- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਮਰਤਾ ‘ਬੇਟੀ ਬਚਾਓ, ਬੇਟੀ ਪੜ੍ਹਾਓ’ ਸੈੱਲ ਦੀ ਪੰਜਾਬ ਕਨਵੀਨਰ ਨਿਯੁਕਤ

ਸਰਬਜੀਤ ਲੁਧਿਆਣਵੀ, ਪੰਜਾਬੀ ਜਾਗਰਣ, ਲੁਧਿਆਣਾ
ਭਾਜਪਾ ਦੀ ਆਗੂ ਸਮਰਤਾ ਕੌਰ ਨੂੰ ‘ਬੇਟੀ ਬਚਾਓ, ਬੇਟੀ ਪੜ੍ਹਾਓ’ ਸੈੱਲ ਦੀ ਪੰਜਾਬ ਕਨਵੀਨਰ ਨਿਯੁਕਤ ਕੀਤਾ ਗਿਆ ਹੈ। ਹਰਚਰਨ ਨਗਰ ਸਥਿਤ ਬੰਧੂ ਹੈਲਪਿੰਗ ਹੈਂਡਜ਼ ਦੇ ਦਫ਼ਤਰ ਵਿਖੇ ਬੇਟੀਆਂ ਵੱਲੋਂ ਸਮਰਤਾ ਕੌਰ ਦਾ ਮੂੰਹ ਮਿੱਠਾ ਕਰਵਾਇਆ ਗਿਆ ਤੇ ਲੱਡੂ ਵੰਡ ਕੇ ਖੁਸ਼ੀ ਸਾਂਝੀ ਕੀਤੀ। ਸਮਰਤਾ ਨੇ ਪਾਰਟੀ ਦੇ ਸੀਨੀਅਰ ਆਗੂਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ ਨੂੰ ਉਹ ਪੂਰੀ ਨਿਸ਼ਠਾ, ਇਮਾਨਦਾਰੀ ਅਤੇ ਸਮਰਪਣ ਭਾਵਨਾ ਨਾਲ ਨਿਭਾਉਣਗੇ। ਉਨ੍ਹਾਂ ਨੇ ਭਾਜਪਾ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਤੇ ਸਟੇਟ ਸੈੱਲ ਕੋਆਰਡੀਨੇਟਰ ਬਿਕਰਮਜੀਤ ਸਿੰਘ ਚੀਮਾ ਦਾ ਵੀ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਬੇਟੀਆਂ ਦੀ ਸਿੱਖਿਆ, ਸੁਰੱਖਿਆ, ਸਨਮਾਨ ਅਤੇ ਸਸ਼ਕਤੀਕਰਨ ਲਈ ਕੰਮ ਕਰਨਾ ਉਨ੍ਹਾਂ ਦੀ ਮੁੱਖ ਤਰਜੀਹ ਰਹੇਗੀ। ਸਮਾਜ ਵਿੱਚ ਬੇਟੀਆਂ ਨੂੰ ਬਰਾਬਰ ਦੇ ਮੌਕੇ ਪ੍ਰਦਾਨ ਕਰਨ ਤੇ ਉਨ੍ਹਾਂ ਨੂੰ ਆਤਮ-ਨਿਰਭਰ ਬਣਾਉਣ ਲਈ ਜਾਗਰੂਕਤਾ ਗਤੀਵਿਧੀਆਂ ਨੂੰ ਉਤਸ਼ਾਹਿਤ ਕੀਤਾ ਜਾਵੇਗਾ। ਕੇਂਦਰ ਸਰਕਾਰ ਵੱਲੋਂ ਧੀਆਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਯੋਜਨਾਵਾਂ ਬਾਰੇ ਲੋਕਾਂ ਨੂੰ ਜਾਣੂ ਕਰਵਾਉਣ ਅਤੇ ਇਨ੍ਹਾਂ ਦਾ ਲਾਭ ਲੋੜਵੰਦ ਪਰਿਵਾਰਾਂ ਤੱਕ ਪਹੁੰਚਾਉਣ ਲਈ ਯਤਨ ਕੀਤੇ ਜਾਣਗੇ। ਇਸ ਮੌਕੇ ਭੁਪਿੰਦਰ ਕੌਰ, ਸੁਨੀਤਾ, ਵਿਮੀ, ਮਾਨਸੀ, ਰਾਧਾ, ਰੂਬੀ, ਸੁਹਾਨਾ, ਆਸ਼ਿਆਨਾ, ਸੋਨੀਆ, ਤਨਵੀਰ ਬਬਲੀ, ਅੰਜਲੀ, ਗੀਤਾ, ਸਮ੍ਰਿਧੀ ਸਮੇਤ ਹੋਰ ਹਾਜ਼ਰ ਸਨ।