- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਾਰਡ ਨੰਬਰ 45 ’ਚ ਕਾਂਗਰਸ ਦੀ ਚੋਣ ਮੁਹਿੰਮ ਤੇਜ਼ ਕਰਨ ਲਈ ਬੈਂਸ ਨੇ ਕੀਤੀ ਮੀਟਿੰਗ

ਪੁਨੀਤ ਬਾਵਾ, ਪੰਜਾਬੀ ਜਾਗਰਣ ਲੁਧਿਆਣਾ
ਕਾਂਗਰਸ ਦੇ ਸੀਨੀਅਰ ਆਗੂ ਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀ ਅਗਵਾਈ ਹੇਠ ਹਲਕਾ ਆਤਮ ਨਗਰ ਦੇ ਵਾਰਡ-45 ’ਚ ਪਾਰਟੀ ਆਗੂਆਂ ਅਤੇ ਵਰਕਰਾਂ ਦੀ ਮੀਟਿੰਗ ਹੋਈ। ਇਸ ਦੌਰਾਨ ਆਉਣ ਵਾਲੀਆਂ ਚੋਣਾਂ ਸਬੰਧੀ ਰਣਨੀਤੀ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਵਰਕਰਾਂ ਨੂੰ ਚੋਣ ਮੁਹਿੰਮ ਘਰ-ਘਰ ਤੱਕ ਪਹੁੰਚਾਉਣ ਲਈ ਲਾਮਬੰਦ ਕੀਤਾ। ਮੀਟਿੰਗ ਨੂੰ ਸੰਬੋਧਨ ਕਰਦਿਆਂ ਬੈਂਸ ਨੇ ਮੌਜੂਦਾ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਮਹਿੰਗਾਈ, ਬੇਰੁਜ਼ਗਾਰੀ ਤੇ ਕਾਨੂੰਨ ਵਿਵਸਥਾ ਵਰਗੇ ਮੁੱਦਿਆਂ ’ਤੇ ਲੋਕਾਂ ਦੀਆਂ ਆਸਾਂ ’ਤੇ ਖਰੀ ਨਹੀਂ ਉਤਰੀ। ਚੋਣਾਂ ਤੋਂ ਪਹਿਲਾਂ ਕੀਤੇ ਗਏ ਵਾਅਦਿਆਂ ਅਨੁਸਾਰ ਜ਼ਮੀਨੀ ਪੱਧਰ ’ਤੇ ਕੰਮ ਨਾ ਹੋਣ ਕਾਰਨ ਲੋਕਾਂ ’ਚ ਨਿਰਾਸ਼ਾ ਹੈ। ਬੈਂਸ ਨੇ ਪਾਰਟੀ ਆਗੂਆਂ ਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਕਰਨ ਅਤੇ ਉਨ੍ਹਾਂ ਨੂੰ ਸਰਕਾਰ ਦੀ ਕਾਰਗੁਜ਼ਾਰੀ ਬਾਰੇ ਜਾਣੂ ਕਰਵਾਉਣ। ਇਸ ਮੌਕੇ ਬਲਾਕ ਪ੍ਰਧਾਨ ਲਖਬੀਰ ਸਿੰਘ ਟੋਨਾ ਸੰਧੂ, ਗੁਰਬਚਨ ਸਿੰਘ ਸ਼ੌਕੀ, ਬਲਦੇਵ ਸਿੰਘ ਤੇ ਜਗਮੀਤ ਜੱਗੀ ਸਮੇਤ ਹੋਰ ਆਗੂ ਤੇ ਵਰਕਰ ਮੌਜੂਦ ਸਨ। ਹਾਜ਼ਰ ਵਰਕਰਾਂ ਨੇ ਚੋਣ ਮੁਹਿੰਮ ਨੂੰ ਹੋਰ ਸਰਗਰਮ ਕਰਨ ਅਤੇ ਲੋਕਾਂ ਤੱਕ ਪਾਰਟੀ ਦਾ ਸੁਨੇਹਾ ਪਹੁੰਚਾਉਣ ਦਾ ਅਹਿਦ ਲਿਆ।