ਗੱਗੀ ਗਿੱਲ ਨੇ ਸਾਥੀਆਂ ਸਣੇ ਪ੍ਰਧਾਨ ਪਰਗਟ ਸਿੰਘ ਨਾਲ ਕੀਤੀ ਮੁਲਾਕਾਤ ਪੰਜਾਬ ਕਾਂਗਰਸ ਦੇ ਬੁਲਾਰੇ ਗੱਗੀ ਗਿੱਲ ਨੇ ਸਾਥੀਆਂ ਸਮੇਤ ਪ੍ਰਧਾਨ ਪ੍ਰਗਟ ਸਿੰਘ ਨਾਲ ਕੀਤੀ ਮੁਲਾਕਾਤ
Publish Date: Wed, 14 Oct 2026 08:08 PM (IST)
Updated Date: Thu, 15 Oct 2026 04:03 AM (IST)
ਰਵੀ ਭਾਟੀਆ, ਪੰਜਾਬੀ ਜਾਗਰਣ, ਲੁਧਿਆਣਾ/ ਸਾਹਨੇਵਾਲ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਬੁਲਾਰੇ ਕੁਲਜੀਤ ਸਿੰਘ ਗੱਗੀ ਗਿੱਲ ਨੇ ਅੱਜ ਪੰਜਾਬ ਦੇ ਕਾਂਗਰਸ ਕਮੇਟੀ ਦੇ ਪ੍ਰਧਾਨ ਪਰਗਟ ਸਿੰਘ ਨਾਲ ਆਪਣੇ ਸਾਥੀਆਂ ਸਮੇਤ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਨਾਲ ਵਿਸ਼ੇਸ਼ ਤੌਰ ’ਤੇ ਜ਼ਿਲ੍ਹਾ ਪਰਿਸ਼ਦ ਮੈਂਬਰ ਬਲਵੀਰ ਸਿੰਘ ਬਾੜੇਵਾਲ, ਸਵਰਨ ਸਿੰਘ ਲਾਦੀਆਂ, ਸਾਬਕਾ ਸਰਪੰਚ ਹਰਜੀਤ ਸਿੰਘ ਚੀਮਾ, ਸਾਬਕਾ ਬਲਾਕ ਸੰਮਤੀ ਮੈਂਬਰ ਹਰਦੇਵ ਸਿੰਘ ਲਾਦੀਆਂ, ਸਾਬਕਾ ਸਰਪੰਚ ਸੁੱਖੂ ਮਹੰਤ, ਗੁਰਜੀਤ ਸਿੰਘ ਧਾਂਦਰਾ ਸਾਬਕਾ ਬਲਾਕ ਸੰਮਤੀ ਮੈਂਬਰ ਹਰਵਿੰਦਰ ਸਿੰਘ ਬਬਲੂ ਜੱਸੋਵਾਲ, ਸਾਬਕਾ ਸਰਪੰਚ ਵਿਜੇ ਸਿੰਘ, ਅੰਮ੍ਰਿਤ ਪਾਲ ਸਿੰਘ ਜਰਖੜ, ਗੁਰਦੀਪ ਸਿੰਘ ਬਾੜੇਵਾਲ ਵੀ ਹਾਜ਼ਰ ਸਨ। ਇਸ ਮੌਕੇ ਕਾਂਗਰਸ ਦੇ ਬੁਲਾਰੇ ਕੁਲਜੀਤ ਸਿੰਘ ਗੱਗੀ ਗਿੱਲ ਨੇ ਹਲਕਾ ਗਿੱਲ ਬਾਰੇ ਨਵੇਂ ਪ੍ਰਧਾਨ ਪਰਗਟ ਸਿੰਘ ਨੂੰ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਕਿਹਾ ਕਿ ਹਲਕਾ ਕਾਂਗਰਸੀ ਪੱਖੀ ਹੈ ਪਰ ਪਿਛਲੀ ਲੀਡਰ ਸ਼ਿਪ ਦੀਆਂ ਗਲਤੀਆਂ ਕਾਰਨ ਇਸ ਹਲਕੇ ਅੰਦਰ ਕਾਂਗਰਸ ਦੀ ਪਿਛਲੇ ਸਮੇਂ ਹਾਰ ਹੋਈ ਹੈ ਕਿਉਂਕਿ ਕਾਂਗਰਸ ਸਰਕਾਰ ਮੌਕੇ ਜਿੱਥੇ ਵਿਰੋਧੀ ਪਾਰਟੀਆਂ ਦੇ ਵਰਕਰਾਂ ਨੂੰ ਮਾਣ-ਸਨਮਾਨ ਮਿਲਦਾ ਰਿਹਾ ਉਸ ਦੇ ਨਾਲ ਹੀ ਕਾਂਗਰਸ ਦੇ ਟਕਸਾਲੀ ਵਰਕਰਾਂ ਨੂੰ ਹਮੇਸ਼ਾ ਨਜ਼ਰਅੰਦਾਜ਼ ਕੀਤਾ।• ਉਨ੍ਹਾਂ ਕਿਹਾ ਕਿ ਆਉਂਦੀਆਂ ਵਿਧਾਨ ਸਭਾ ਚੋਣਾਂ ਦੇ ਵਿੱਚ ਜੇਕਰ ਕਾਂਗਰਸ ਪਾਰਟੀ ਕਿਸੇ ਸਾਫ ਅਕਸ ਵਾਲੇ ਹਲਕਾ ਹਲਕੇ ਨਾਲ ਸੰਬੰਧਿਤ ਟਕਸਾਲੀ ਵਰਕਰ ਨੂੰ ਟਿਕਟ ਦੇ ਕੇ ਭੇਜੇਗੀ ਤਾਂ ਕਾਂਗਰਸ ਪਾਰਟੀ ਵੱਡੇ ਫ਼ਰਕ ਨਾਲ ਜਿੱਤ ਸਕਦੀ ਹੈ।