- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਰਮਿੰਦਰ ਸਿੰਘ ਝੋਟੇ ਦੇ ਕਤਲ ਦੀ ਠੁਕਰਾਲ ਵੱਲੋਂ ਨਿਖੇਧੀ

-ਪੰਜਾਬ ’ਚ ਅਮਨ-ਕਾਨੂੰਨ ਦੀ ਸਥਿਤੀ ਤੇ ਨਸ਼ਿਆਂ ਦੀ ਸਪਲਾਈ ’ਤੇ ਚੁੱਕੇ ਸਵਾਲ
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਲੁਧਿਆਣਾ
ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟੇ ਦੀ ਗੋਲੀਆਂ ਮਾਰ ਕੇ ਕੀਤੀ ਹੱਤਿਆ ਦੀ ਜ਼ਿਲ੍ਹਾ ਯੂਥ ਕਾਂਗਰਸ ਲੁਧਿਆਣਾ ਸ਼ਹਿਰੀ ਦੇ ਪ੍ਰਧਾਨ ਮਨਰਾਜ ਸਿੰਘ ਠੁਕਰਾਲ ਨੇ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਇਸ ਮਾਮਲੇ ’ਤੇ ਚਿੰਤਾ ਪ੍ਰਗਟਾਉਂਦਿਆਂ ਮਨਰਾਜ ਸਿੰਘ ਠੁਕਰਾਲ ਨੇ ਪੰਜਾਬ ’ਚ ਅਮਨ-ਕਾਨੂੰਨ ਦੀ ਸਥਿਤੀ ਅਤੇ ਨਸ਼ਿਆਂ ਦੀ ਸਪਲਾਈ ਨੂੰ ਲੈ ਕੇ ਸਵਾਲ ਚੁੱਕੇ। ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਵਿਅਕਤੀਆਂ ਦੀ ਸੁਰੱਖਿਆ ਯਕੀਨੀ ਬਣਾਉਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਸ ਕਤਲ ਦੇ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇ, ਦੋਸ਼ੀਆਂ ਨੂੰ ਜਲਦ ਗ੍ਰਿਫ਼ਤਾਰ ਕਰਕੇ ਕਾਨੂੰਨ ਅਨੁਸਾਰ ਸਖ਼ਤ ਸਜ਼ਾ ਦਿਵਾਈ ਜਾਵੇ ਅਤੇ ਪੰਜਾਬ ਵਿੱਚ ਨਸ਼ਿਆਂ ਦੀ ਸਪਲਾਈ ’ਤੇ ਰੋਕ ਲਗਾਉਣ ਲਈ ਠੋਸ ਕਦਮ ਚੁੱਕੇ ਜਾਣ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਣਾਉਣਾ ਅਤੇ ਨਸ਼ਿਆਂ ਦੇ ਕਾਰੋਬਾਰ ਨੂੰ ਰੋਕਣਾ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਦੀ ਅਹਿਮ ਜ਼ਿੰਮੇਵਾਰੀ ਹੈ। ਠੁਕਰਾਲ ਨੇ ਪੁਰਜ਼ੋਰ ਸ਼ਬਦਾਂ ਰਾਹੀਂ ਮੰਗ ਕੀਤੀ ਕਿ ਨੈਤਿਕਤਾ ਦੇ ਅਧਾਰ ’ਤੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਸਤੀਫਾ ਦੇਣ ਕਿਉਕਿ ਗ੍ਰਹਿ ਵਿਭਾਗ ਵੀ ਉਨ੍ਹਾਂ ਕੋਲ ਹੀ ਹੈ ਤੇ ਉਹ ਸੂਬੇ ਵਿੱਚ ਕਾਨੂੰਨ ਵਿਵਸਥਾ ਠੀਕ ਕਰਨ ਤੇ ਨਸ਼ਿਆਂ ਦੀ ਸਪਲਾਈ ਰੋਕਣ ਵਿੱਚ ਬੁਰੀ ਤਰਾਂ ਫੇਲ੍ਹ ਹੋਏ ਹਨ।