- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ਰੂਰੀ ਖ਼ਬਰ-ਪ੍ਰਗਟ ਸਿੰਘ ਦੇ ਪ੍ਰਧਾਨ ਬਣਨ ਨਾਲ ਕਾਂਗਰਸੀ ਵਰਕਰਾਂ ਵਿੱਚ ਭਾਰੀ ਉਤਸ਼ਾਹ-ਵਿਕਰਮ ਸਿੰਘ ਬਾਜਵਾ

39
ਰਵੀ ਭਾਟੀਆ, ਪੰਜਾਬੀ ਜਾਗਰਣ, ਸਾਹਨੇਵਾਲ/ਕੁਹਾੜਾ
ਪਦਮਸ੍ਰੀ ਪ੍ਰਗਟ ਸਿੰਘ ਦੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਬਣਨ ’ਤੇ ਕਾਂਗਰਸੀ ਵਰਕਰਾਂ ਵਿੱਚ ਭਾਰੀ ਉਤਸਾਹ ਦੇਖਣ ਨੂੰ ਮਿਲ ਰਿਹਾ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ ਕਾਂਗਰਸ ਪਾਰਟੀ ਦੇ ਇੰਚਾਰਜ ਵਿਕਰਮ ਸਿੰਘ ਬਾਜਵਾ ਨੇ ਪਰਗਟ ਸਿੰਘ ਦੀ ਤਾਜਪੋਸ਼ੀ ਸਮਾਗਮ ਵਿੱਚ ਰਵਾਨਾ ਹੋਣ ਤੋਂ ਪਹਿਲਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਪੰਜਾਬ ਅੰਦਰ ਕਾਂਗਰਸ ਇੱਕੋ ਇੱਕ ਪਾਰਟੀ ਹੈ, ਜਿਸ ਕੋਲ ਤਜਰਬੇਕਾਰ ਆਗੂਆਂ ਦੇ ਨਾਲ ਨੌਜਵਾਨ ਆਗੂਆਂ ਦੀ ਵੀ ਭਾਰੀ ਫੌਜ ਹੈ ਤੇ ਪੰਜਾਬ ਦੇ ਲੋਕ ਜਾਣਦੇ ਹਨ ਕਿ ਕਾਂਗਰਸੀ ਆਗੂ ਆਪਣੇ ਤਜਰਬੇ ਤੇ ਸੂਝਬੂਝ ਦੇ ਨਾਲ ਪੰਜਾਬ ਨੂੰ ਤਰੱਕੀ ਅਤੇ ਖੁਸ਼ਹਾਲੀ ਦੇ ਰਸਤੇ ਤੇ ਲੈ ਜਾਣਗੇ। ਪਰਗਟ ਸਿੰਘ ਕੋਲ ਪ੍ਰਸ਼ਾਸਨਿਕ ਅਤੇ ਰਾਜਨੀਤਿਕ ਤਜਰਬੇ ਦੇ ਨਾਲ ਉਹਨਾਂ ਨੇ ਦੇਸ਼ ਦੇ ਲਈ ਲੰਮਾ ਸਮਾਂ ਹਾਕੀ ਖੇਡੀ ਹੈ। ਉਹਨਾਂ ਦਾ ਦੇਸ਼ ਪ੍ਰਤੀ ਇੱਕ ਵੱਖਰਾ ਪ੍ਰੇਮ ਵੀ ਹੈ, ਇਸ ਲਈ ਲੋਕ ਉਹਨਾਂ ’ਤੇ ਪੂਰਾ ਭਰੋਸਾ ਕਰਦੇ ਹਨ ਕਿ ਉਹ ਸੂਬੇ ਨੂੰ ਤਰੱਕੀ ਅਤੇ ਖੁਸ਼ਹਾਲੀ ਵੱਲ ਲੈ ਕੇ ਜਾਣਗੇ। ਇਸ ਮੌਕੇ ਉਹਨਾਂ ਦੇ ਨਾਲ ਬਲਾਕ ਕਾਂਗਰਸ ਦੇ ਪ੍ਰਧਾਨ ਸਾਬਕਾ ਚੇਅਰਮੈਨ ਬਲਵੀਰ ਸਿੰਘ ਬੁੱਢੇਵਾਲ, ਸਾਬਕਾ ਸਰਪੰਚ ਸਤਵੰਤ ਸਿੰਘ ਗਰਚਾ, ਸਰਪੰਚ ਰਣਧੀਰ ਸਿੰਘ, ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਰਮਨੀਤ ਸਿੰਘ ਗਿੱਲ, ਸਾਬਕਾ ਬਲਾਕ ਸੰਮਤੀ ਮੈਂਬਰ ਸੁਰਜੀਤ ਸਿੰਘ ਸੀਤਾ, ਐਡਵੋਕੇਟ ਨਵਤੇਜ ਸਿੰਘ ਗਰਚਾ, ਕੌਂਸਲਰ ਕਰਨ ਅਨੇਜਾ, ਅਮਿਤ ਭਾਟੀਆ ਸਮੇਤ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰ ਹਾਜ਼ਰ ਸਨ।