- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਾਈ ਤਾਰੂ ਸਿੰਘ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਕੀਰਤਨ ਸਮਾਗਮ

ਗੁਰਮੀਤ ਸਿੰਘ ਨਿੱਝਰ, ਪੰਜਾਬੀ ਜਾਗਰਣ, ਲੁਧਿਆਣਾ
ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵੱਲੋਂ ਗੁਰਦੁਆਰਾ ਸ੍ਰੀ ਗੁਰੁ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਹਫਤਾਵਾਰੀ ਕੀਰਤਨ ਸਮਾਗਮ ਕਰਵਾਇਆ ਗਿਆ। ਭਾਈ ਗੁਰਜੋਤ ਸਿੰਘ ਸ਼ਾਹਬਾਦ ਮਾਰਕੰਡਾ ਵਾਲਿਆਂ ਨੇ ਗੁਰਬਾਣੀ ਦਾ ਇਲਾਹੀ ਕੀਰਤਨ ਕਰਕੇ ਜਿੱਥੇ ਸੰਗਤਾਂ ਨੂੰ ਨਿਹਾਲ ਕੀਤਾ। ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਸਮੁੱਚੇ ਪੰਥ ਲਈ ਇਕ ਚਾਨਣ ਮੁਨਾਰਾ ਹਨ। ਉਨ੍ਹਾਂ ਨੇ ਸਮੁੱਚਾ ਜੀਵਨ ਗੁਰੂ ਆਸੇ ਅਨੁਸਾਰ ਜਿਉ ਕੇ ਜਿੱਥੇ ਆਪਣਾ ਸਮੁੱਚਾ ਪ੍ਰੀਵਾਰ ਕੌਮ ਨੂੰ ਸਮਰਪਿਤ ਕੀਤਾ ਉੱਥੇ ਨਾਲ ਹੀ ਕੌਮੀ ਸੋਚ ਦੇ ਹਾਣੀ ਬਣ ਕੇ ਧਰਮ ਵਿੱਚ ਪ੍ਰੱਪਕਤਾ ਕਾਇਮ ਰੱਖਦੇ ਹੋਏ ਸ਼ਹਾਦਤ ਪ੍ਰਾਪਤ ਕੀਤੀ ਅਤੇ ਸਮੁੱਚੀ ਕੌਮ ਨੂੰ ਕੌਮੀਅਤ ਦਾ ਪੈਗਾਮ ਦਿੱਤਾ। ਸੁਸਾਇਟੀ ਦੇ ਮੁੱਖ ਸੇਵਾਦਾਰ ਭੁਪਿੰਦਰ ਸਿੰਘ ਨੇ ਕਿਹਾ ਕਿ ਕੌਮ ਦੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਜੀ ਦਾ ਜਨਮ ਦਿਵਸ ਮਨਾਉਣਾ ਤਾਂ ਹੀ ਸਫਲਾ ਹੋ ਸਕਦਾ ਹੈ ਜੇਕਰ ਗੁਰੂ ਦੀ ਸੰਗਤ ਉਸ ਮਹਾਨ ਸ਼ਹੀਦ ਦੀ ਕੁਰਬਾਨੀ ਤੋ ਸੇਧ ਲੈ ਕੇ ਬਾਣੀ ਤੇ ਬਾਣੇ ਦੇ ਸਿਧਾਂਤ ਨਾਲ ਵੱਧ ਤੋ ਵੱਧ ਜੁੜਨ। ਕੀਰਤਨੀ ਜੱਥੇ ਦੇ ਸਮੂਹ ਮੈਬਰਾਂ ਨੂੰ ਸਿਰੋਪਾਓ ਭੇਟ ਕੀਤੇ ਗਏ। ਸਮਾਗਮ ਅੰਦਰ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਇੰਦਰਜੀਤ ਸਿੰਘ ਮਕੱੜ, ਜਤਿੰਦਰਪਾਲ ਸਿੰਘ ਸਲੂਜਾ, ਕਰਨੈਲ ਸਿੰਘ ਬੇਦੀ ਪ੍ਰਿਤਪਾਲ ਸਿੰਘ, ਮਨਜੀਤ ਸਿੰਘ ਟੋਨੀ, ਬਲਜੀਤ ਸਿੰਘ ਦੂਆ, ਦਵਿੰਦਰਪਾਲ ਸਿੰਘ, ਗੁਰਦੀਪ ਸਿੰਘ , ਸੁਰਿੰਦਰਪਾਲ ਸਿੰਘ ਭੁਟੀਆਨੀ, ਨਰਿੰਦਰਪਾਲ ਸਿੰਘ ਕਥੂਰੀਆ, ਰਜਿੰਦਰ ਸਿੰਘ ਮਕੱੜ, ਹਰਵਿੰਦਰ ਸਿੰਘ, ਜਤਿੰਦਰ ਸਿੰਘ ਪ੍ਰਧਾਨ, ਕਵੰਲਪ੍ਰੀਤ ਸਿੰਘ ਸਚਦੇਵਾ, ਭੁਪਿੰਦਰਪਾਲ ਸਿੰਘ ਧਵਨ, ਮਹਿੰਦਰ ਸਿੰਘ ਡੰਗ, ਅਤੱਰ ਸਿੰਘ ਮਕੱੜ,ਰਜਿੰਦਰ ਸਿੰਘ ਡੰਗ, ਹਰਮੀਤ ਸਿੰਘ ਡੰਗ, ਗੁਰਪ੍ਰੀਤ ਸਿੰਘ ਪ੍ਰਿੰਸ,ਜੀਤ ਸਿੰਘ,ਗੁਰਵਿੰਦਰ ਸਿੰਘ ਆੜ੍ਹਤੀ, ਹਰਕੀਰਤ ਸਿੰਘ ਬਾਵਾ ਮਸਾਲਾ, ਸੁਰਿੰਦਰ ਸਿੰਘ ਸਚਦੇਵਾ, ਸੁਖਪ੍ਰੀਤ ਸਿੰਘ ਮਨੀ, ਬਾਦਸਾ਼ਹਦੀਪ ਸਿੰਘ,ਇੰਦਰਪਾਲ ਸਿੰਘ ਕਾਲੜਾ, ਕਮਲਦੀਪ ਸਿੰਘ ਕਾਲੜਾ, ਕਰਨਦੀਪ ਸਿੰਘ ਸਿਮਰਨ, ਬਲਫਤਿਹ ਸਿੰਘ,ਡਾ. ਮਨਰੂਪ ਕੌਰ ਹਾਜ਼ਰ ਸਨ।