- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ਰੂਰੀ ਖ਼ਬਰ-ਗੁਰਦੁਆਰਾ ਫ਼ੇਰੂਮਾਨ ਸ਼ਹੀਦਾਂ ਵਿਖੇ ਹਫਤਾਵਰੀ ਗੁਰਮਤਿ ਸਮਾਗਮ ਕਰਵਾਇਆ

ਗੁਰਮੀਤ ਸਿੰਘ ਨਿੱਝਰ, ਪੰਜਾਬੀ ਜਾਗਰਣ, ਲੁਧਿਆਣਾ
ਗੁਰਦੁਆਰਾ ਸ਼ਹੀਦਾਂ ਫੇਰੂਮਾਨ ਵਿਖੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰਬਾਣੀ ਕੀਰਤਨ ਦਾ ਆਨੰਦ ਮਾਣਿਆ ਅਤੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਦੀਪ ਸਿੰਘ ਜੈਪੁਰ ਵਾਲੇ, ਭਾਈ ਪਰਮਵੀਰ ਸਿੰਘ ਲੁਧਿਆਣਾ ਵਾਲੇ, ਭਾਈ ਹਰਪ੍ਰੀਤ ਸਿੰਘ ਖਾਲਸਾ ਅਤੇ ਭਾਈ ਗੁਰਮੇਲ ਸਿੰਘ ਬਰਨਾਲਾ ਵਾਲਿਆਂ ਤੋਂ ਇਲਾਵਾ ਵਿਸ਼ੇਸ਼ ਤੌਰ ਤੇ ਭਾਈ ਰਜ਼ੇਸ ਸਿੰਘ ਹਜੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ਵਾਲਿਆਂ ਤੇ ਉਨ੍ਹਾਂ ਦੇ ਜੱਥੇ ਵੱਲੋਂ ਗੁਰਬਾਣੀ ਦਾ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਐਡਵੋਕੇਟ ਬਲਵਿੰਦਰ ਸਿੰਘ ਲਾਇਲਪੁਰੀ ਨੇ ਸੰਗਤ ਦਾ ਧੰਨਵਾਦ ਕੀਤਾ। ਗੁਰਦੁਆਰਾ ਸਾਹਿਬ ਦੇ ਹਜੂਰੀ ਕਥਾ ਵਾਚਕ ਗਿਆਨੀ ਮਨਪ੍ਰੀਤ ਸਿੰਘ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ। ਸਰਬੱਤ ਦੇ ਭਲੇ ਦੀ ਅਰਦਾਸ ਉਪਰੰਤ ਗੁਰੂ ਦਾ ਲੰਗਰ ਅਤੁੱਟ ਵਰਤਾਇਆ••। ਇਸ ਮੌਕੇ ਤਰਲੋਚਨ ਸਿੰਘ ਬੱਬਰ, ਤੇਜਿੰਦਰ ਸਿੰਘ ਡੰਗ, ਇੰਦਰਜੀਤ ਸਿੰਘ ਗੋਲਾ, ਮਨਪ੍ਰੀਤ ਸਿੰਘ ਪ੍ਰਿੰਸ, ਜਸਵੀਰ ਸਿੰਘ ਬੱਬਲੂ, ਬਲਜੀਤ ਸਿੰਘ ਦੁਖੀਆ, ਜਤਿੰਦਰਪਾਲ ਸਿੰਘ ਸਲੂਜਾ, ਅਰਜਨ ਸਿੰਘ ਚੀਮਾ, ਮੋਹਨ ਸਿੰਘ ਚੌਹਾਨ, ਸੁਰਿੰਦਰਜੀਤ ਸਿੰਘ ਮੱਕੜ, ਇੰਦਰਜੀਤ ਸਿੰਘ ਮੱਕੜ, ਸਵਰਨ ਸਿੰਘ ਮਹੌਲੀ, ਸੁਰਜੀਤ ਸਿੰਘ ਮਠਾੜੂ, ਜਥੇਦਾਰ ਲਖਵਿੰਦਰ ਸਿੰਘ ਲੱਖਾ, ਪ੍ਰਭਜੋਤ ਸਿੰਘ ਇਆਲੀ, ਅਵਤਾਰ ਸਿੰਘ ਪਨੇਸਰ, ਪ੍ਰੀਤਮ ਸਿੰਘ ਮਣਕੂ, ਪਰਮਿੰਦਰ ਸਿੰਘ, ਰਵਿੰਦਰ ਸਿੰਘ, ਬੀਬੀ ਰਵਿੰਦਰ ਕੌਰ ਕਾਲੜਾ, ਰਵਨੀਤ ਕੌਰ ਖੇੜੀ ਕਲਾਂ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਗੁਰੂ ਘਰ ਨਤਮਸਤਕ ਹੋਈਆਂ।