- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
350 ਸਾਲਾਂ ਸ਼ਹੀਦੀ ਸ਼ਤਾਬਦੀ ਦੀ ਸੰਮਪੂਰਨਤਾ ਨੂੰ ਸਮਰਪਿਤ ਕੀਰਤਨ ਸਮਾਗਮ

21)
ਗੁਰਮੀਤ ਸਿੰਘ ਨਿੱਝਰ, ਪੰਜਾਬੀ ਜਾਗਰਣ ਲੁਧਿਆਣਾ
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਗੁਰ ਦਸ਼ਮੇਸ਼ ਸੇਵਾ ਸੁਸਾਇਟੀ ਵੱਲੋਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਬੀਤੀ ਰਾਤ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾਂ ਸ਼ਹੀਦੀ ਸ਼ਤਾਬਦੀ ਦੀ ਸੰਪੂਰਨਤਾ ਨੂੰ ਸਮਰਪਿਤ ਹਫਤਾਵਾਰੀ ਕੀਰਤਨ ਸਮਾਗਮ ਕਰਵਾਇਆ ਗਿਆ। ਇਸ ਮੌਕੇ ਭਾਈ ਕੁਲਦੀਪ ਸਿੰਘ ਖਾਲਸਾ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲਿਆਂ ਦੇ ਕੀਰਤਨੀ ਜੱਥੇ ਨੇ ਗੁਰਬਾਣੀ ਦਾ ਇਲਾਹੀ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗਬਹਾਦਰ ਸਾਹਿਬ ਜੀ ਨੇ ਜਿੱਥੇ ਧਰਮ ਦੀ ਰੱਖਿਆ ਤੇ ਮਨੁੱਖੀ ਅਧਿਕਾਰਾ ਦੀ ਰਾਖੀ ਲਈ ਆਪਣੀ ਸ਼ਹਾਦਤ ਦਿੱਤੀ ਉੱਥੇ ਸਾਨੂੰ ਨਿਰਭਉ ਤੇ ਨਿਰਵੈਰਤਾ ਦਾ ਉਪਦੇਸ਼ ਵੀ ਦਿੱਤਾ।
ਇਸ ਮੌਕੇ ਸੁਸਾਇਟੀ ਦੇ ਮੈਬਰਾਂ ਨੇ ਸਾਂਝੇ ਤੌਰ ਤੇ ਭਾਈ ਕੁਲਦੀਪ ਸਿੰਘ ਖਾਲਸਾ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਵਾਲਿਆਂ ਤੇ ਉਨ੍ਹਾਂ ਦੇ ਸਾਥੀਆਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਵੀ ਕੀਤਾ। ਕੀਰਤਨ ਸਮਾਗਮ ਅੰਦਰ ਇੰਦਰਬੀਰ ਸਿੰਘ ਬੱਤਰਾ,ਹਰਪਾਲ ਸਿੰਘ ਬੱਤਰਾ, ਰਜਿੰਦਰ ਸਿੰਘ ਡੰਗ, ਸਰਬਜੀਤ ਸਿੰਘ ,ਮਹਿੰਦਰ ਸਿੰਘ ਡੰਗ,ਹਰਪਾਲ ਸਿੰਘ ਖਾਲਸਾ , ਬਲਬੀਰ ਸਿੰਘ ਭਾਟੀਆ, ਹਰਮੀਤ ਸਿੰਘ ਡੰਗ,ਭੁਪਿੰਦਰ ਸਿੰਘ ਜੁਨੇਜਾ, ਗੁਰਦੀਪ ਸਿੰਘ ,ਐਨਪੀ ਸਿੰਘ ਕਥੂਰੀਆਂ, ਤਜਿੰਦਰਪਾਲ ਸਿੰਘ ਮਕੱੜ, ਰਘਬੀਰ ਸਿੰਘ, ਗੁਰਬਚਨ ਸਿੰਘ, ਅਤੱਰ ਸਿੰਘ ਮਕੱੜ, ਸੁਰਿੰਦਰਪਾਲ ਸਿੰਘ ਭੁਟੀਆਣੀ , ਸੁਰਜੀਤ ਸਿੰਘ ਮਨਚੰਦਾ,ਤਜਿੰਦਰਪਾਲ ਸਿੰਘ, ਦਾਨ ਸਿੰਘ ,ਹਰਪ੍ਰੀਤ ਸਿੰਘ ਨੀਟਾ, ਦਵਿੰਦਰ ਸਿੰਘ ਬਿੱਟੂ, ਹਰਚਰਨ ਸਿੰਘ ਕਾਲੜਾ, ਕਵੰਲਪ੍ਰੀਤ ਸਿੰਘ ਸੋਢੀ, ਇੰਦਰਜੀਤ ਸਿੰਘ ਛਾਬੜਾ, ਵਿਜੈ ਕੁਮਾਰ ਸੂਦ, ਮਨਮੋਹਨ ਸਿੰਘ, ਜੋਗਿੰਦਰ ਸਿੰਘ ਸਲੂਜਾ,ਵਿਸ਼ੇਸ਼ ਤੌਰ ’ਤੇ ਹਾਜਰ ਸਨ।