- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪ੍ਰਾਪਤ ਕੀਤੀ ਜਾਣਕਾਰੀ ਨੂੰ ਕਿੱਤੇ ’ਚ ਅਪਨਾਉਣ ਦੀ ਸਲਾਹ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਲੁਧਿਆਣਾ
ਪੀਏਯੂ. ਦੇ ਸਕਿੱਲ ਡਿਵੈਲਪਮੈਂਟ ਸੈਂਟਰ ਵੱਲੋਂ ਕੀਟ ਵਿਗਿਆਨ ਵਿਭਾਗ ਦੇ ਸਹਿਯੋਗ ਨਾਲ ਪੰਜਾਬ ਦੇ ਕਿਸਾਨਾਂ ਅਤੇ ਕਿਸਾਨ ਬੀਬੀਆਂ ਲਈ ਸ਼ਹਿਦ ਦੀਆਂ ਮੱਖੀਆਂ ਪਾਲਣ ਸਬੰਧੀ ਮੁੱਢਲਾ ਸਿਖਲਾਈ ਕੋਰਸ ਕਰਵਾਇਆ ਗਿਆ। ਇਸ ਕੋਰਸ ਵਿੱਚ 17 ਸਿਖਿਆਰਥੀਆਂ ਨੇ ਭਾਗ ਲਿਆ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡਾ. ਰੁਪਿੰਦਰ ਕੌਰ, ਸਹਿਯੋਗੀ ਨਿਰਦੇਸ਼ਕ (ਸਕਿੱਲ ਡਿਵੈਲਪਮੈਂਟ) ਨੇ ਦੱਸਿਆ ਕਿ ਇਸ ਸਿਖਲਾਈ ਕੋਰਸ ਦਾ ਮੁੱਖ ਮੰਤਵ ਸਿਖਿਆਰਥੀਆਂ ਨੂੰ ਯੂਨੀਵਰਸਿਟੀ ਦੇ ਮਾਹਿਰਾਂ ਕੋਲੋਂ ਸ਼ਹਿਦ ਦੀਆਂ ਮੱਖੀਆਂ ਪਾਲਣ ਸਬੰਧੀ ਭਰਪੂਰ ਜਾਣਕਾਰੀ ਮੁਹੱਈਆ ਕਰਨਾ ਹੈ। ਇਸ ਮੌਕੇ ’ਤੇ ਡਾ. ਕੁਲਵੀਰ ਕੌਰ, ਕੋਰਸ ਕੋਆਰਡੀਨੇਟਰ ਨੇ ਕੋਰਸ ਦੀ ਮਹੱਤਤਾ ਬਾਰੇ ਚਾਨਣਾ ਪਾਇਆ ਅਤੇ ਸਾਰੇ ਸਿਖਿਆਰਥੀਆਂ ਨੂੰ ਸਕਿੱਲ ਡਿਵੈਲਪਮੈਂਟ ਸੈਂਟਰ ਵੱਲੋਂ ਭਵਿੱਖ ਵਿੱਚ ਕਰਵਾਏ ਜਾਣ ਵਾਲੇ ਸਿਖਲਾਈ ਕੋਰਸਾਂ ਬਾਰੇ ਜਾਣਕਾਰੀ ਦਿੱਤੀ। ਇਸ ਸਿਖਲਾਈ ਕੋਰਸ ਵਿੱਚ ਡਾ. ਅਮਿਤ ਚੌਧਰੀ ਨੇ ਮਧੂ ਮੱਖੀ ਪਾਲਣ ਦੀ ਮਹੱਤਤਾ, ਮਧੂ-ਮੱਖੀਆਂ ਦੀਆਂ ਕਲੋਨੀਆਂ ਦੀ ਮੌਸਮ ਅਨੁਸਾਰ ਪ੍ਰਬੰਧ ਕਰਨਾ, ਸ਼ਹਿਦ ਦੇ ਉਤਪਾਦਨ ਦੀ ਪੈਦਾਵਾਰ ਦੀਆਂ ਤਕਨੀਕਾਂ ਆਦਿ ਬਾਰੇ ਚਾਨਣਾ ਪਾਇਆ ਅਤੇ ਡਾ, ਭਾਰਤੀ ਮਹਿੰਦਰੂ ਨੇ ਮਧੂ-ਮੱਖੀਆਂ ਨੂੰ ਲੱਗਣ ਵਾਲੀਆਂ ਬਿਮਾਰੀਆਂ ਅਤੇ ਕੀੜੇ ਮਕੌੜਿਆਂ ਦੀ ਜਾਣਕਾਰੀ ਮੁਹੱਈਆ ਕੀਤੀ। ਇਸ ਤੋਂ ਇਲਾਵਾ ਡਾ. ਪੁਸ਼ਪਿੰਦਰ ਕੌਰ ਬਰਾੜ, ਡਾ. ਨਵਨੀਤ ਕੌਰ ਧਾਲੀਵਾਲ, ਡਾ. ਸੰਗੀਤ ਰੰਗੂਵਾਲ, ਡਾ. ਕੌਸ਼ਿਕ ਮੰਡਲ, ਡਾ. ਸ਼ੈਲੀ ਹਾਰਟੀਕਲਚਰ ਡਿਵੈਲਪਮੈਂਟ ਅਫਸਰ, ਲੁਧਿਆਣਾ ਅਤੇ ਕੁਲਵੰਤ ਸਿੰਘ ਗਿੱਲ, ਸੇਵਾਮੁਕਤ ਏਜੀਐੱਮ. ਨੇ ਕੋਰਸ ਸਬੰਧਿਤ ਵੱਖ-ਵੱਖ ਵਿਸ਼ਿਆਂ ਉੱਪਰ ਪ੍ਰੈਕਟੀਕਲ ਤਰੀਕੇ ਨਾਲ ਲਾਹੇਵੰਦ ਜਾਣਕਾਰੀ ਸਾਂਝੀ ਕੀਤੀ। ਅੰਤ ਵਿੱਚ ਮਿਸਿਜ ਕੰਵਲਜੀਤ ਕੌਰ ਨੇ ਸਾਰੇ ਸਿਖਿਆਰਥੀਆਂ ਦਾ ਤੇ ਯੂਨੀਵਰਸਿਟੀ ਦੇ ਮਾਹਿਰਾਂ ਦਾ ਧੰਨਵਾਦ ਕੀਤਾ ਅਤੇ ਸਿਖਿਆਰਥੀਆਂ ਨੂੰ ਇਸ ਕੋਰਸ ਉਪਰੰਤ ਪ੍ਰਾਪਤ ਕੀਤੀ ਜਾਣਕਾਰੀ ਨੂੰ ਆਪਣੇ ਕਿੱਤੇ ਵਿੱਚ ਅਪਨਾਉਣ ਦੀ ਸਲਾਹ ਦਿੱਤੀ।