- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਿੰਡ ਆਲਮਗੀਰ ਵਿਖੇ ਆਮ ਆਦਮੀ ਮੁਹੱਲਾ ਕਲੀਨਿਕ ਦਾ ਉਦਘਾਟਨ

-ਆਲਮਗੀਰ ’ਚ ਆਮ ਆਦਮੀ ਮੁਹੱਲਾ ਕਲੀਨਿਕ ਦਾ ਹੋਇਆ ਉਦਘਾਟਨ
ਜਸਵੀਰ ਸਿੰਘ ਗੁਰਮ,ਪੰਜਾਬੀ ਜਾਗਰਣ, ਆਲਮਗੀਰ/ਡੇਹਲੋਂ
ਵਿਧਾਨ ਸਭਾ ਹਲਕਾ ਗਿੱਲ ਅਧੀਨ ਆਉਂਦੇ ਸਥਾਨਕ ਇਤਿਹਾਸਕ ਪਿੰਡ ਆਲਮਗੀਰ ਵਿਖੇ ਪੰਜਾਬ ਸਰਕਾਰ ਵੱਲੋਂ ਨਵੇਂ ਬਣਾਏ ਗਏ ਆਮ ਆਦਮੀ ਮੁਹੱਲਾ ਕਲੀਨਿਕ ਦਾ ਉਦਘਾਟਨ ਹਲਕਾ ਵਿਧਾਇਕ ਜੀਵਨ ਸਿੰਘ ਸੰਗੋਵਾਲ ਨੇਂ ਕੀਤਾ। ਇਸ ਮੌਕੇ ਗ੍ਰਾਮ ਪੰਚਾਇਤ ਵੱਲੋ ਪਿੰਡ ਵਾਸੀਆਂ ਤੇ ਇਲਾਕੇ ਦੇ ਲੋਕਾਂ ਨੂੰ ਸਿਹਤ ਸਹੂਲਤਾਂ ਉਪਲਬਧ ਕਰਵਾਉਣ ਲਈ ਕੀਤੇ ਗਏ ਇਸ ਉਪਰਾਲੇ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਵਿਧਾਇਕ ਜੀਵਨ ਸਿੰਘ ਸੰਗੋਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਮੁਹੱਲਾ ਕਲੀਨਿਕ ਖੋਲ੍ਹੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕਲੀਨਿਕਾਂ ਰਾਹੀਂ ਲੋਕਾਂ ਨੂੰ ਆਪਣੇ ਘਰਾਂ ਨੇੜੇ ਹੀ ਮੁੱਢਲੀਆਂ ਸਿਹਤ ਸੇਵਾਵਾਂ ਮਿਲਣਗੀਆਂ ਅਤੇ ਮੁਫ਼ਤ ਦਵਾਈਆਂ ਤੇ ਟੈਸਟਾਂ ਦੀ ਸਹੂਲਤ ਨਾਲ ਆਮ ਲੋਕਾਂ ਨੂੰ ਲਾਭ ਹੋਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਸਿਹਤ ਸੇਵਾਵਾਂ ਨੂੰ ਲੋਕਾਂ ਤੱਕ ਪਹੁੰਚਾਉਣਾ ਹੈ, ਤਾਂ ਜੋ ਲੋਕ ਸਮੇਂ ਸਿਰ ਆਪਣੀ ਸਿਹਤ ਦੀ ਜਾਂਚ ਅਤੇ ਇਲਾਜ ਕਰਵਾ ਸਕਣ। ਇਸ ਮੌਕੇ ਐੱਸਐੱਮਓ ਡਾ. ਨੀਲਮ ਨੇ ਕਿਹਾ ਕਿ ਮੁਹੱਲਾ ਕਲੀਨਿਕ ਵਿੱਚ ਆਉਣ ਵਾਲੇ ਮਰੀਜ਼ਾਂ ਨੂੰ ਸਿਹਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਮੁੱਢਲੀਆਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਦੌਰਾਨ ਉਨ੍ਹਾਂ ਦੱਸਿਆ ਕਿ ਮਰੀਜ਼ਾਂ ਦੀ ਜਾਂਚ, ਲੋੜੀਂਦੇ ਟੈਸਟਾਂ ਤੇ ਦਵਾਈਆਂ ਦੀ ਸਹੂਲਤ ਰਾਹੀਂ ਲੋਕਾਂ ਨੂੰ ਸਿਹਤ ਸੇਵਾਵਾਂ ਦਾ ਲਾਭ ਦੇਣ ਲਈ ਯਤਨ ਕੀਤੇ ਜਾਣਗੇ। ਇਸ ਮੌਕੇ ਸਰਪੰਚ ਕਰਨਜੋਤ ਸਿੰਘ ਜੋਤੀ ਗਰੇਵਾਲ ਨੇ ਦੱਸਿਆ ਕਿ ਇਸ ਮੁਹੱਲਾ ਕਲੀਨਿਕ ’ਚ 104 ਤਰ੍ਹਾਂ ਦੀਆਂ ਦਵਾਈਆਂ ਮੁਫ਼ਤ ਮੁਹੱਈਆ ਕਰਵਾਈਆਂ ਜਾਣਗੀਆਂ ਅਤੇ ਵੱਖ-ਵੱਖ ਬਿਮਾਰੀਆਂ ਦੇ ਟੈਸਟ ਵੀ ਮੁਫ਼ਤ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਸਹੂਲਤ ਨਾਲ ਪਿੰਡ ਆਲਮਗੀਰ ਤੇ ਆਸ-ਪਾਸ ਦੇ ਇਲਾਕਿਆਂ ਦੇ ਲੋਕਾਂ ਨੂੰ ਆਪਣੇ ਨੇੜੇ ਹੀ ਸਿਹਤ ਸੇਵਾਵਾਂ ਮਿਲ ਸਕਣਗੀਆਂ। ਉਨ੍ਹਾਂ ਇਸ ਮੁਹੱਲਾ ਕਲੀਨਿਕ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਹਲਕਾ ਵਿਧਾਇਕ ਜੀਵਨ ਸਿੰਘ ਸੰਗੋਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ। ਇਸ ਮੌਕੇ ਹਰਜੀਤ ਸਿੰਘ ਢੀਂਡਸਾ, ਨਾਮਦੇਵ ਸਿੰਘ, ਰਾਮ ਆਸਰਾ ਸਿੰਘ, ਕਰਮਦੀਪ ਸਿੰਘ, ਗੁਰਦੀਪ ਸਿੰਘ, ਗੁਰਪ੍ਰੀਤ ਸਿੰਘ, ਸਮੂਹ ਪੰਚਾਇਤ ਮੈਂਬਰ, ਐੱਸਐੱਮਓ ਡਾ. ਨੀਲਮ, ਡਾਕਟਰ ਮਨਵੀਨ ਕੌਰ, ਜਸਵੀਰ ਸਿੰਘ, ਕੁਲਵਿੰਦਰ ਕੌਰ ਸੀਏ, ਅਰਵਿੰਦਰ ਕੌਰ ਹੈਲਪਰ, ਰੁਪਿੰਦਰ ਕੌਰ, ਸਾਬਕਾ ਸਰਪੰਚ ਮਲਕੀਤ ਸਿੰਘ ਆਲਮਗੀਰ, ਜ਼ਿਲ੍ਹਾ ਪਰਿਸ਼ਦ ਮੈਂਬਰ ਬਲਰਾਜ ਸਿੰਘ ਸੋਨੂ ਗਿੱਲ, ਪਰਗਟ ਸਿੰਘ ਗਰੇਵਾਲ ਸਮੇਤ ਵੱਡੀ ਗਿਣਤੀ ਵਿੱਚ ਨਗਰ ਨਿਵਾਸੀ ਹਾਜ਼ਰ ਸਨ।