- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
3 ਨੰਬਰ ਦੀ ਲੀਡ-ਭੈਰੋਮੁੰਨਾ ’ਚ ਲੱਗਣ ਵਾਲੇ ਕੈਮੀਕਲ ਯੂਨਿਟ ਨੂੰ ਲੈ ਕੇ ਇਲਾਕਾ ਵਾਸੀਆਂ ਨੇ ਜਤਾਈਆਂ ਚਿੰਤਾਵਾਂ

-ਪ੍ਰਦੂਸ਼ਣ ਰੋਕਥਾਮ ਬੋਰਡ ਦੀ ਸੁਣਵਾਈ ਦੌਰਾਨ ਲੋਕਾਂ ਦੀਆਂ ਦਿੱਕਤਾਂ ਨੂੰ ਸਮਝਿਆ
ਰਵੀ ਭਾਟੀਆ, ਪੰਜਾਬੀ ਜਾਗਰਣ, ਸਾਹਨੇਵਾਲ/ਲੁਧਿਆਣਾ
ਪਿੰਡ ਭੈਰੋਮੁੰਨਾ ਇੰਡਸਟਰੀਅਲ ਯੂਨਿਟ ਸਬੰਧੀ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ ਜਨਤਕ ਸੁਣਵਾਈ ਕਰਵਾਈ ਗਈ। ਐੱਸਡੀਐੱਮ. ਖੰਨਾ ਸ਼ਵਾਤੀ ਟਿਵਾਣਾ ਦੀ ਪ੍ਰਧਾਨਗੀ ਹੇਠ ਹੋਈ ਇਸ ਸੁਣਵਾਈ ਦੌਰਾਨ ਇਲਾਕਾ ਵਾਸੀਆਂ ਦੀਆਂ ਚਿੰਤਾਵਾਂ ਤੇ ਖਦਸ਼ਿਆਂ ਨੂੰ ਸੁਣਿਆ ਗਿਆ। ਇਸ ਮੌਕੇ ਸਬੰਧਤ ਪ੍ਰਸਤਾਵਿਤ ਉਦਯੋਗਿਕ ਇਕਾਈ ਦੇ ਵਾਤਾਵਰਨ ਅਤੇ ਲੋਕਾਂ ਦੀ ਸਿਹਤ ਉੱਤੇ ਪੈਣ ਵਾਲੇ ਸੰਭਾਵੀ ਪ੍ਰਭਾਵਾਂ ਨੂੰ ਲੈ ਕੇ ਵਿਚਾਰ-ਵਟਾਂਦਰਾ ਕੀਤਾ ਗਿਆ। ਜਨਤਕ ਸੁਣਵਾਈ ਵਿੱਚ ਸ਼ਮੂਲੀਅਤ ਕਰਦਿਆਂ ਵਾਤਾਵਰਨ ਪ੍ਰੇਮੀ ਖੁਸ਼ਵਿੰਦਰ ਸਿੰਘ ਸਾਡੇ ਦੂਸ਼ਿਤ ਹੋ ਰਹੇ ਹਵਾ ਪਾਣੀ ਨੂੰ ਵੇਖਦੇ ਚਿੰਤਾਵਾਂ ਨੂੰ ਗੰਭੀਰਤਾ ਨਾਲ ਲੈਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਉਦਯੋਗਿਕ ਵਿਕਾਸ ਅਤੇ ਰੁਜ਼ਗਾਰ ਦੇ ਮੌਕੇ ਪੈਦਾ ਕਰਨਾ ਸਮੇਂ ਦੀ ਲੋੜ ਹੈ। ਪਰ ਇਸ ਦੇ ਨਾਲ ਹੀ ਲੋਕਾਂ ਦੀ ਸਿਹਤ, ਸਾਫ਼ ਪਾਣੀ ਅਤੇ ਵਾਤਾਵਰਨ ਦੀ ਸੁਰੱਖਿਆ ਨੂੰ ਵੀ ਬਰਾਬਰ ਮਹੱਤਵ ਦਿੱਤਾ ਜਾਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਕਿਸੇ ਵੀ ਉਦਯੋਗਿਕ ਪ੍ਰਾਜੈਕਟ ਸਬੰਧੀ ਫ਼ੈਸਲਾ ਲੈਣ ਤੋਂ ਪਹਿਲਾਂ ਉਸ ਦੇ ਸੰਭਾਵੀ ਵਾਤਾਵਰਨੀ ਪ੍ਰਭਾਵਾਂ ਦਾ ਗੰਭੀਰਤਾ ਨਾਲ ਮੁਲਾਂਕਣ ਕਰਨਾ ਜ਼ਰੂਰੀ ਹੈ। ਇਸ ਦੇ ਨਾਲ ਹੀ ਸਥਾਨਕ ਵਸਨੀਕਾਂ ਵੱਲੋਂ ਉਠਾਏ ਗਏ ਸਵਾਲਾਂ, ਇਤਰਾਜ਼ਾਂ ਅਤੇ ਖਦਸ਼ਿਆਂ ’ਤੇ ਵੀ ਗੰਭੀਰਤਾ ਨਾਲ ਵਿਚਾਰ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਵਿਕਾਸ ਕਾਰਜਾਂ ਕਾਰਨ ਲੋਕਾਂ ਨੂੰ ਸਿਹਤ ਜਾਂ ਵਾਤਾਵਰਨ ਨਾਲ ਸਬੰਧਤ ਕਿਸੇ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਉਦਯੋਗਿਕ ਵਿਕਾਸ ਅਜਿਹਾ ਹੋਣਾ ਚਾਹੀਦਾ ਹੈ, ਜਿਸ ਨਾਲ ਇਲਾਕੇ ਦੇ ਲੋਕਾਂ ਨੂੰ ਰੁਜ਼ਗਾਰ ਅਤੇ ਆਰਥਿਕ ਲਾਭ ਮਿਲਣ ਦੇ ਨਾਲ-ਨਾਲ ਉਨ੍ਹਾਂ ਦੇ ਜੀਵਨ, ਸਿਹਤ ਅਤੇ ਕੁਦਰਤੀ ਵਾਤਾਵਰਨ ਦੀ ਵੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ।
ਇਸ ਮੌਕੇ ਚੁੱਕੇ ਗਏ ਮੁੱਦਿਆਂ ਨੂੰ ਧਿਆਨ ਵਿੱਚ ਰੱਖਦਿਆਂ ਮੰਗ ਕੀਤੀ ਗਈ ਕਿ ਪ੍ਰਸਤਾਵਿਤ ਇੰਡਸਟਰੀਅਲ ਯੂਨਿਟ ਬਾਰੇ ਕੋਈ ਵੀ ਅੰਤਿਮ ਫ਼ੈਸਲਾ ਲੈਣ ਸਮੇਂ ਇਲਾਕਾ ਵਾਸੀਆਂ ਦੀ ਰਾਏ ਅਤੇ ਵਾਤਾਵਰਨ ਸੁਰੱਖਿਆ ਨਾਲ ਜੁੜੇ ਸਾਰੇ ਪਹਿਲੂਆਂ ਨੂੰ ਉਚਿਤ ਮਹੱਤਵ ਦਿੱਤਾ ਜਾਵੇ। ਇਸ ਮੌਕੇ ਡਾ. ਅਮਨਦੀਪ ਸਿੰਘ ਬੈਂਸ ਨੇ ਕਿਹਾ ਕਿ ਇੰਡਸਟਰੀ ਲਾਉਣ ਤੋਂ ਪਹਿਲਾਂ ਅਧਿਕਾਰੀ ਗਲਤ ਰਿਪੋਰਟ ਤਿਆਰ ਕਰਦੇ ਹਨ ਕਿਉਂਕਿ ਇਸ ਇਲਾਕੇ ਦੀ ਜਮੀਨ ਆਪਾਂ ਜਾਊ ਹੈ ਜਦਕਿ ਅਧਿਕਾਰੀਆਂ ਵੱਲੋਂ ਇਸ ਦੀ ਗਲਤ ਰਿਪੋਰਟ ਬਣਾਈ ਗਈ ਹੈ ਤੇ ਜਿਹੜੀ ਮਸ਼ੀਨਰੀ ਇਸ ਫੈਕਟਰੀ ਵਿੱਚ ਲੱਗਣੀ ਹੈ ਉਸ ਦੀ ਵੀ ਗਲਤ ਰਿਪੋਰਟ ਬਣਾਈ ਗਈ ਹੈ ਇਸ ਮੌਕੇ ਵੱਡੀ ਗਿਣਤੀ ਵਿੱਚ ਪਿੰਡ ਅਤੇ ਇਲਾਕਾ ਨਿਵਾਸੀ ਹਾਜ਼ਰ ਸਨ।