- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਝੋਟੇ ਦੇ ਕਤਲ ਨੇ ਲਾਅ ਐਂਡ ਆਰਡਰ ਦੀ ਖੋਲ੍ਹੀ ਪੋਲ-ਹੌਬੀ

ਗੁਰਮੀਤ ਸਿੰਘ ਨਿੱਝਰ, ਪੰਜਾਬੀ ਜਾਗਰਣ, ਲੁਧਿਆਣਾ
ਮਾਨਸਾ ਵਿੱਚ ਨਸ਼ਿਆਂ ਵਿਰੁੱਧ ਲੰਮੇ ਸਮੇਂ ਤੋਂ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਉਰਫ਼ ਝੋਟੇ ਦੇ ਕਤਲ ਦੀ ਘਟਨਾ ਨੇ ਇੱਕ ਵਾਰ ਫਿਰ ਪੰਜਾਬ ਸਰਕਾਰ ਦੀ ਕਾਨੂੰਨ ਵਿਵਸਥਾ ਦੀ ਸਥਿਤੀ ’ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਇਹ ਪ੍ਰਗਟਾਵਾ ਭਾਜਪਾ ਪੰਜਾਬ ਵਪਾਰ ਸੈੱਲ ਦੇ ਨਵ-ਨਿਯੁਕਤ ਕੋ-ਕਨਵੀਨਰ ਜਸਪ੍ਰੀਤ ਸਿੰਘ ਹੌਬੀ ਨੇ ਪੱਤਰਕਾਰਾਂ ਨਾਲ ਗੱਲ ਕੀਤੀ। ਹੌਬੀ ਨੇ ਕਿਹਾ ਕਿ ਪੰਜਾਬ ਵਿੱਚ ਪਿਛਲੇ ਕਈ ਸਾਲਾਂ ਤੋਂ ਬਣੇ ਹੋਏ ਡਰ ਤੇ ਅਸੁਰੱਖਿਆ ਦੇ ਮਾਹੌਲ ਕਾਰਨ ਵਪਾਰੀਆਂ ਵਿੱਚ ਚਿੰਤਾ ਵਧ ਰਹੀ ਹੈ। ਕਿਸੇ ਵੀ ਸੂਬੇ ਦੀ ਆਰਥਿਕ ਤਰੱਕੀ ਲਈ ਅਮਨ-ਕਾਨੂੰਨ ਦੀ ਮਜ਼ਬੂਤ ਸਥਿਤੀ ਤੇ ਵਪਾਰੀਆਂ ਦੀ ਸੁਰੱਖਿਆ ਬੇਹੱਦ ਜ਼ਰੂਰੀ ਹੈ। ਜੇਕਰ ਵਪਾਰੀ ਆਪਣੇ-ਆਪ ਨੂੰ ਅਸੁਰੱਖਿਅਤ ਮਹਿਸੂਸ ਕਰਨਗੇ ਤਾਂ ਨਵੇਂ ਨਿਵੇਸ਼ ਤੇ ਕਾਰੋਬਾਰੀ ਮੌਕਿਆਂ ਨੂੰ ਹੁਲਾਰਾ ਦੇਣਾ ਮੁਸ਼ਕਲ ਹੋ ਜਾਵੇਗਾ। ਭਾਜਪਾ ਆਗੂ ਨੇ ਕਿਹਾ ਕਿ ਸਰਕਾਰ ਨੂੰ ਸੂਬੇ ਵਿੱਚ ਕਾਨੂੰਨ ਵਿਵਸਥਾ ਸੁਧਾਰਨ ਅਤੇ ਆਮ ਲੋਕਾਂ ਸਮੇਤ ਵਪਾਰੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਠੋਸ ਕਦਮ ਚੁੱਕਣੇ ਚਾਹੀਦੇ ਹਨ। ਨਸ਼ਿਆਂ ਵਿਰੁੱਧ ਆਵਾਜ਼ ਚੁੱਕਣ ਵਾਲੇ ਲੋਕਾਂ ਦੀ ਸੁਰੱਖਿਆ ਤੇ ਅਪਰਾਧਕ ਘਟਨਾਵਾਂ ’ਤੇ ਨੱਥ ਪਾਉਣਾ ਸਰਕਾਰ ਦੀ ਮੁੱਖ ਜ਼ਿੰਮੇਵਾਰੀ ਹੈ।