- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਾਂਗਰਸੀ ਆਗੂਆਂ ਨੇ ਪਾਲ ਸਿੰਘ ਗਰੇਵਾਲ ਨਾਲ ਕੀਤੀ ਮੁਲਾਕਾਤ

ਗੁਰਦੀਪ ਭਾਮੀਆਂ,ਪੰਜਾਬੀ ਜਾਗਰਣ, ਸਾਹਨੇਵਾਲ/ਕੋਹਾੜਾ
ਵਿਧਾਨ ਸਭਾ ਹਲਕਾ ਸਾਹਨੇਵਾਲ ਵਿੱਚ ਕਾਂਗਰਸ ਦੀਆਂ ਸਰਗਰਮੀਆਂ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ 33 ਫੁੱਟ ਰੋਡ ਦੇ ਕਾਂਗਰਸੀ ਆਗੂਆਂ ਵੱਲੋਂ ਸੀਨੀਅਰ ਕਾਂਗਰਸੀ ਆਗੂ, ਸਾਬਕਾ ਕੌਂਸਲਰ ਅਤੇ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਪਾਲ ਸਿੰਘ ਗਰੇਵਾਲ ਨਾਲ ਮੁਲਾਕਾਤ ਕੀਤੀ ਗਈ। ਇਸ ਮੁਲਾਕਾਤ ਦੌਰਾਨ ਇਲਾਕੇ ਦੀ ਰਾਜਨੀਤਿਕ ਸਥਿਤੀ, ਲੋਕਾਂ ਦੀਆਂ ਸਮੱਸਿਆਵਾਂ ਤੇ ਕਾਂਗਰਸ ਦੀਆਂ ਸਰਗਰਮੀਆਂ ਨੂੰ ਤੇਜ਼ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਸਾਬਕਾ ਕੌਂਸਲਰ ਸੁਖਵਿੰਦਰ ਸਿੰਘ ਬੱਲੂ, ਖ਼ਲੀਲ ਮੁਹੰਮਦ, ਸੁਖਪ੍ਰੀਤ ਸਿੰਘ ਢੀਂਡਸਾ, ਪ੍ਰਧਾਨ ਕਾਲਾ ਸਿੱਧੂ, ਅਲੀ ਰਾਮਨਗਰ ਤੇ ਕਲਾਮੂਦੀਨ ਸਮੇਤ ਇਕੱਠੇ ਹੋਏ। ਇਸ ਮੌਕੇ ਪਾਲ ਸਿੰਘ ਗਰੇਵਾਲ ਨੇ ਕਿਹਾ ਕਿ ਕਿਸੇ ਵੀ ਰਾਜਨੀਤਿਕ ਪਾਰਟੀ ਦੀ ਅਸਲ ਤਾਕਤ ਉਸ ਦੇ ਵਰਕਰ ਤੇ ਆਮ ਲੋਕਾਂ ਨਾਲ ਉਸ ਦਾ ਸਿੱਧਾ ਸੰਪਰਕ ਹੁੰਦਾ ਹੈ। ਕਾਂਗਰਸ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਲਈ ਸਾਰੇ ਆਗੂਆਂ ਤੇ ਵਰਕਰਾਂ ਨੂੰ ਮਿਲ-ਜੁਲ ਕੇ ਕੰਮ ਕਰਨ ਦੀ ਲੋੜ ਹੈ। ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣਨਾ, ਉਨ੍ਹਾਂ ਦੀ ਆਵਾਜ਼ ਨੂੰ ਸਬੰਧਤ ਮੰਚਾਂ ਤੱਕ ਪਹੁੰਚਾਉਣਾ ਤੇ ਲੋਕ ਹਿੱਤਾਂ ਲਈ ਡਟ ਕੇ ਖੜ੍ਹਨਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਇਲਾਕੇ ਦੇ ਕਾਂਗਰਸੀ ਆਗੂਆਂ ਵਿਚਾਲੇ ਆਪਸੀ ਤਾਲਮੇਲ ਵਧਾਉਣ ਤੇ ਪਾਰਟੀ ਦੀਆਂ ਨੀਤੀਆਂ ਨੂੰ ਹਰ ਘਰ ਤੱਕ ਪਹੁੰਚਾਉਣ ਲਈ ਗਤੀਵਿਧੀਆਂ ਤੇਜ਼ ਕਰਨ ਤੇ ਜ਼ੋਰ ਦਿੱਤਾ।