- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਾਰਡ ਨੰਬਰ 21 ਦੇ ਕੌਂਸਲਰ ਅਨੀਤਾ ਨਨਚਾਹਲ ਦਾ ਦੇਹਾਂਤ

-ਜਮਾਲਪੁਰ ਦੇ ਸ਼ਮਸ਼ਾਨਘਾਟ ’ਚ ਕੀਤਾ ਅੰਤਿਮ ਸੰਸਕਾਰ
-25 ਅਕਤੂਬਰ ਦਿਨ ਐਤਵਾਰ ਨੂੰ ਗੁਰਦੁਆਰਾ ਕੁਟੀਆ ਸਾਹਿਬ ਵਿਖੇ ਹੋਵੇਗੀ ਅੰਤਿਮ ਅਰਦਾਸ
ਪੰਜਾਬੀ ਜਾਗਰਣ ਟੀਮ, ਲੁਧਿਆਣਾ
ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਪੈਂਦੇ ਨਿਗਮ ਲੁਧਿਆਣਾ ਦੇ ਵਾਰਡ-21 ਤੋਂ ‘ਆਪ’ ਦੇ ਕੌਂਸਲਰ ਅਨੀਤਾ ਨਨਚਾਹਲ ਦਾ ਬੁੱਧਵਾਰ ਸਵੇਰੇ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ। ਸਵ. ਅਨੀਤਾ ਪੰਜਾਬੀ ਜਾਗਰਣ ਲੁਧਿਆਣਾ ਦਫਤਰ ਦੇ ਇੰਚਾਰਜ ਪੁਨੀਤ ਬਾਵਾ ਤੇ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਕਰਨ ਨਨਚਾਹਲ ਦੇ ਮਾਤਾ ਸਨ। ਉਨ੍ਹਾਂ ਦਾ ਅੰਤਿਮ ਸੰਸਕਾਰ ਜਮਾਲਪੁਰ ਸ਼ਮਸ਼ਾਨਘਾਟ ’ਚ ਕੀਤਾ ਗਿਆ। ਪਰਿਵਾਰ ਤੋਂ ਮਿਲੀ ਜਾਣਕਾਰੀ ਅਨੁਸਾਰ ਕੌਂਸਲਰ ਅਨੀਤਾ ਨਨਚਾਹਲ ਦੀ ਅੰਤਿਮ ਅਰਦਾਸ 25 ਅਕਤੂਬਰ ਦਿਨ ਐਤਵਾਰ ਨੂੰ ਗੁਰਦੁਆਰਾ ਕੁਟੀਆ ਸਾਹਿਬ ਜਮਾਲਪੁਰ ’ਚ ਹੋਵੇਗੀ। ਸਵ. ਅਨੀਤਾ ਨਨਚਹਲ ਦੇ ਅੰਤਿਮ ਸੰਸਕਾਰ ’ਚ ਕੈਬਨਟ ਮੰਤਰੀ ਹਰਦੀਪ ਸਿੰਘ ਮੁੰਡੀਆਂ, ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ, ਵਿਧਾਇਕ ਕੁਲਵੰਤ ਸਿੰਘ ਸਿੱਧੂ, ਮੇਅਰ ਇੰਦਰਜੀਤ ਕੌਰ, ਵਿਕਰਮ ਸਿੰਘ ਬਾਜਵਾ, ਸਾਬਕਾ ਮੰਤਰੀ ਸ਼ਰਨਜੀਤ ਸਿੰਘ ਢਿੱਲੋ, ਕੌਂਸਲਰ ਨਿਧੀ ਗੁਪਤਾ, ਕੌਂਸਲਰ ਜਸਪਾਲ ਸਿੰਘ ਗਰੇਵਾਲ, ਕੌਂਸਲਰ ਗੁਰਮੀਤ ਸਿੰਘ ਮੁੰਡੀਆ, ਕੌਂਸਲਰ ਹੈਪੀ ਸ਼ੇਰਪੁਰੀਆ, ਸਾਬਕਾ ਕੌਂਸਲਰ ਮਨਜਿੰਦਰ ਸਿੰਘ ਭੋਲਾ ਮਾਗਟ, ਕੌਂਸਲਰ ਗੌਰਵਜੀਤ ਸਿੰਘ ਗੋਰਾ, ਕੌਂਸਲਰ ਗੋਰਵ ਭੱਟੀ, ਕੌਂਸਲਰ ਰਾਜੂ ਬਾਬਾ, ਚੇਅਰਮੈਨ ਹੇਮਰਾਜ ਰਾਜੀ ਸਾਹਨੇਵਾਲ, ਭਾਜਪਾ ਦੇ ਬੁਲਾਰੇ ਪ੍ਰਿਤਪਾਲ ਸਿੰਘ ਬਲੀਏਵਾਲ, ਕੌਂਸਲਰ ਅਮਰਜੀਤ ਸਿੰਘ, ਕੌਂਸਲਰ ਅਸ਼ਵਨੀ ਸ਼ਰਮਾ, ਬਾਰੂ ਗਰੇਵਾਲ ਕੌਂਸਲਰ, ਜ਼ਿਲ੍ਹਾ ਯੋਜਨਾ ਬੋਰਡ ਦੇ ਸਾਬਕਾ ਚੇਅਰਮੈਨ ਸ਼ਰਨਪਾਲ ਸਿੰਘ ਮੱਕੜ, ਚਰਨਜੀਤ ਸਿੰਘ ਵਿਸ਼ਕਰਮਾ, ਗੁਰਮੀਤ ਸਿੰਘ ਕੁਲਾਰ, ਹਨੀ ਗੁਰਮੇਲ, ਟਿੰਕੂ ਸ਼ਰਮਾ ਭਾਜਪਾ ਆਗੂ, ਚੇਅਰਮੈਨ ਜੋਰਾਵਰ ਸਿੰਘ, ਭਾਜਪਾ ਆਗੂ ਵਰਿੰਦਰ ਸਹਿਗਲ ਸਮੇਤ ਵੱਡੀ ਗਿਣਤੀ ਵਿੱਚ ਸਮਾਜ ਦੇ ਵੱਖ ਵੱਖ ਖੇਤਰਾਂ ਨਾਲ ਜੁੜੀਆਂ ਸ਼ਖ਼ਸੀਅਤਾਂ ਤੇ ਪੱਤਰਕਾਰ ਹਾਜ਼ਰ ਸਨ।