- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਿੰਡ ਆਲਮਗੀਰ ਵਿਖੇ ਗ੍ਰਾਮ ਪੰਚਾਇਤ ਨੇ ਮੈਡੀਕਲ ਤੇ ਖੂਨਦਾਨ ਕੈਂਪ ਲਗਾਇਆ

ਜਸਵੀਰ ਸਿੰਘ ਗੁਰਮ,ਪੰਜਾਬੀ ਜਾਗਰਣ, ਆਲਮਗੀਰ/ਡੇਹਲੋਂ
ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨਛੋਹ ਪ੍ਰਾਪਤ ਧਰਤੀ ਪਿੰਡ ਆਲਮਗੀਰ ਵਿਖੇ ਸਮੂਹ ਗ੍ਰਾਮ ਪੰਚਾਇਤ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸਰਪੰਚ ਕਰਨਜੋਤ ਸਿੰਘ ਜੋਤੀ ਦੀ ਅਗਵਾਈ ਹੇਠ ਵਿਸ਼ਾਲ ਮੈਡੀਕਲ ਚੈੱਕਅਪ ਤੇ ਖੂਨਦਾਨ ਕੈਂਪ ਲਾਇਆ। ਕੈਂਪ ਸਬੰਧੀ ਸਰਪੰਚ ਕਰਨਜੋਤ ਸਿੰਘ ਜੋਤੀ ਗਰੇਵਾਲ ਨੇਂ ਦੱਸਿਆ ਕਿ ਕੈਂਪ ਦੌਰਾਨ ਮਰੀਜ਼ਾਂ ਨੂੰ ਡਾਕਟਰਾਂ ਦੀ ਸਲਾਹ, ਬਲੱਡ ਪ੍ਰੈਸ਼ਰ ਤੇ ਸ਼ੂਗਰ ਦੀ ਜਾਂਚ, ਈਸੀਜੀ. ਅਤੇ ਮੁਫ਼ਤ ਦਵਾਈਆਂ ਦੀਆਂ ਸਹੂਲਤਾਂ ਪ੍ਰਦਾਨ ਕੀਤੀਆਂ। ਗੁਰਦੇ ਤੇ ਪਿੱਤੇ ਦੀ ਪੱਥਰੀ, ਹਰਨੀਆ, ਬੱਚੇਦਾਨੀ ਦੀਆਂ ਰਸੌਲੀਆਂ, ਗਦੂਦਾਂ ਦਾ ਵਧਣਾ, ਮੋਟਾਪੇ ਦੀ ਸਰਜਰੀ, ਹੱਡੀਆਂ ਤੇ ਜੋੜਾਂ ਦੀਆਂ ਸਮੱਸਿਆਵਾਂ, ਦਿਮਾਗ ਨਾਲ ਸਬੰਧਤ ਬਿਮਾਰੀਆਂ ਤੇ ਰੀੜ੍ਹ ਦੀ ਹੱਡੀ ਦੀਆਂ ਸੱਟਾਂ ਦੇ ਇਲਾਜ ਸਬੰਧੀ ਜਾਣਕਾਰੀ ਅਤੇ ਡਾਕਟਰੀ ਸਲਾਹ ਦਿੱਤੀ ਗਈ ਤੇ ਮਰੀਜ਼ਾਂ ਨੂੰ ਦਵਾਈਆਂ ਮੁਫ਼ਤ ਦਿੱਤੀਆਂ। ਇਸ ਮੌਕੇ ਪ੍ਰਸਿੱਧ ਪੰਨਾ ਪਕੌੜਿਆਂ ਵਾਲੇ ਦੇ ਮਾਲਕ ਬਲਦੇਵ ਰਾਜ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਖੂਨਦਾਨ ਤੇ ਮੈਡੀਕਲ ਕੈਂਪ ਵਰਗੇ ਉਪਰਾਲੇ ਸਮਾਜ ਲਈ ਬਹੁਤ ਲਾਹੇਵੰਦ ਹਨ। ਅਜਿਹੇ ਕੈਂਪਾਂ ਨਾਲ ਜਿੱਥੇ ਲੋਕਾਂ ਨੂੰ ਸਿਹਤ ਸਬੰਧੀ ਜਾਣਕਾਰੀ ਮਿਲਦੀ ਹੈ, ਉੱਥੇ ਖੂਨਦਾਨ ਰਾਹੀਂ ਕੀਮਤੀ ਜਾਨਾਂ ਬਚਾਉਣ ਦਾ ਮੌਕਾ ਵੀ ਮਿਲਦਾ ਹੈ। ਉਨ੍ਹਾਂ ਇਸ ਉਪਰਾਲੇ ਲਈ ਸਰਪੰਚ ਕਰਨਜੋਤ ਸਿੰਘ ਜੋਤੀ ਤੇ ਸਮੂਹ ਸਹਿਯੋਗੀਆਂ ਦੀ ਸ਼ਲਾਘਾ ਕਰਦਿਆਂ ਭਵਿੱਖ ਵਿੱਚ ਵੀ ਲੋਕ ਭਲਾਈ ਦੇ ਕੰਮਾਂ ’ਚ ਵਧ-ਚੜ੍ਹ ਕੇ ਯੋਗਦਾਨ ਪਾਉਣ ਦੀ ਅਪੀਲ ਕੀਤੀ। ਇਸ ਮੌਕੇ ਹਰਜੀਤ ਸਿੰਘ, ਨਾਮਦੇਵ ਸਿੰਘ, ਰਾਮਆਸਰਾ ਸਿੰਘ, ਗੁਰਦੀਪ ਸਿੰਘ, ਗੁਰਪ੍ਰੀਤ ਸਿੰਘ, ਕਰਮਦੀਪ ਸਿੰਘ ਸਾਰੇ ਹੀ ਪੰਚ, ਚਰਨ ਸਿੰਘ ਚੱਕੀ ਵਾਲੇ, ਦਰਸ਼ਨ ਸਿੰਘ ਢੀਡਸਾ, ਜਰਨੈਲ ਸਿੰਘ, ਸਾਬਕਾ ਸਰਪੰਚ ਮਲਕੀਤ ਸਿੰਘ, ਰੁਪਿੰਦਰ ਸਿੰਘ, ਜਗਦੇਵ ਸਿੰਘ, ਇਕਬਾਲ ਸਿੰਘ, ਚਰਨ ਸਿੰਘ, ਜੀਤ ਸਿੰਘ, ਗੁਰਵਿੰਦਰ ਸਿੰਘ, ਹਰਪ੍ਰੀਤ ਸਿੰਘ, ਕੁਲਵਿੰਦਰ ਸਿੰਘ, ਰਾਜਵਿੰਦਰ ਸਿੰਘ,ਪਰਮਿੰਦਰ ਸਿੰਘ, ਪਰਮਿੰਦਰ ਸਿੰਘ, ਸਰਬਜੀਤ ਸਿੰਘ,ਅਰਸ,ਸੋਨੂ,ਸੁਭਾਨ, ਅਮਨਦੀਪ ਸਿੰਘ, ਗੁਰਮੇਲ ਸਿੰਘ, ਕਰਮਜੀਤ ਸਿੰਘ,ਸਵਿੰਦਰ ਸਿੰਘ, ਲਖਵਿੰਦਰ ਸਿੰਘ, ਸ਼ੇਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਨਗਰ ਨਿਵਾਸੀ ਹਾਜ਼ਰ ਸਨ।