- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੰਸਥਾ ਵੱਲੋਂ ਕੀਤੇ ਜਾ ਰਹੇ ਸੇਵਾ ਕਾਰਜ ਸ਼ਲਾਘਾਯੋਗ-ਗੋਗਾ

ਸਟਾਫ ਪ੍ਰਤੀਨਿਧ, ਪੰਜਾਬੀ ਜਾਗਰਣ, ਲੁਧਿਆਣਾ
ਰਾਮਗੜ੍ਹੀਆ ਐਜੂਕੇਸ਼ਨਲ ਕੌਂਸਲ ਵੱਲੋਂ ਰਣਯੋਧ ਸਿੰਘ ਦੀ ਅਗਵਾਈ ਹੇਠ ਲਗਾਏ ਜਾਂਦੇ ਮੁਫ਼ਤ ਮਾਸਿਕ ਅੱਖਾਂ ਦੇ ਕੈਂਪ ਦੌਰਾਨ ਇਸ ਵਾਰ 150 ਮਰੀਜ਼ਾਂ ਦੀ ਜਾਂਚ ਕੀਤੀ ਗਈ, ਜਿਨ੍ਹਾਂ ਵਿੱਚੋਂ 72 ਮਰੀਜ਼ਾਂ ਦੇ ਚਿੱਟੇ ਮੋਤੀਏ ਦੇ ਆਪ੍ਰੇਸ਼ਨ ਕਰਕੇ ਉਨ੍ਹਾਂ ਨੂੰ ਨਵੀਂ ਰੌਸ਼ਨੀ ਪ੍ਰਦਾਨ ਕੀਤੀ ਗਈ। ਇਹ ਆਪ੍ਰੇਸ਼ਨ ਸ਼ੰਕਰਾ ਆਈਜ਼ ਹਸਪਤਾਲ ਦੀ ਮਾਹਿਰ ਟੀਮ ਵੱਲੋਂ ਕੀਤੇ ਗਏ। ਕੌਂਸਲ ਵੱਲੋਂ ਮਰੀਜ਼ਾਂ ਨੂੰ ਮੁਫ਼ਤ ਇਲਾਜ ਦੇ ਨਾਲ-ਨਾਲ ਖਾਣ-ਪੀਣ ਅਤੇ ਲਿਆਉਣ-ਲਿਜਾਣ ਦੀ ਸਹੂਲਤ ਵੀ ਦਿੱਤੀ ਜਾਂਦੀ ਹੈ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਪਹੁੰਚੇ ਕੌਂਸਲਰ ਸੋਹਣ ਸਿੰਘ ਗੋਗਾ ਨੇ ਕਿਹਾ ਕਿ ਸੰਸਥਾ ਵੱਲੋਂ ਕੀਤੇ ਜਾ ਰਹੇ ਸੇਵਾ ਕੇਂ ਸ਼ਲਾਘਾਯੋਗ ਹਨ। ਆਰਥਿਕ ਤੌਰ ’ਤੇ ਕਮਜ਼ੋਰ ਤੇ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਇਲਾਜ ਮੁਹੱਈਆ ਕਰਵਾਉਣਾ ਮਨੁੱਖਤਾ ਦੀ ਵੱਡੀ ਸੇਵਾ ਹੈ। ਮਰੀਜ਼ਾਂ ਨੂੰ ਆਪ੍ਰੇਸ਼ਨ ਲਈ ਲਿਜਾਣ ਅਤੇ ਇਲਾਜ ਤੋਂ ਬਾਅਦ ਵਾਪਸ ਛੱਡਣ ਦੀ ਸਹੂਲਤ ਦੇਣਾ ਵੀ ਸੰਸਥਾ ਦੇ ਸਮਾਜ ਪ੍ਰਤੀ ਸਮਰਪਣ ਨੂੰ ਦਰਸਾਉਂਦਾ ਹੈ। ਇਸ ਮੌਕੇ ਕਮਲਪ੍ਰੀਤ ਸਿੰਘ, ਹਰਦੀਪ ਸਿੰਘ ਹੈਰੀ, ਮਹਿੰਦਰ ਸਿੰਘ ਮਠਾੜੂ, ਕੁਲਵੰਤ ਸਿੰਘ ਤੇ ਕਮਲਜੀਤ ਸਿੰਘ ਸਮੇਤ ਹੋਰ ਪਤਵੰਤੇ ਮੌਜੂਦ ਸਨ।