮਿਲਣੀ ਦੌਰਾਨ ਹਲਕਾ ਗਿੱਲ ਦੇ ਵਿਧਾਇਕ ਜੀਵਨ ਸਿੰਘ ਸੰਗੋਵਾਲ ਨੇ ਪਿੰਡ ਆਲਮਗੀਰ ਦੇ ਸਰਕਾਰੀ ਸੀਨੀਅਰ ਸਕੂਲ ’ਚ ਉਚੇਚੇ ਤੌਰ 'ਤੇ ਦੌਰਾ ਕੀਤਾ। ਉਨ੍ਹਾਂ ਵਿਦਿਆਰਥੀਆਂ, ਮਾਪਿਆਂ ਤੇ ਸਕੂਲ ਦੇ ਅਧਿਆਪਕਾਂ ਨਾਲ ਗੱਲ ਕੀਤੀ। ਇਸ ਮੌਕੇ ਵਿਧਾਇਕ ਜੀਵਨ ਸਿੰਘ ਸੰਗੋਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਮਨੋਰਥ ਸੂਬੇ ਦੇ ਸਰਕਾਰੀ ਸਕੂਲਾਂ ਦਾ ਮਿਆਰ ਉੱਚਾ ਚੁੱਕਣਾ ਅਤੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਵਰਗੀਆਂ ਵਿਸ਼ਵ ਪੱਧਰੀ ਸਹੂਲਤਾਂ ਪ੍ਰਦਾਨ ਕਰਨਾ ਹੈ। ਵਿਧਾਇਕ ਨੇ ਭਰੋਸਾ ਦਿਵਾਇਆ ਕਿ ਹਲਕਾ ਗਿੱਲ ਦੇ ਸਰਕਾਰੀ ਸਕੂਲਾਂ ’ਚ ਬੁਨਿਆਦੀ ਢਾਂਚੇ ਤੇ ਸਿੱਖਿਆ ਦੇ ਪੱਧਰ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ। ਇਸ ਮੌਕੇ ਪਿੰਡ ਦੇ ਸਰਪੰਚ ਕਰਨਜੋਤ ਸਿੰਘ ਜੋਤੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਕੀਤੇ ਜਾ ਰਹੇ ਇਹ ਉਪਰਾਲੇ ਬਹੁਤ ਸ਼ਲਾਘਾਯੋਗ ਹਨ। ਇਸ ਮੌਕੇ ਸਕੂਲ ਦਾ ਸਮੂਹ ਸਟਾਫ਼, ਸੁਪਰਡੈਂਟ ਜਸਵਿੰਦਰ ਸਿੰਘ, ਪੰਚਾਇਤ ਸਕੱਤਰ ਬਲਦੇਵ ਸਿੰਘ, ਬਲਾਕ ਸੰਮਤੀ ਚੇਅਰਮੈਨ ਸਾਬੀ ਜਰਖੜ, ਸੋਨੂ ਗਿੱਲ, ਹਰਜੀਤ ਸਿੰਘ, ਨਾਮਦੇਵ ਸਿੰਘ, ਰਾਮਆਸਰਾ ਸਿੰਘ, ਗੁਰਦੀਪ ਸਿੰਘ, ਗੁਰਪ੍ਰੀਤ ਸਿੰਘ, ਕਰਮਦੀਪ ਸਿੰਘ (ਸਾਰੇ ਹੀ ਪੰਚ), ਚਰਨ ਸਿੰਘ ਚੱਕੀ ਵਾਲੇ, ਦਰਸ਼ਨ ਸਿੰਘ ਢੀਂਡਸਾ, ਸਾਬਕਾ ਸਰਪੰਚ ਮਲਕੀਤ ਸਿੰਘ, ਰੁਪਿੰਦਰ ਸਿੰਘ,ਜਗਦੇਵ ਸਿੰਘ, ਇਕਬਾਲ ਸਿੰਘ, ਚਰਨ ਸਿੰਘ, ਜੀਤ ਸਿੰਘ, ਗੁਰਮੇਲ ਸਿੰਘ, ਕਰਮਜੀਤ ਸਿੰਘ, ਸਵਿੰਦਰ ਸਿੰਘ, ਲਖਵਿੰਦਰ ਸਿੰਘ, ਸ਼ੇਰ ਸਿੰਘ ਤੋਂ ਇਲਾਵਾ ‘ਆਪ’ ਦੇ ਆਗੂ, ਵਰਕਰ, ਸਮਾਜ ਸੇਵੀ ਤੇ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਦੇ ਮਾਪੇ ਹਾਜ਼ਰ ਸਨ।