- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਰਵਿੰਦਰ ਸਿੰਘ ਝੋਟਾ ਦੇ ਕਤਲ ਵਿਰੁੱਧ ਕੈਂਡਲ ਮਾਰਚ ਕੱਢਿਆ

29
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਲੁਧਿਆਣਾ
ਸਾਬਕਾ ਵਿਧਾਇਕ ਅਤੇ ਜ਼ਿਲ੍ਹਾ ਕਾਂਗਰਸ ਕਮੇਟੀ (ਸ਼ਹਿਰੀ) ਦੇ ਪ੍ਰਧਾਨ ਸੰਜੇ ਤਲਵਾੜ ਦੀ ਅਗਵਾਈ ਹੇਠ ਅੱਜ ਟਿੱਬਾ ਰੋਡ ਸਥਿਤ ਦਫ਼ਤਰ ਵਿਖੇ ਪਰਮਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ਵਿੱਚ ਕੈਂਡਲ ਮਾਰਚ ਕੱਢਿਆ ਗਿਆ। ਇਸ ਮੌਕੇ ਕਾਂਗਰਸੀ ਵਰਕਰਾਂ ਅਤੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਨੇ ਸ਼ਮੂਲੀਅਤ ਕਰਦਿਆਂ ਮ੍ਰਿਤਕ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਪੰਜਾਬ ਸਰਕਾਰ ਦੀ ਨਿੰਦਾ ਕਰਦੇ ਹੋਏ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।
ਇਸ ਮੌਕੇ ਸਾਬਕਾ ਵਿਧਾਇਕ ਸੰਜੇ ਤਲਵਾੜ ਨੇ ਕਿਹਾ ਕਿ ਪਰਮਿੰਦਰ ਸਿੰਘ ਝੋਟਾ ਦਾ ਕਤਲ ਬੇਹੱਦ ਦੁਖਦਾਈ ਘਟਨਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਬਣਾਉਣਾ ਅਤੇ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਣਾਉਣਾ ਸਰਕਾਰ ਦੀ ਮੁੱਖ ਜ਼ਿੰਮੇਵਾਰੀ ਹੈ। ਪਰ ਪੰਜਾਬ ਸਰਕਾਰ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ। ਉਨ੍ਹਾਂ ਨੇ ਇਸ ਮਾਮਲੇ ਦੀ ਨਿਰਪੱਖ ਜਾਂਚ ਕਰਵਾਉਣ ਅਤੇ ਦੋਸ਼ੀਆਂ ਵਿਰੁੱਧ ਸਖ਼ਤ ਤੋਂ ਸ਼ਖਤ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ। ਕੈਂਡਲ ਮਾਰਚ ਵਿੱਚ ਸ਼ਾਮਿਲ ਕਾਂਗਰਸ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੇ ਮ੍ਰਿਤਕ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੀ ਮੰਗ ਕੀਤੀ।