- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਕਾਲੀ ਦਲ ਨੇ ਪਿੰਡ ਗਿੱਲ ਦੇ ਘਰ-ਘਰ ਜਾ ਕੇ ਲੋਕਾਂ ਦੀ ਰਾਏ ਜਾਣੀ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਆਲਮਗੀਰ/ਡੇਹਲੋਂ
ਸ਼੍ਰੋਮਣੀ ਅਕਾਲੀ ਦਲ ਵੱਲੋਂ ਆਪ ਸਰਕਾਰ ਨੂੰ ਉਸ ਦੇ ਕੰਮਾਂ ਦਾ ਹਿਸਾਬ ਦੇਣ ਲਈ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਵਿਧਾਨ ਸਭਾ ਹਲਕਾ ਗਿੱਲ ਦੇ ਪਿੰਡ ਗਿੱਲ ਵਿਖੇ ਘਰ-ਘਰ ਪਹੁੰਚ ਕਰਕੇ ਲੋਕਾਂ ਦੀ ਰਾਏ ਜਾਣੀ ਗਈ। ਹਲਕਾ ਇੰਚਾਰਜ ਹਰਪ੍ਰੀਤ ਸਿੰਘ ਸਿਮਕ ਨੇ ਕਿਹਾ ਕਿ ਇਸ ਮੁਹਿੰਮ ਦਾ ਮਕਸਦ ਲੋਕਾਂ ਦੀਆਂ ਸਮੱਸਿਆਵਾਂ ਤੇ ਸਰਕਾਰ ਪ੍ਰਤੀ ਉਨ੍ਹਾਂ ਦੇ ਵਿਚਾਰਾਂ ਨੂੰ ਜਾਣਨਾ ਅਤੇ ਸਰਕਾਰ ਦੀਆਂ ਕਥਿਤ ਨਾਕਾਮੀਆਂ ਨੂੰ ਲੋਕਾਂ ਸਾਹਮਣੇ ਲਿਆਉਣਾ ਹੈ। ਉਨ੍ਹਾਂ ਆਪ ਦੀ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ। ਪੰਜਾਬ ਦੇ ਲੋਕ ਮੌਜੂਦਾ ਸਰਕਾਰ ਤੋਂ ਆਪਣੇ ਸਵਾਲਾਂ ਦੇ ਜਵਾਬ ਮੰਗ ਰਹੇ ਹਨ ਅਤੇ ਸਰਕਾਰ ਨੂੰ ਆਪਣੀ ਕਾਰਗੁਜ਼ਾਰੀ ਦਾ ਹਿਸਾਬ ਦੇਣਾ ਪਵੇਗਾ। ਉਨ੍ਹਾਂ ਉਮੀਦ ਜਤਾਈ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਭਾਰੀ ਬਹੁਮਤ ਹਾਸਲ ਕਰਕੇ ਸਰਕਾਰ ਬਣਾਏਗੀ ਅਤੇ ਸੁਖਬੀਰ ਸਿੰਘ ਬਾਦਲ ਨੂੰ ਮੁੱਖ ਮੰਤਰੀ ਬਣਾਇਆ ਜਾਵੇਗਾ। ਸਿਮਕ ਨੇ ਪਿੰਡ ਵਾਸੀਆਂ ਤੇ ਪਾਰਟੀ ਵਰਕਰਾਂ ਨੂੰ 13 ਅਕਤੂਬਰ ਨੂੰ ਪਿੰਡ ਡੇਹਲੋਂ ਵਿਖੇ ਸਥਾਨਕ ਪੈਲੇਸ ਵਿੱਚ ਹੋਣ ਵਾਲੀ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਪਹੁੰਚਣ ਦੀ ਅਪੀਲ ਕੀਤੀ। ਇਸ ਮੌਕੇ ਹਰਸ਼ਵੀਰ ਸਿੰਘ ਝੱਮਟ, ਕੇਸਰ ਸਿੰਘ ਸ਼ੰਕਰ, ਸਰਕਲ ਪ੍ਰਧਾਨ ਨਗਿੰਦਰ ਸਿੰਘ ਬਿੱਟੂ, ਸਿੰਮੀ ਗਿੱਲ, ਹਰਜੀਤ ਸਿੰਘ ਰੀਟਾ, ਗਗਨ ਗਿੱਲ, ਹਰਕੀਰਤ ਸਿੰਘ ਕਿਰਤੀ, ਗੁਰਪ੍ਰੀਤ ਸਿੰਘ ਹਾਜ਼ਰ ਸਨ।