- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਿਧਾਇਕ ਸੰਗੋਵਾਲ ਵੱਲੋਂ ਆਯੁਸ਼ਮਾਨ ਅਰੋਗਿਆ ਕੇਂਦਰ ਦਾ ਦੌਰਾ

-ਕਿਹਾ, ਲੋਕਾਂ ਨੂੰ ਮੁਫ਼ਤ ਤੇ ਮਿਆਰੀ ਸਿਹਤ ਸਹੂਲਤਾਂ ਦੇਣ ਲਈ ਸਰਕਾਰ ਵਚਨਬੱਧ
ਜਸਵੀਰ ਸਿੰਘ ਗੁਰਮ,ਪੰਜਾਬੀ ਜਾਗਰਣ ਆਲਮਗੀਰ/ਡੇਹਲੋਂ
ਹਲਕਾ ਗਿੱਲ ਅਧੀਨ ਪੈਂਦੇ ਪਿੰਡ ਮਾਣਕਵਾਲ ਵਿਖੇ ਸਥਾਪਤ ਆਯੁਸ਼ਮਾਨ ਅਰੋਗਿਆ ਕੇਂਦਰ ਦਾ ਹਲਕਾ ਵਿਧਾਇਕ ਜੀਵਨ ਸਿੰਘ ਸੰਗੋਵਾਲ ਨੇ ਦੌਰਾ ਕਰਕੇ ਉੱਥੇ ਮਿਲਣ ਵਾਲੀਆਂ ਸਿਹਤ ਸਹੂਲਤਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਕੇਂਦਰ ਦੇ ਸ਼ੁਰੂ ਹੋਣ ਨਾਲ ਪਿੰਡ ਮਾਣਕਵਾਲ ਸਮੇਤ ਆਸ-ਪਾਸ ਦੇ ਇਲਾਕਿਆਂ ਦੇ ਲੋਕਾਂ ਨੂੰ ਸਿਹਤ ਸਹੂਲਤਾਂ ਦਾ ਲਾਭ ਮਿਲੇਗਾ।ਵਿਧਾਇਕ ਸੰਗੋਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਮੁਫ਼ਤ ਅਤੇ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਕੇਂਦਰ ਵਿੱਚ ਮਰੀਜ਼ਾਂ ਦੀ ਡਾਕਟਰੀ ਜਾਂਚ, ਲੋੜੀਂਦੀਆਂ ਦਵਾਈਆਂ ਅਤੇ ਲੈਬ ਟੈਸਟਾਂ ਦੀਆਂ ਸਹੂਲਤਾਂ ਉਪਲੱਬਧ ਕਰਵਾਈਆਂ ਜਾਣਗੀਆਂ। ਗੰਭੀਰ ਮਰੀਜ਼ਾਂ ਨੂੰ ਲੋੜ ਅਨੁਸਾਰ ਵੱਡੇ ਹਸਪਤਾਲਾਂ ਵਿੱਚ ਰੈਫ਼ਰ ਕਰਨ ਦਾ ਪ੍ਰਬੰਧ ਵੀ ਹੋਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਸਿਹਤ ਸੇਵਾਵਾਂ ਨੂੰ ਬਿਹਤਰ ਬਣਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ, ਤਾਂ ਜੋ ਲੋਕਾਂ ਨੂੰ ਆਪਣੇ ਨੇੜੇ ਹੀ ਇਲਾਜ ਦੀਆਂ ਸਹੂਲਤਾਂ ਮਿਲ ਸਕਣ।
ਇਸ ਮੌਕੇ ਸਰਪੰਚ ਮਨਪ੍ਰੀਤ ਸਿੰਘ ਮੰਨੂ ਅਤੇ ਜ਼ਿਲ੍ਹਾ ਪਰਿਸ਼ਦ ਜ਼ੋਨ ਧਾਂਦਰਾ ਤੋਂ ਬੀਬੀ ਲਖਬੀਰ ਕੌਰ ਨੇ ਵਿਧਾਇਕ ਜੀਵਨ ਸਿੰਘ ਸੰਗੋਵਾਲ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਆਯੁਸ਼ਮਾਨ ਅਰੋਗਿਆ ਕੇਂਦਰ ਨਾਲ ਪਿੰਡ ਵਾਸੀਆਂ ਨੂੰ ਨੇੜੇ ਹੀ ਸਿਹਤ ਸਹੂਲਤਾਂ ਮਿਲਣਗੀਆਂ ਅਤੇ ਇਲਾਜ ਲਈ ਦੂਰ-ਦੁਰਾਡੇ ਜਾਣ ਦੀ ਮੁਸ਼ਕਲ ਘਟੇਗੀ। ਇਸ ਮੌਕੇ ਜ਼ਿਲ੍ਹਾ ਪਰਿਸ਼ਦ ਮੈਂਬਰ ਬਲਰਾਜ ਸਿੰਘ ਸੋਨੂੰ ਗਿੱਲ, ਵਿਧਾਇਕ ਦੇ ਪੀ.ਏ. ਜਸਵਿੰਦਰ ਸਿੰਘ ਜੱਸੀ, ਰਵੀ ਝੰਮਟ, ਲਾਡੀ ਸੰਗੋਵਾਲ, ਸਰਪੰਚ ਗੋਲਡੀ, ਡਾ. ਤਰਨਦੀਪ ਸਿੰਘ, ਫਾਰਮਾਸਿਸਟ ਗੁਰਮੀਤ ਸਿੰਘ, ਕਲੀਨਿਕ ਸਹਾਇਕ ਜਗਦੀਪ ਕੌਰ, ਹੈਲਪਰ ਪ੍ਰਿੰਸ ਮੌਰਿਆ, ਪੰਚਾਇਤ ਮੈਂਬਰ ਗੁਰਮੀਤ ਸਿੰਘ, ਪੂਜਾ ਰਾਣੀ, ਰੁਪਿੰਦਰ ਕੌਰ ਅਤੇ ਕਰਮਜੀਤ ਕੌਰ, ਬਲਾਕ ਪ੍ਰਧਾਨ ਊਸ਼ਮਾ ਸਿੰਗਲਾ, ਰੂਪ ਨਗਰ ਦੀ ਸਰਪੰਚ ਰਾਣੀ ਅਤੇ ਬਲਜੀਤ ਕੌਰ ਆਰਤੀ ਸਮੇਤ ਹੋਰ ਪਤਵੰਤੇ ਹਾਜ਼ਰ ਸਨ।