- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਦੋ ਦੀ ਲੀਡ....) ਬਾਬਾ ਬੰਦਾ ਸਿੰਘ ਬਹਾਦਰ ਜੀ ਦਾ 356ਵਾਂ ਜਨਮ ਉਤਸਵ ਮਨਾਇਆ

-ਡਾ. ਤਜਿੰਦਰਪਾਲ ਨੇ ਲੋੜਵੰਦ ਔਰਤਾਂ ਨੂੰ ਵੰਡੀਆਂ ਸ਼ਾਲਾਂ ਤੇ ਪ੍ਰਮੁੱਖ ਸ਼ਖ਼ਸੀਅਤਾਂ ਦਾ ਕੀਤਾ ਸਨਮਾਨ
31,32
ਪੁਨੀਤ ਬਾਵਾ, ਪੰਜਾਬੀ ਜਾਗਰਣ ਲੁਧਿਆਣਾ
ਹਲਕਾ ਲੁਧਿਆਣਾ ਦੱਖਣੀ ਵਿੱਚ ਭਗਤ ਧੰਨਾ ਜੀ ਗੁਰਦੁਆਰਾ ਸਾਹਿਬ ਵਿਖੇ ਮਹਾਨ ਸਿੱਖ ਜਰਨੈਲ ਅਤੇ ਕਿਸਾਨੀ ਦੇ ਮੁਕਤੀਦਾਤਾ ਬਾਬਾ ਬੰਦਾ ਸਿੰਘ ਬਹਾਦਰ ਜੀ ਦਾ 356ਵਾਂ ਜਨਮ ਉਤਸਵ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਮਠਿਆਈ ਵੰਡੀ ਗਈ ਅਤੇ ਲੋੜਵੰਦ ਮਹਿਲਾਵਾਂ ਨੂੰ ਸ਼ਾਲ ਭੇਟ ਕੀਤੇ ਗਏ। ਸਮਾਗਮ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਖਜਾਨ ਸਿੰਘ, ਉੱਘੇ ਸਮਾਜ ਸੇਵੀ ਡਾ. ਤਜਿੰਦਰਪਾਲ ਸਿੰਘ, ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਦੇ ਪ੍ਰਧਾਨ ਕ੍ਰਿਸ਼ਨ ਕੁਮਾਰ ਬਾਵਾ ਅਤੇ ਫਾਊਂਡੇਸ਼ਨ ਪੰਜਾਬ ਦੇ ਚੇਅਰਮੈਨ ਮਨਜੀਤ ਸਿੰਘ ਝੱਮਟ ਦੀ ਸਰਪ੍ਰਸਤੀ ਹੇਠ ਕਰਵਾਇਆ। ਇਸ ਮੌਕੇ ਡਾ. ਤਜਿੰਦਰਪਾਲ ਸਿੰਘ ਨੇ ਲੋੜਵੰਦ ਮਹਿਲਾਵਾਂ ਨੂੰ ਸ਼ਾਲ ਵੰਡੇ। ਇਸ ਦੇ ਨਾਲ ਹੀ ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਸੂਬੇਦਾਰ ਮੋਹਨ ਸਿੰਘ, ਅਮਿਤ ਕੁਮਾਰ, ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਵਰਿੰਦਰ ਭੱਲਾ, ਦੀਪਕ ਸ਼ਰਮਾ, ਗੌਰਵ ਸੁਹਾਨਾ, ਕਪਿਲ ਸ਼ਰਮਾ, ਕਰਮ ਸਿੰਘ, ਵਿਧੀ ਚੰਦ ਅਤੇ ਰਾਜ ਕੁਮਾਰ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ।
-ਬਾਕਸ-
-ਬਾਬਾ ਬੰਦਾ ਸਿੰਘ ਬਹਾਦਰ ਜੀ ਨੇ ਸਿੱਖ ਲੋਕ ਰਾਜ ਦੀ ਨੀਂਹ ਰੱਖੀ
ਸਮਾਗਮ ਨੂੰ ਸੰਬੋਧਨ ਕਰਦਿਆਂ ਡਾ. ਤਜਿੰਦਰਪਾਲ ਸਿੰਘ, ਕ੍ਰਿਸ਼ਨ ਕੁਮਾਰ ਬਾਵਾ ਅਤੇ ਮਨਜੀਤ ਸਿੰਘ ਝੱਮਟ ਨੇ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਜੀ ਨੇ ਪਹਿਲੇ ਸਿੱਖ ਲੋਕ ਰਾਜ ਦੀ ਸਥਾਪਨਾ ਕਰਕੇ ਇਤਿਹਾਸ ਵਿੱਚ ਸੁਨਹਿਰੀ ਅਧਿਆਇ ਜੋੜਿਆ। ਉਨ੍ਹਾਂ ਨੇ ਜ਼ੁਲਮ ਵਿਰੁੱਧ ਸੰਘਰਸ਼ ਕਰਦਿਆਂ ਕਿਸਾਨਾਂ ਅਤੇ ਆਮ ਲੋਕਾਂ ਦੇ ਹੱਕਾਂ ਦੀ ਰਾਖੀ ਲਈ ਮਹੱਤਵਪੂਰਨ ਯੋਗਦਾਨ ਪਾਇਆ।ਉਨ੍ਹਾਂ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਜੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਨਾਮ ’ਤੇ ਸਿੱਕਾ ਅਤੇ ਮੋਹਰ ਜਾਰੀ ਕਰਵਾਈ।
-ਸਰਕਾਰੀ ਛੁੱਟੀ ਤੇ ਡਾਕ ਟਿਕਟ ਜਾਰੀ ਕਰਨ ਦੀ ਮੰਗ
ਇਸ ਮੌਕੇ ਕ੍ਰਿਸ਼ਨ ਕੁਮਾਰ ਬਾਵਾ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ 356ਵੇਂ ਜਨਮ ਉਤਸਵ ਮੌਕੇ 16 ਅਕਤੂਬਰ ਨੂੰ ਨਿਯਮਤ ਸਰਕਾਰੀ ਛੁੱਟੀ ਐਲਾਨੀ ਜਾਵੇ। ਉਨ੍ਹਾਂ ਭਾਰਤ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਮਹਾਨ ਸਿੱਖ ਜਰਨੈਲ ਦੀ ਯਾਦ ਅਤੇ ਉਨ੍ਹਾਂ ਦੇ ਇਤਿਹਾਸਕ ਯੋਗਦਾਨ ਨੂੰ ਸਮਰਪਿਤ ਡਾਕ ਟਿਕਟ ਜਾਰੀ ਕੀਤੀ ਜਾਵੇ।